Skip to content
Independent perspectives. Global stories.
BREAKING

ਸ. ਸੁਖਬੀਰ ਸਿੰਘ ਬਾਦਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ 7 ਹੋਰ ਜਿਲਾ ਪ੍ਰਧਾਨਾਂ ਦਾ ਐਲਾਨ

Share this story

ਚੰਡੀਗੜ੍ਹ, 30 ਨਵੰਬਰ (ਪੰਜਾਬ ਟਾਇਮਜ਼ ਬਿਊਰੋ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਦਲ ਦੇ ਜਥੇਬੰਦਕ ਢਾਂਚੇ ਵਿੱਚ ਵਾਧਾ ਕਰਦਿਆਂ ਅੱਜ ਪਾਰਟੀ ਦੇ 7 ਹੋਰ ਜਿਲਾ ਪ੍ਰਧਾਨਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ। ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਦੱਸਿਆ ਕਿ ਅੱਜ ਜਿਹਨਾਂ ਪਾਰਟੀ ਦੇ ਸੀਨੀਅਰ ਆਗੂਆਂ ਨੂੰ ਜਿਲਾ ਪ੍ਰਧਾਨ ਬਣਾਇਆ ਗਿਆ ਹੈ ਉਹਨਾਂ ਵਿੱਚ ਸ਼੍ਰੀ ਐਨ. ਕੇ.ਸ਼ਰਮਾ ਵਿਧਾਇਕ ਨੂੰ ਜਿਲਾ ਮੋਹਾਲੀ, ਸ. ਗੁਰਪਾਲ ਸਿੰਘ ਗਰੇਵਾਲ ਨੂੰ ਜਿਲਾ ਫਾਜਲਿਕਾ (ਦਿਹਾਤੀ), ਸ. ਪਰਮਜੀਤ ਸਿੰਘ ਲੱਖੇਵਾਲ ਨੂੰ ਜਿਲਾ ਰੋਪੜ੍ਹ, ਸ. ਕੁਲਵੰਤ ਸਿੰਘ ਮੰਨਣ ਨੂੰ ਜ¦ਧਰ (ਸ਼ਹਿਰੀ), ਜਥੇਦਾਰ ਜਗੀਰ ਸਿੰਘ ਵਡਾਲਾ ਨੂੰ ਜਿਲਾ ਕਪੂਰਥਲਾ, ਸ਼੍ਰੀ ਰੋਹਿਤ ਕੁਮਾਰ ਮੋਂਟੂ ਵੋਹਰਾ ਨੂੰ ਫਿਰੋਜਪੁਰ (ਸ਼ਹਿਰੀ) ਅਤੇ ਸ. ਕੁਲਵੰਤ ਸਿੰਘ ਕੀਤੂ ਨੂੰ ਜ਼ਿਲ੍ਹਾ ਬਰਨਾਲਾ ਦਾ ਪ੍ਰਧਾਨ ਬਣਾਇਆ ਗਿਆ ਹੈ। ਸ. ਬਾਦਲ ਨੇ ਦੱਸਿਆ ਕਿ ਪਾਰਟੀ ਦੇ ਬਾਕੀ ਜਥੇਬੰਦਕ ਢਾਂਚੇ ਦਾ ਐਲਾਨ ਵੀ ਆਉਂਦੇ ਕੁਝ ਦਿਨਾਂ ਵਿੱਚ ਕਰ ਦਿੱਤਾ ਜਾਵੇਗਾ।

WRITTEN BY