Skip to content
Independent perspectives. Global stories.
BREAKING

ਸ਼੍ਰੋਮਣੀ ਕਮੇਟੀ ਦੇ ਸੇਵਾ-ਮੁਕਤ ਮੁਲਾਜ਼ਮਾਂ ਨੂੰ ਨਿੱਘੀ ਵਿਦਾਇਗੀ

Share this story

ਅੰਮ੍ਰਿਤਸਰ, 30 ਨਵੰਬਰ (ਪੰਜਾਬ ਟਾਇਮਜ਼ ਬਿਊਰੋ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੈਕਸ਼ਨ 85 ਵਿਖੇ ਸੁਪਰਵਾਈਜ਼ਰ ਵਜੋਂ ਤਾਇਨਾਤ ਸ. ਜਗੀਰ ਸਿੰਘ ਲਾਲਪੁਰਾ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਹਾਇਕ ਇੰਚਾਰਜ ਗੱਡੀਆਂ ਸ. ਗੁਰਵੇਲ ਸਿੰਘ ਵੱਲਾ ਅਤੇ ਟਰੱਸਟ ਵਿਭਾਗ ਦੇ ਸੇਵਾਦਾਰ ਸ. ਗੁਰਮੁਖ ਸਿੰਘ ਨੂੰ ਸੇਵਾ ਮੁਕਤ ਹੋਣ ’ਤੇ ਵਿਦਾਇਗੀ ਦਿੱਤੀ ਗਈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਸੇਵਾ ਮੁਕਤ ਹੋਏ ਮੁਲਾਜ਼ਮਾਂ ਦੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ ਗਈ ਉਥੇ ਹੀ ਉਨ੍ਹਾਂ ਚੰਗੇ ਭਵਿੱਖ ਦੀ ਵੀ ਕਾਮਨਾ ਕੀਤੀ ਗਈ। ਸੇਵਾ ਮੁਕਤ ਮੁਲਾਜ਼ਮਾਂ ਨੂੰ ਸ਼ੂਭ ਕਾਮਨਾਵਾਂ ਦਿੰਦਿਆਂ ਉਨ੍ਹਾਂ ਆਖਿਆ ਕਿ ਸੇਵਾ ਮੁਕਤ ਹੋਣਾ ਸਰਵਿਸ ਨਿਯਮਾਂ ਦਾ ਹਿੱਸਾ ਹੈ ਅਤੇ ਸੇਵਾ ਮੁਕਤੀ ਤੋਂ ਬਾਅਦ ਵੀ ਸਾਡਾ ਮਿਸ਼ਨ ਗੁਰੂ ਘਰ ਦੀ ਸੇਵਾ ਤੇ ਸਿੱਖੀ ਪ੍ਰਚਾਰ ਹੋਣਾ ਚਾਹੀਦਾ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਸਕੱਤਰ ਸ. ਮਨਜੀਤ ਸਿੰਘ, ਵਧੀਕ ਸਕੱਤਰ ਸ. ਕੇਵਲ ਸਿੰਘ ਭੂਰਾਕੋਹਨਾ ਅਤੇ ਸ. ਬਲਵਿੰਦਰ ਸਿੰਘ ਜੌੜਾਸਿੰਘਾ ਨੇ ਵੀ ਸੇਵਾ ਮੁਕਤ ਹੋਏ ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਵਡਿਆਇਆ। ਇਸ ਸਮੇਂ ਸ. ਜਗੀਰ ਸਿੰਘ, ਸ. ਗੁਰਵੇਲ ਸਿੰਘ ਵੱਲਾ ਅਤੇ ਸ. ਗੁਰਮੁਖ ਸਿੰਘ ਨੂੰ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ ਸਿਰੋਪਾਓ, ਲੋਈ ਅਤੇ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਸਕੱਤਰ ਸ. ਮਨਜੀਤ ਸਿੰਘ, ਸ. ਹਰਭਜਨ ਸਿੰਘ ਮਨਾਵਾਂ, ਸ. ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਕੇਵਲ ਸਿੰਘ, ਸ. ਦਿਲਜੀਤ ਸਿੰਘ ਬੇਦੀ, ਸ. ਬਿਜੈ ਸਿੰਘ ਤੇ ਸ. ਬਲਵਿੰਦਰ ਸਿੰਘ ਜੌੜਾਸਿੰਘਾ, ਸ. ਕੁਲਵਿੰਦਰ ਸਿੰਘ ਮੀਤ ਸਕਤਰ, ਸ. ਸਕੱਤਰ ਸਿੰਘ, ਸ. ਹਰਜੀਤ ਸਿੰਘ ਲਾਲੂਘੁੰਮਣ, ਸ. ਹਰਿੰਦਰਪਾਲ ਸਿੰਘ, ਸ. ਜਸਵਿੰਦਰ ਸਿੰਘ ਦੀਨਪੁਰ, ਸ. ਸਤਿੰਦਰ ਸਿੰਘ, ਸ. ਗੁਰਮੀਤ ਸਿੰਘ ਬੁੱਟਰ, ਸ. ਸੁਲੱਖਣ ਸਿੰਘ ਤੇ ਸ. ਗੁਰਿੰਦਰ ਸਿੰਘ ਮੈਨੇਜਰ ਸ੍ਰੀ ਦਰਬਾਰ ਸਾਹਿਬ, ਸ. ਤੇਜਿੰਦਰ ਸਿੰਘ ਪੱਡਾ, ਸ. ਸਤਨਾਮ ਸਿੰਘ ਸੁਪ੍ਰਿੰਟੈਂਡੈਂਟ, ਸ. ਮਲਕੀਤ ਸਿੰਘ ਬਹਿੜਵਾਲ ਸਹਾਇਕ ਸੁਪ੍ਰਿੰਟੈਂਡੈਂਟ, ਇੰਚਾਰਜ ਸ. ਪਰਮਦੀਪ ਸਿੰਘ, ਸ. ਕਰਮਬੀਰ ਸਿੰਘ, ਸ. ਗੁਰਚਰਨ ਸਿੰਘ ਕੁਹਾਲਾ, ਸ. ਗੁਰਨਾਮ ਸਿੰਘ, ਸ. ਸੁਖਬੀਰ ਸਿੰਘ. ਸ. ਬਲਵਿੰਦਰ ਸਿੰਘ, ਸ. ਨਿਰਮਲ ਸਿੰਘ ਇੰਚਾਰਜ ਗੱਡੀਆਂ, ਸ. ਜਗੀਰ ਸਿੰਘ, ਸ. ਬਲਬੀਰ ਸਿੰਘ ਤੇ ਸ. ਕਰਮਜੀਤ ਸਿੰਘ ਸਹਾਇਕ ਇੰਚਾਰਜ ਗੱਡੀਆਂ, ਸ. ਜਸਵਿੰਦਰ ਸਿੰਘ ਝਾਮਕਾ, ਸ. ਗੁਰਦਿਆਲ ਸਿੰਘ ਤੇ ਸ. ਅਜਾਦਦੀਪ ਸਿੰਘ ਇੰਚਾਰਜ, ਸ. ਗੁਰਾ ਸਿੰਘ ਆਦਿ ਹਾਜ਼ਰ ਸਨ।

WRITTEN BY