Skip to content
Independent perspectives. Global stories.
BREAKING

ਸਭਿਆਚਾਰਕ ਪ੍ਰੋਗਰਾਮ ਦੀਆਂ ਤਿਆਰੀਆਂ ਦਾ ਜਾਇਜਾ ਲੈਣ ਲਈ ਡੀਸੀ ਸ੍ਰੀ ਘਣਸ਼ਿਆਮ ਥੋਰੀ ਵੱਲੋਂ ਸਟੇਡੀਅਮ ਦਾ ਦੌਰਾ

Share this story

ਬਰਨਾਲਾ, 1 ਦਸੰਬਰ (ਬਾਜ ਰਟੋਲ)- ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 8 ਦਸੰਬਰ ਨੂੰ ਕਰਵਾਏ ਜਾ ਰਹੇ ‘‘ਸਭਿਆਚਾਰਕ ਪ੍ਰੋਗਰਾਮ‘‘ ਦੀਆਂ ਤਿਆਰੀਆਂ ਦਾ ਜਾਇਜਾ ਲੈਣ ਲਈ ਅਜ ਡਿਪਟੀ ਕਮਿਸ਼ਨਰ ਘਣਸ਼ਿਆਮ ਥੋਰੀ ਵਲੋਂ ਸਥਾਨਕ ਬਾਬਾ ਕਾਲਾ ਮਹਿਰ ਬਹੁਮੰਤਵੀ ਖੇਡ ਸਟੇਡੀਅਮ ਦਾ ਦੌਰਾ ਕੀਤਾ ਗਿਆ। ਤਿਆਰੀਆਂ ਦਾ ਜਾਇਜਾ ਲੈਂਦਿਆਂ ਡਿਪਟੀ ਕਮਿਸ਼ਨਰ ਥੋਰੀ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਮਾਗਮ ਵਾਲੀ ਥਾਂ ਤੇ ਮੈਡੀਕਲ ਟੀਮਾਂ ਤਾਇਨਾਤ ਕੀਤੀਆਂ ਜਾਣ ਅਤੇ ਫਸਟ ਏਡ ਤੇ ਐਂਬੂਲੈਂਸ ਦਾ ਪੁਖ਼ਤਾ ਪ੍ਰਬੰਧ ਕੀਤਾ ਜਾਵੇ। ਉਨ੍ਹਾਂ ਬਿਜਲੀ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਵਿਘਨ ਬਿਜਲੀ ਦੀ ਸਪਲਾਈ ਯਕੀਨੀ ਬਣਾਉਣ ਲਈ ਲੋੜੀਂਦੇ ਪ੍ਰਬੰਧ ਕਰਨ ਦੀ ਹਦਾਇਤ ਕੀਤੀ। ਇਸ ਤੋਂ ਇਲਾਵਾ ਵਾਟਰ ਸਪਲਾਈ, ਫੂਡ ਸਪਲਾਈ ਅਤੇ ਜਨ ਸਿਹਤ ਵਿਭਾਗ ਸਮੇਤ ਵਖ ਵਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਾਫ਼ ਪੀਣ ਵਾਲੇ ਪਾਣੀ ਲਈ ਸਟੀਲ ਦੇ ਟੈਂਕਰਾਂ ਅਤੇ ਪਖਾਨੇ, ਦਰਸ਼ਕਾਂ ਦੇ ਬੈਠਣ ਲਈ ਟੈਂਟ ਤੇ ਕੁਰਸੀਆਂ, ਖਾਣ-ਪੀਣ ਲਈ ਸਟਾਲ, ਰੰਗੋਲੀ, ਬੈਨਰ, ਅਤੇ ਸਟੇਡੀਅਮ ਦੀ ਸਾਫ਼-ਸਫਾਈ ਸੰਬੰਧੀ ਲੋੜੀਂਦੇ ਪ੍ਰਬੰਧ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਸਬੰਧਤ ਪੁਲਿਸ ਅਧਿਕਾਰੀਆਂ ਨੂੰ ਸਮਾਗਮ ਵਾਲੀ ਥਾਂ ਤੇ ਸੁਰਖਿਆ ਦੇ ਕਰੜੇ ਪ੍ਰਬੰਧ ਕਰਨ ਅਤੇ ਟ੍ਰੈਫਿਕ ਪੁਲਿਸ ਨੂੰ ਸ਼ਹਿਰ ਅੰਦਰ ਟ੍ਰੈਫਿਕ ਵਿਵਸਥਾ ਨੂੰ ਸੁਚਾਰੂ ਰੂਪ ਨਾਲ ਚਲਾਉਣ ਲਈ ਜਰੂਰੀ ਕਦਮ ਉਠਾਉਣ ਦੇ ਨਿਰਦੇਸ਼ ਜਾਰੀ ਕੀਤੇ।ਥੋਰੀ ਨੇ ਦਸਿਆ ਕਿ ਚੈਰਿਟੀ ਤਹਿਤ ਧਨ ਰਾਸ਼ੀ ਇਕਠਾ ਕਰਨ ਦੇ ਮਕਸਦ ਨਾਲ 8 ਦਸੰਬਰ ਨੂੰ ਸ਼ਾਮ 5 ਵਜੇ ਕਰਵਾਏ ਜਾ ਰਹੇ ‘‘“ਸਭਿਆਚਾਰਕ ਪ੍ਰੋਗਰਾਮ‘‘ ਸਬੰਧੀ ਟਿਕਟਾਂ ਦੀ ਵਿਕਰੀ ਸਮੂਹ ਨਗਰ ਕੌਂਸਲਾਂ ਅਤੇ ਸਥਾਨਕ ਰੈਡ ਕਰਾਸ ਭਵਨ ਸ਼ੁਰੂ ਹੋ ਚੁਕੀ ਹੈ, ਵੱਡੀ ਗਿਣਤੀ ਵਿਚ ਲੋਕਾਂ ਦੁਆਰਾ ਟਿਕਟ ਲੈ ਜਾ ਰਹੇ ਹਨ। ਉਨ੍ਹਾਂ ਦਸਿਆ ਕਿ ਇਸ ਸਭਿਆਚਾਰਕ ਪ੍ਰੋਗਰਾਮ ਦੌਰਾਨ ਪ੍ਰਸਿਧ ਪੰਜਾਬੀ ਗਾਇਕ ਰਣਜੀਤ ਬਾਵਾ, ਇੰਡੀਅਨ ਆਈਡਲ ਦੇ ਅਨੁਜ ਸ਼ਰਮਾ ਆਪਣੇ ਗੀਤਾਂ ਨਾਲ ਦਰਸ਼ਕਾਂ ਦਾ ਮੰਨੋਰੰਜਨ ਕਰਨਗੇ। ਸ਼੍ਰੀ ਥੋਰੀ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਸਭਿਆਚਾਰਕ ਪ੍ਰੋਗਰਾਮ ਵਿਚ ਵਧ ਤੋਂ ਵਧ ਸ਼ਾਮਲ ਹੋ ਕੇ ਇਸ ਸੰਗੀਤਮਈ ਸ਼ਾਮ ਦਾ ਆਨੰਦ ਮਾਣ ਅਤੇ ਚੈਰਿਟੀ ਲਈ ਕੀਤੇ ਜਾ ਰਹੇ ਇਸ ਨੇਕ ਕੰਮ ਵਿਚ ਆਪਣਾ ਸਹਿਯੋਗ ਦੇਣ।ਇਸ ਮੌਕੇ ਹੋਰਨਾਂ ਤੋਂ ਇਲਾਵਾ ਐਸ.ਐਸ.ਪੀ. ਬਰਨਾਲਾ ਹਰਜੀਤ ਸਿੰਘ, ਵਧੀਕ ਡਿਪਟੀ ਕਮਸ਼ਿਨਰ (ਜ) ਅਰਵਿੰਦ ਪਾਲ ਸਿੰਘ ਸੰਧੂ, ਸਹਾਇਕ ਕਮਿਸ਼ਨਰ (ਜ) ਸ. ਮਨਕੰਵਲ ਸਿੰਘ ਚਹਿਲ, ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਡਾ. ਹਿੰਮਾਸ਼ੂ ਗੁਪਤਾ, ਸਕਤਰ ਰੈਡ ਕਰਾਸ ਸੁਸਾਇਟੀ ਸ਼੍ਰੀ ਵਿਜੈ ਗੁਪਤਾ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

WRITTEN BY