ਮੋਰਿੰਡਾ, 30 ਨਵੰਬਰ (ਹਰਜਿੰਦਰ ਸਿੰਘ ਛਿੱਬਰ)-ਮਾਤਾ ਗੁਜਰ ਕੌਰ ਜੀ ਸੇਵਾ ਦਲ ਮੋਰਿੰਡਾ ਵੱਲੋ ਡੇਰਾ ਕਾਰ ਸੇਵਾ ਮੋਰਿੰਡਾ ਅਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਦਸਮ ਪਿਤਾ ਸਰਬੰਸ ਦਾਨੀ ਸਾਹਿਬ ਏ ਕਮਾਲ ਸ਼੍ਰੀ ਗੁਰੂ ਗੋਬਿੰਦ ਸਿੰਘ ਦੇ ਛੋਟੇ ਸਾਹਿਬਜਾਦੇ ਬਾਬਾ ਜੋਰਾਵਰ ਸਿੰਘ, ਬਾਬਾ ਫਤਿਹ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਯਾਦ ’ਚ ਗੁਰਦੁਆਰਾ ਸ਼੍ਰੀ ਕੌਤਵਾਲੀ ਸਾਹਿਬ ਮੋਰਿੰਡਾ ਵਿੱਖੇ ਤਿੰਨ ਰੋਜਾ ਧਾਰਮਿਕ ਸਮਾਗਮ ਅਰੰਭ ਕਰਵਾਇਆ ਗਿਆ। ਸਮਾਗਮ ਦੇ ਪਹਿਲੇ ਦਿਨ ਸੰਤ ਬਾਬਾ ਸਰੂਪ ਸਿੰਘ ਚੰਡੀਗੜ੍ਹ ਵਾਲਿਆਂ ਵੱਲੋਂ ਆਈਆਂ ਸੰਗਤਾਂ ਨੂੰ ਸ਼ਬਦ ਕੀਰਤਨ ਨਾਲ ਨਿਹਾਲ ਕੀਤਾ ਗਿਆ ਅਤੇ ਛੋਟੇ ਸਾਹਿਬਜਾਦਿਆਂ ਵੱਲੋਂ ਲਾਸਾਨੀ ਕੁਰਬਾਨੀ ਦੇ ਕੇ ਸਿੱਖ ਧਰਮ ਦੀ ਨੀਂਹ ਨੂੰ ਹੋਰ ਮਜਬੂਤ ਕਰਨ ਸਬੰਧੀ ਕਥਾ ਸੁਦਾ ਕੇ ਸੰਗਤਾਂ ਨੂੰ ਇਤਿਹਾਸ ਤੋਂ ਜਾਣੂ ਕਰਵਾਇਆ। ਇਸ ਮੋਕੇ ਹੋਰਨਾ ਤੋ ਇਲਵਾ ਬਾਈ ਸੁਰਮੁੱਖ ਸਿੰਘ ਡੇਰਾ ਕਾਰ ਸੇਵਾ ਮੁਖੀ ਮੋਰਿੰਡਾ, ਗਿਆਨੀ ਹਰਿੰਦਰ ਸਿੰਘ ਹੈਡ ਗ੍ਰੰਥੀ ਗੁਰਦੁਆਰਾ ਸ਼੍ਰੀ ਕੋਤਵਾਲੀ ਸਾਹਿਬ, ਬਾਈ ਬਚਨ ਸਿੰਘ , ਸੋਨਮਿੰਦਰ ਸਿੰਘ ਬੱਤਰਾ ਸਮੇਤ ਵੱਡੀ ਗਿਣਤੀ ’ਚ ਇਲਾਕੇ ਦੀ ਸੰਗਤ ਹਾਜ਼ਰ ਸੀ।
ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਯਾਦ ’ਚ ਤਿੰਨ ਰੋਜ਼ਾ ਧਾਰਕਿਮ ਸਮਾਗਮ ਆਰੰਭ



