ਚੰਡੀਗੜ੍ਹ, 29 ਨਵੰਬਰ (ਪੰਜਾਬ ਟਾਇਮਜ਼ ਬਿਊਰੋ)- ਪੰਜਾਬ ਦੀਆਂ ਤਿੰਨ ਨਗਰ ਨਿਗਮਾਂ ਅੰਮ੍ਰਿਤਸਰ, ਜਲੰਧਰ ਅਤੇ ਪਟਿਆਲਾ ਦੀਆਂ ਆਮ ਚੋਣਾਂ ਦਾ ਐਲਾਨ ਭਲਕੇ ਵੀਰਵਾਰ ਨੂੰ ਹੋਣ ਦੀ ਸੰਭਾਵਨਾ ਹੈ। ਇਸ ਸਬੰਧ ਵਿੱਚ ਚੋਣ ਕਮਿਸ਼ਨ ਪੰਜਾਬ ਵੱਲੋਂ ਤਿਆਰੀ ਮੁਕੰਮਲ ਕੀਤੀ ਜਾ ਚੁੱਕੀ ਹੈ। ਚੋਣ ਕਮਿਸ਼ਨ ਵੱਲੋਂ ਭਲਕੇ ਵੀਰਵਾਰ ਨੂੰ ਸ਼ਾਮੀ ਤਿੰਨ ਵਜੇ ਪੰਜਾਬ ਭਵਨ ਸੈਕਟਰ-3 ਚੰਡੀਗੜ੍ਹ ਵਿਖੇ ਪ੍ਰੈਸ ਕਾਨਫਰੰਸ ਰੱਖੀ ਗਈ ਹੈ, ਜਿਸ ’ਚ ਚੋਣ ਪ੍ਰੋਗਰਾਮ ਦਾ ਐਲਾਨ ਕੀਤਾ ਜਾਵੇਗਾ।
ਨਗਰ ਨਿਗਮ ਚੋਣਾਂ ਦਾ ਐਲਾਨ ਅੱਜ ਸੰਭਵ



