ਸ੍ਰੀ ਅਨੰਦਪੁਰ ਸਾਹਿਬ, 1 ਦਸੰਬਰ (ਦਵਿੰਦਰਪਾਲ ਸਿੰਘ, ਅੰਕੁਸ਼)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧੀਨ ਚੱਲ ਰਹੇ,ਨੈਕ ਵਲੋਂ ਏ ਗ੍ਰੇਡ ਪ੍ਰਮਾਣਿਤ, ਯੂ.ਜੀ.ਸੀ ਵਲੋਂ ਕਾਲਜ ਵਿਦ ਪੋਟੈਂਸ਼ੀਅਲ ਫਾਰ ਐਕਸੀਲੈਂਸ ਦਾ ਸਟੇਟਸ ਪ੍ਰਾਪਤ ਅਤੇ ਪੰਜਾਬੀ ਯੂਨੀਵਰਸਿਟੀ ਵਲੋਂ ਮਾਨਤਾ ਪ੍ਰਾਪਤ ਸ਼੍ਰੀ ਗੁਰੁ ਤੇਗ਼ ਬਹਾਦਰ ਖ਼ਾਲਸਾ ਕਾਲਜ, ਸ਼੍ਰੀ ਅਨੰਦਪੁਰ ਸਾਹਿਬ ਦੇ ਰੈਡ ਰਿਬਨ ਕਲੱਬ ਵਲੋਂ ਪ੍ਰਿੰਸੀਪਲ ਡਾ.ਕਸ਼ਮੀਰ ਸਿੰਘ ਦੀ ਰਿਹਨੁਮਾਈ ਹੇਠ ਸਹਾਇਕ ਡਾਇਰੈਕਟਰ ਯੂਵਕ ਸੇਵਾਵਾਂ ਵਿਭਾਗ,ਰੂਪਨਗਰ ਅਤੇ ਪੰਜਾਬ ਰਾਜ ਏਡਜ਼ ਕੰਟਰੋਲ ਸੁਸਾਇਟੀ,ਚੰਡੀਗੜ ਦੇ ਵਿਸ਼ੇਸ਼ ਸਹਿਯੋਗ ਦੇ ਨਾਲ ਵਿਸ਼ਵ ਏਡਜ਼ ਦਿਵਸ ਮਨਾਇਆ ਗਿਆ। ਇਸ ਮੋਕੇ ਇਕ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ ਜਿਸ ਵਿਚ ਡਾ.ਭਰਤ ਜਸਵਾਲ ਅਤੇ ਮੈਡਮ ਜਸਵਿੰਦਰ ਕੋਰ ਇੰਚਾਰਜ ਆਈ.ਸੀ.ਟੀ.ਸੀ ਮੁੱਖ ਮਹਿਮਾਨ ਵਜੋਂ ਪਹੁੰਚੇ।ਡਾ.ਭਰਤ ਨੇ ਏਡਜ਼ ਦੀ ਰੋਕਥਾਮ ਅਤੇ ਇਸ ਦੇ ਕਾਰਨਾਂ ਸਬੰਧੀ ਜਾਣਕਾਰੀ ਸਾਂਝੀ ਕੀਤੀ ਇਸ ਦੇ ਨਾਲ ਹੀ ਮੈਡਮ ਜਸਵਿੰਦਰ ਕੋਰ ਦੁਆਰਾ ਐਂਟੀਰੈਟੋਵਾਇਰਲ ਥੈਰਪੀ, ਏਡਜ਼ ਦੇ ਇਲਾਜ ਅਤੇ ਇਸ ਨਾਲ ਸਬੰਧਿਤ ਦਵਾਈਆਂ ਸਬੰਧੀ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ ਗਿਆ।ਪ੍ਰੋਗਰਾਮ ਦੇ ਅੰਤ ਵਿਚ ਡਾ.ਬਲਜੀਤ ਸਿੰਘ ਵਲੋਂ ਆਏ ਪਤਵੰਤਿਆਂ ਦਾ ਧੰਨਵਾਦ ਕੀਤਾ ਗਿਆ।
ਇਸ ਮੋਕੇ ਡਾ.ਅਮਨਪ੍ਰਤਿ ਸਿੰਘ, ਪ੍ਰੋ.ਦਿਲਸ਼ੇਰਬੀਰ ਸਿੰਘ ਅਤੇ ਹੋਰ ਸਟਾਫ ਹਾਜ਼ਰ ਸੀ। ਇਹ ਜਾਣਕਾਰੀ ਕਾਲਜ ਦੇ ਪੀ.ਆਰ.ਓ ਪ੍ਰੋ.ਅਵਤਾਰ ਸਿੰਘ ਨੇ ਦਿੱਤੀ।
ਖ਼ਾਲਸਾ ਕਾਲਜ ਸ੍ਰੀ ਅਨੰਦਪੁਰ ਸਾਹਿਬ ਵਿਖੇ ‘ਵਿਸ਼ਵ ਏਡਜ਼ ਦਿਵਸ’ ਮਨਾਇਆ ਗਿਆ



