ਸ੍ਰੀ ਚਮਕੌਰ ਸਾਹਿਬ, 29 ਨਵੰਬਰ, (ਅਮਰਜੀਤ ਸਿੰਘ ਕਲਸੀ)- ਪੰਜਾਬੀ ਸੱਭਿਆਚਾਰ ਅਤੇ ਮਾਂ ਬੋਲੀ ਪੰਜਾਬੀ ਦੀ ਪ੍ਰਫੁੱਲਤਾਂ ਸਬੰਧੀ ਸੁਹਿਰਦਤਾ ਨਾਲ ਯਤਨਸ਼ੀਲ ਸਹਾਇਕ ਪ੍ਰੋਫੈਸਰ ਪੰਡਿਤਰਾਓ ਧਰੇਨਵਰ ਪੰਜਾਬੀ ਸੱਭਿਆਚਾਰ ਦੇ ਨਾਂ ਤੇ ਲੱਚਰ ਗਾਣਿਆਂ ਦੇ ਲਿਖਣ ਅਤੇ ਗਾਉਣ ਦੇ ਵਿਰੋਧ ਵਿੱਚ ਲੋਕਾਂ ਨੂੰ ਸੂਚੇਤ ਕਰਨ ਹਿੱਤ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਅੱਜ ਇੱਥੇ ਚਮਕੌਰ ਸਾਹਿਬ ਵਿਖੇ ਪੁੱਜੇ। ਉਨ੍ਹਾਂ ਨੇ ਇੱਕ ਫਲੈਕਸ ਬੋਰਡ ਆਪਣੇ ਸਿਰ ਤੇ ਚੁੱਕ ਕੇ ਸ਼ਹਿਰ ਦੀ ਪੈਦਲ ਯਾਤਰਾ ਕੀਤੀ। ਉਨ੍ਹਾਂ ਕਿਹਾ ਕਿ ਲੱਚਰ ਗੀਤ ਲਿਖਣ ਅਤੇ ਗਾਉਣ ਵਾਲੇ ਕਲਾਕਾਰ ਪੰਜਾਬੀ ਬੋਲੀ ਅਤੇ ਸੱਭਿਆਚਾਰ ਦੇ ਸ਼ੁੱਭਚਿੰਤਕਾਂ ਤੋਂ ਮੁਆਫੀ ਮੰਗਣ। ਉਨ੍ਹਾਂ ਨੇ ਇਸ ਸਬੰਧੀ ਪੈਦਲ ਯਾਤਰਾ ਦੀ ਆਰੰਭਤਾਂ 18 ਨਵੰਬਰ 2017 ਨੂੰ ਪਟਿਆਲੇ ਤੋਂ ਕੀਤੀ ਹੈ ਅਤੇ ਜ਼ੀਰਕਪੁਰ, ਸ਼੍ਰੀ ਫਤਿਹਗੜ੍ਹ ਸਾਹਿਬ, ਮੋਹਾਲੀ, ਸ਼੍ਰੀ ਅਨੰਦਪੁਰ ਸਾਹਿਬ, ਸ਼੍ਰੀ ਅੰਮ੍ਰਿਤਸਰ ਸਾਹਿਬ, ਜ¦ਧਰ ਅਤੇ ਰੂਪਨਗਰ ਆਦਿ ਤੋਂ ਹੁੰਦੇ ਹੋਏ ਅੱਜ ਸ਼ਹੀਦਾਂ ਦੀ ਧਰਤੀ ਸ਼੍ਰੀ ਚਮਕੌਰ ਸਾਹਿਬ ਵਿਖੇ ਪਹੁੰਚਣ ਤੇ ਉਹ ਗੁਰਦੁਆਰਾ ਸ਼੍ਰੀ ਕਤਲਗੜ੍ਹ ਸਾਹਿਬ ਵਿਖੇ ਨੱਤਮਸਤਕ ਹੋਏ। ਗੁਰਦੁਆਰਾ ਸਾਹਿਬ ਦੇ ਮੈਨੇਜਰ ਸ: ਨੱਥਾ ਸਿੰਘ, ਸਕੱਤਰ ਅਮਰਜੀਤ ਸਿੰਘ ਅਤੇ ਦਲਜੀਤ ਸਿੰਘ ਨਾਥ ਵੱਲੋਂ ਉਨ੍ਹਾਂ ਨੂੰ ਸਿਰਪਾਓ ਦੇ ਕੇ ਨਿਵਾਜਿਆ ਗਿਆ।
ਜਾਣਕਾਰੀ ਦਿੰਦੇ ਹੋਏ ਪ੍ਰੋਫੈਸਰ ਧਰੇਨਵਰ ਨੇ ਦੱਸਿਆ ਕਿ ਉਹ ਆਪਣੇ ਮਿਸ਼ਨ ਦੀ ਸੰਪੂਰਨ ਪ੍ਰਾਪਤੀ ਤੱਕ ਪੰਜਾਬੀ ਸੱਭਿਆਚਾਰ, ਮਾਂ ਬੋਲੀ ਦੀ ਪ੍ਰਫੁੱਲਤਾਂ ਅਤੇ ਪਵਿੱਤਰਤਾਂ ਪ੍ਰਤੀ ਇਸੇ ਤਰ੍ਹਾਂ ਆਪਣੇ ਯਤਨ ਜੁਟਾ ਕੇ ਲੋਕਾਂ ਨੂੰ ਜਾਗਰੂਕ ਕਰਦੇ ਰਹਿਣਗੇ।
ਪੰਜਾਬੀ ਗੀਤਾਂ ਵਿੱਚ ਲੱਚਰਤਾਂ ਦੇ ਵਿਰੋਧ ’ਚ ਨਿੱਤਰੇ ਪ੍ਰੋ. ਧਰੇਨਵਰ ਦਾ ਚਮਕੌਰ ਸਾਹਿਬ ਪੁੱਜਣ ’ਤੇ ਨਿੱਘਾ ਸਵਾਗਤ



