Skip to content
Independent perspectives. Global stories.
BREAKING

ਸ੍ਰੋਮਣੀ ਕਮੇਟੀ ਸਬੰਧੀ ਪਾਰਟੀ ਵੱਲੋਂ ਲਿਆ ਗਿਆ ਫੈਂਸਲਾ ਸਿਰ ਮੱਥੇ : ਭਾਈ ਅਮਰਜੀਤ ਸਿੰਘ ਚਾਵਲਾ

Share this story

ਸ੍ਰੀ ਅਨੰਦਪੁਰ ਸਾਹਿਬ, 30 ਨਵੰਬਰ (ਦਵਿੰਦਰਪਾਲ ਸਿੰਘ)- ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ’ਚ ਸਾਬਕਾ ਜਨਰਲ ਸਕੱਤਰ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਪ੍ਰੈਸ ਕਾਨਫਰੰਸ ਕੀਤੀ ਅਤੇ ਕਿਹਾ ਕਿ ਅਸੀਂ ਤਾਂ ਪੂਰੀ ਤਨਦੇਹੀ ਦੇ ਨਾਲ ਕੰਮ ਕੀਤਾ ਪਰ ਪਾਰਟੀ ਨੂੰ ਜੋ ਚੰਗਾ ਲੱਗਿਆ ਹੈ ਉਨ੍ਹਾਂ ਉਹ ਫੈਸਲਾ ਕੀਤਾ ਹੈ। ਜੋ ਕਿ ਸਾਨੂੰ ਪੂਰੀ ਤਰ੍ਹਾਂ ਦੇ ਨਾਲ ਪ੍ਰਵਾਨ ਹੀ ਨਹੀਂ ਬਲਕਿ ਸਾਡੇ ਸਿਰ ਮੱਥੇ ਤੇ ਹੈ। ਭਾਈ ਚਾਵਲਾ ਨੇ ਕਿਹਾ ਕਿ ਪ੍ਰੋਫੈਸਰ ਬਡੂੰਗਰ ਦੀ ਅਗਵਾਈ ’ਚ ਅਸੀਂ ਧਰਮ ਪ੍ਰਚਾਰ ਲਹਿਰ ਸ਼ੁਰੂ ਹੀ ਨਹੀਂ ਕੀਤੀ ਬਲਕਿ ਘਰ-ਘਰ ਤੱਕ ਪਹੁੰਚਾਉਣ ਲਈ ਪੂਰੀ ਤਨਦੇਹੀ ਦੇ ਨਾਲ ਕੰਮ ਵੀ ਕੀਤਾ ਸੀ। ਪਾਰਟੀ ਅੰਦਰ ਹਾਸ਼ੀਏ ‘ਤੇ ਚਲੇ ਜਾਣ ਬਾਰੇ ਪੁੱਛਣ ਤੇ ਭਾਈ ਚਾਵਲਾ ਨੇ ਕਿਹਾ ਕਿ ਅਜਿਹੀ ਕੋਈ ਗੱਲ ਨਹੀਂ ਹੈ ਕਿਉਂਕਿ ਪਹਿਲਾਂ ਵੀ ਮੈਨੂੰ ਦੇਰ ਨਾਲ ਹੀ ਸ਼੍ਰੋਮਣੀ ਅਕਾਲੀ ਦਲ ਦਾ ਮੀਤ ਪ੍ਰਧਾਨ ਤੇ ਪੀ ਏ ਸੀ ਦਾ ਮੈਂਬਰ ਨਿਯੁਕਤ ਕੀਤਾ ਗਿਆ ਸੀ ਜਦਕਿ ਅਜੇ ਤਾਂ ਅਹੁਦੇਦਾਰਾਂ ਦੀਆਂ ਪਹਿਲੀਆਂ ਸੂਚੀਆਂ ਹੀ ਜਾਰੀ ਹੋਈਆਂ ਹਨ ਅਤੇ ਬਾਕੀ ਰਹਿੰਦੀਆਂ ਹਨ ਤੇ ਮੈਨੂੰ ਉਮੀਦ ਹੈ ਕਿ ਪਾਰਟੀ ਲੀਡਰਸ਼ਿਪ ਮੈਨੂੰ ਜਥੇਬੰਦੀ ਅੰਦਰ ਬਣਦਾ ਸਥਾਨ ਦੇਵੇਗੀ। ਇਸ ਮੌਕੇ ਉਨ੍ਹਾਂ ਦੇ ਨਾਲ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਮੈਨੇਜਰ ਰਣਜੀਤ ਸਿੰਘ, ਮਨਜਿੰਦਰ ਸਿੰਘ ਬਰਾੜ, ਹਰਜੀਤ ਸਿੰਘ ਅਚਿੰਤ, ਭੁਪਿੰਦਰ ਸਿੰਘ, ਹਰਦੇਵ ਸਿੰਘ ਹੈਪੀ, ਸੰਦੀਪ ਸਿੰਘ ਕਲੌਤਾ, ਦਵਿੰਦਰ ਸਿੰਘ ਆਦਿ ਵੀ ਹਾਜ਼ਰ ਸਨ।

WRITTEN BY