June 26, 2026 9:30 am

ਨੌਜਵਾਨ ਨਸ਼ਾ ਮੁਕਤ ਸਮਾਜ ਸਿਰਜਣ ਵਿੱਚ ਆਪਣਾ ਯੋਗਦਾਨ ਪਾਉਣ : ਸੁਖਬੀਰ

ਨਸ਼ਿਆਂ ਖਿਲਾਫ਼ ਲੜਾਈ ਵਿੱਚ ਕੇਂਦਰ ਨੂੰ ਰਾਜਾਂ ਦੀ ਅਗਵਾਈ ਕਰਨ ਦਾ ਸੱਦਾ
image ਲੁਧਿਆਣਾ, 12 ਜਨਵਰੀ (ਪੰਜਾਬ ਟਾਇਮਜ਼ ਬਿਊਰੋ)-ਪੰਜਾਬ  ਦੇ ਉ¤ਪ ਮੁੱਖ ਮੰਤਰੀ ਸ੍ਰ. ਸੁਖਬੀਰ ਸਿੰਘ ਬਾਦਲ ਨੇ ਮੁਲਕ ਭਰ ਦੇ ਨੌਜਵਾਨਾਂ ਨੂੰ ਸੱਦਾ ਦਿੱਤਾ ਹੈ ਕਿ ਉਹ ਨਸ਼ਾ ਮੁਕਤ ਸਮਾਜ ਸਿਰਜਣ ਲਈ ਆਪਣਾ ਬਣਦਾ ਯੋਗਦਾਨ ਪਾਉਣ ਤਾਂ ਕਿ ਇੱਕ ਮਜਬੂਤ ਅਤੇ ਖੁਸ਼ਹਾਲ ਰਾਸ਼ਟਰ ਦਾ ਨਿਰਮਾਣ ਕੀਤਾ ਜਾ ਸਕੇ। ਉਨ੍ਹਾਂ ਕੇਂਦਰ ਸਰਕਾਰ ਨੂੰ ਕਿਹਾ ਹੈ ਕਿ ਉਹ ਅੱਜ ਦੀ ਨੌਜਵਾਨੀ ਨੂੰ ਨਸ਼ਿਆਂ ਦੇ ਕੋਹੜ ਤੋਂ ਨਿਜ਼ਾਤ ਦਿਵਾਉਣ ਲਈ ਰਾਜਾਂ ਦੀ ਅਗਵਾਈ ਕਰੇ। ਨਸ਼ਿਆਂ ਨੂੰ ਮਾਤ ਦੇਣ ਲਈ ਕੇਂਦਰ ਅਤੇ ਰਾਜਾਂ ਨੂੰ ਸਾਂਝੀ ਲੜਾਈ ਲੜਨੀ ਪੈਣੀ ਹੈ। ਅੱਜ ਇਥੋਂ ਦੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ 18ਵੇਂ ਕੌਮੀ ਯੁਵਕ ਮੇਲੇ ਦੇ ਉਦਘਾਟਨੀ ਸਮਾਗਮ ਨੂੰ ਸੰਬੋਧਨ ਕਰਦਿਆਂ ਸ੍ਰ. ਬਾਦਲ ਨੇ ਕਿਹਾ ਕਿ ਸਾਡੇ ਦੇਸ਼ ਨੂੰ ਮਾਣ ਹੈ ਕਿ ਇਥੋਂ ਦੀ 65 ਫੀਸਦੀ ਅਬਾਦੀ 35 ਸਾਲ ਦੀ ਉਮਰ ਤੋਂ ਹੇਠਾਂ ਹੈ। ਨੌਜਵਾਨੀ ਸਾਡੇ ਦੇਸ਼ ਦੀ ਤਾਕਤ ਹੈ। ਇਸ ਲਈ ਅੱਜ ਲੋੜ ਹੈ ਕਿ ਸਾਡੀ ਨੌਜਵਾਨੀ ਨੂੰ ਨਸ਼ਿਆਂ ਦੇ ਪ੍ਰਕੋਪ ਤੋਂ ਬਚਾ ਕੇ ਦੇਸ਼ ਦੀ ਉਸਾਰੀ ਅਤੇ ਚੰਗਾ ਸਮਾਜ ਸਿਰਜਣ ਵੱਲ ਲਗਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਇਹ ਤਾਂ ਹੀ ਸੰਭਵ ਹੈ ਜੇਕਰ ਕੇਂਦਰ ਸਰਕਾਰ ਨਸ਼ਿਆਂ ਖ਼ਿਲਾਫ਼

ਲੜਾਈ ਵਿੱਚ ਰਾਜਾਂ ਦੀ ਅਗਵਾਈ ਕਰੇ। ਪੰਜਾਬ ਸਰਕਾਰ ਵੱਲੋਂ ਨੌਜਵਾਨੀ ਨੂੰ ਖੇਡਾਂ ਅਤੇ ਹੋਰ ਸਮਾਜ ਨਿਰਮਾਣ ਵਾਲੀਆਂ ਗਤੀਵਿਧੀਆਂ ਨਾਲ ਜੋੜਨ ਲਈ ਕੀਤੇ ਜਾ ਰਹੇ ਉਪਰਾਲਿਆਂ ਦਾ ਵੇਰਵਾ ਦਿੰਦਿਆਂ ਸ੍ਰ. ਬਾਦਲ ਨੇ ਕਿਹਾ ਕਿ ਸੂਬੇ ਵਿੱਚ ਸਿੱਖਿਆ ਅਤੇ ਸਿਹਤ ਦੇ ਨਾਲ-ਨਾਲ ਖੇਡਾਂ ਨੂੰ ਵਿਸ਼ੇਸ਼ ਮਹੱਤਤਾ ਦਿੱਤੀ ਜਾ ਰਹੀ ਹੈ। ਪੰਜਾਬ ਸਰਕਾਰ ਵੱਲੋਂ ਜਿੱਥੇ ਚਾਰ ਵਿਸ਼ਵ ਕਬੱਡੀ ਕੱਪ ਕਰਵਾਏ ਜਾ ਚੁੱਕੇ ਹਨ, ਉਥੇ ਹੋਰ ਖੇਡਾਂ ਨੂੰ ਵੀ ਬਰਾਬਰ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਨਸ਼ਿਆਂ ਖ਼ਿਲਾਫ਼ ਸੂਬਾ ਵਿਆਪੀ ਮੁਹਿੰਮ ਸ਼ੁਰੂ ਕੀਤੀ ਹੋਈ ਹੈ, ਜਿਸ ਤਹਿਤ 25 ਹਜ਼ਾਰ ਤੋਂ ਵਧੇਰੇ ਨਸ਼ਾ ਤਸਕਰਾਂ ਨੂੰ ਫੜ੍ਹ ਕੇ ਜੇਲ੍ਹਾਂ ਵਿੱਚ ਸੁੱਟਿਆ ਜਾ ਚੁੱਕਾ ਹੈ। ਸ੍ਰ. ਬਾਦਲ ਨੇ ਨੌਜਵਾਨਾਂ ਨੂੰ ਵੀ ਸੱਦਾ ਦਿੱਤਾ ਕਿ ਉਹ ਆਪਣੀ ਜਿੰਮੇਵਾਰੀ ਨੂੰ ਸਮਝਣ ਅਤੇ ਦੇਸ਼ ਦੇ ਵਿਕਾਸ ਲਈ ਧੁਰਾ ਬਣਕੇ ਸਾਹਮਣੇ ਆਉਣ। ਉਨ੍ਹਾਂ ਪੰਜਾਬ ਸਰਕਾਰ ਵੱਲੋਂ ਨੌਜਵਾਨੀ ਨੂੰ ਬਚਾਉਣ ਅਤੇ ਦੇਸ਼ ਦੇ ਵਿਕਾਸ ਵਿੱਚ ਬਣਦਾ ਯੋਗਦਾਨ ਪਾਉਣ ਦੀ ਵਚਨਬੱਧਤਾ ਦੁਹਰਾਈ। ਸ੍ਰ. ਬਾਦਲ ਨੇ ਕੇਂਦਰ ਸਰਕਾਰ ਦੀ ਤਜਵੀਜ਼ਤ ਕੌਮੀ ਯੁਵਕ ਨੀਤੀ (ਪਾਲਸੀ) ਦਾ ਸਵਾਗਤ ਕਰਦਿਆਂ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਵੱਲੋਂ ਇਸ ਨੀਤੀ ਨੂੰ ਲਾਗੂ ਕਰਨ ਲਈ ਪੂਰਨ ਸਹਿਯੋਗ ਦਿੱਤਾ ਜਾਵੇਗਾ। ਉਨ੍ਹਾਂ ਦੇਸ਼ ਦੇ ਵੱਖ-ਵੱਖ ਕੋਨਿਆਂ ਵਿੱਚੋਂ ਇਕੱਤਰ ਹੋਏ ਨੌਜਵਾਨਾਂ ਨੂੰ ਪੰਜਾਬ, ਇਥੋਂ ਦੇ ਲੋਕਾਂ ਅਤੇ ਸੱਭਿਆਚਾਰ ਨੂੰ ਨੇੜਿਉਂ ਹੋ ਕੇ ਦੇਖਣ ਅਤੇ ਮਾਨਣ ਦਾ ਸੱਦਾ ਦਿੱਤਾ।
ਇਸ ਤੋਂ ਪਹਿਲਾਂ ਉਦਘਾਟਨੀ ਸਮਾਰੋਹ ਨੂੰ ਸੰਬੋਧਨ ਕਰਦਿਆਂ ਕੇਂਦਰੀ ਯੁਵਕ ਮਾਮਲਿਆਂ ਅਤੇ ਖੇਡਾਂ ਬਾਰੇ ਮੰਤਰਾਲੇ ਦੇ ਰਾਜ ਮੰਤਰੀ ਸ੍ਰੀ ਜਤਿੰਦਰ ਸਿੰਘ ਨੇ ਪੰਜਾਬ ਸਰਕਾਰ ਦਾ ਇਸ ਗੱਲੋਂ ਧੰਨਵਾਦ ਕੀਤਾ ਕਿ ਕੌਮੀ ਯੁਵਕ ਮੇਲੇ ਦੀ ਸਫ਼ਲ ਮੇਜ਼ਬਾਨੀ ਲਈ ਸਰਕਾਰ ਅਤੇ ਪ੍ਰਸਾਸ਼ਨ ਵੱਲੋਂ ਅਣਥੱਕ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਪੰਜਾਬ ਦੀ ਧਰਤੀ ਨੂੰ ਸਲਾਮ ਕਰਦਿਆਂ ਨੌਜਵਾਨਾਂ ਨੂੰ ਦੱਸਿਆ ਕਿ ਪੰਜਾਬ ਦੀ ਧਰਤੀ ਨੇ ਜਿੱਥੇ ਗੁਰੂਆਂ ਪੀਰਾਂ ਨੂੰ ਜਨਮ ਦਿੱਤਾ, ਉਥੇ ਦੇਸ਼ ਨੂੰ ਅੰਨ ਉਤਪਾਦਨ ਅਤੇ ਆਜ਼ਾਦ ਕਰਾਉਣ ਵਿੱਚ ਮੋਹਰੀ ਭੂਮਿਕਾ ਅਦਾ ਕੀਤੀ। ਉਨ੍ਹਾਂ ਪੰਜਾਬੀਆਂ ਵੱਲੋਂ ਦੇਸ਼ ਅਤੇ ਵਿਦੇਸ਼ ਵਿੱਚ ਕੀਤੀਆਂ ਜਾ ਰਹੀਆਂ ਅਣਥੱਕ ਮਿਹਨਤਾਂ ਦੀ ਪ੍ਰਸ਼ੰਸਾ ਕੀਤੀ ਅਤੇ ਐਲਾਨ ਕੀਤਾ ਕਿ ਰਾਜੀਵ ਗਾਂਧੀ ਨੈਸ਼ਨਲ ਯੂਥ ਸੈਂਟਰ, ਚੇਨੱਈ ਦੀ ਇੱਕ ਬਰਾਂਚ ਚੰਡੀਗੜ੍ਹ ਵਿੱਚ ਵੀ ਖੋਲੀ ਜਾਵੇਗੀ। ਇਸ ਸੰਸਥਾ ਦੇ ਖੁੱਲਣ ਨਾਲ ਉ¤ਤਰ ਭਾਰਤ ਦੇ ਨੌਜਵਾਨਾਂ ਨੂੰ ਆਪਣੇ ਅਤੇ ਦੇਸ਼ ਦੇ ਵਿਕਾਸ ਵਿੱਚ ਯੋਗਦਾਨ ਪਾਉਣ ਲਈ ਨਵੇਂ ਰਾਹ ਖੁੱਲਣਗੇ। ਸਮਾਗਮ ਦੀ ਸ਼ੁਰੂਆਤ ਵਿੱਚ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ੍ਰ. ਸ਼ਰਨਜੀਤ ਸਿੰਘ ਢਿੱਲੋਂ ਨੇ ਸਮੂਹ ਹਾਜ਼ਰੀਨ ਦਾ ਸਵਾਗਤ ਕੀਤਾ ਅਤੇ ਪੰਜਾਬ ਸਰਕਾਰ ਵੱਲੋਂ ਖੇਡਾਂ ਅਤੇ ਨੌਜਵਾਨੀ ਦੇ ਵਿਕਾਸ ਲਈ ਕੀਤੇ ਜਾ ਰਹੇ ਯਤਨਾਂ ਦਾ ਵਰਨਣ ਕੀਤਾ। ਮੁੱਖ ਸੰਸਦੀ ਸਕੱਤਰ ਸ੍ਰੀ ਪਵਨ ਕੁਮਾਰ ਟੀਨੂੰ ਨੇ ਸਾਰਿਆਂ ਦਾ ਧੰਨਵਾਦ ਕੀਤਾ। ਸਮਾਗਮ ਨੂੰ ਹੋਰਨਾਂ ਤੋਂ ਇਲਾਵਾ ਕੇਂਦਰੀ ਸੂਚਨਾ ਅਤੇ ਪ੍ਰਸਾਰਨ ਮੰਤਰਾਲੇ ਦੇ ਰਾਜ ਮੰਤਰੀ ਸ੍ਰੀ ਮੁਨੀਸ਼ ਤਿਵਾੜੀ, ਭਾਰਤ ਸਰਕਾਰ ਦੇ ਯੁਵਕ ਸੇਵਾਵਾਂ ਅਤੇ ਖੇਡਾਂ ਬਾਰੇ ਮੰਤਰਾਲੇ ਦੇ ਸਕੱਤਰ ਸ੍ਰੀ ਰਾਜੀਵ ਗੁਪਤਾ ਅਤੇ ਹੋਰਾਂ ਨੇ ਵੀ ਸੰਬੋਧਨ ਕੀਤਾ। ਇਸ ਮੇਲੇ ਨੂੰ ਸ਼ੁਰੂ ਕਰਨ ਦਾ ਐਲਾਨ ਸ੍ਰ. ਸੁਖਬੀਰ ਸਿੰਘ ਬਾਦਲ, ਸ੍ਰੀ ਜਤਿੰਦਰ ਸਿੰਘ ਅਤੇ ਸ੍ਰੀ ਮੁਨੀਸ਼ ਤਿਵਾੜੀ ਵੱਲੋਂ ਸਾਂਝੇ ਤੌਰ ’ਤੇ ਕੀਤਾ ਗਿਆ। ਉਦਘਾਟਨੀ ਸਮਾਰੋਹ ਦੌਰਾਨ ਸਾਰੇ ਰਾਜਾਂ ਅਤੇ ਕੇਂਦਰ ਸਾਸ਼ਿਤ ਪ੍ਰਦੇਸ਼ਾਂ ਦੀਆਂ ਟੀਮਾਂ ਵੱਲੋਂ ਮਾਰਚ ਪਾਸਟ ਕੀਤਾ ਗਿਆ ਅਤੇ ਆਪਣੇ ਸੱਭਿਆਚਾਰਾਂ ਦਾ ਪ੍ਰਗਟਾਵਾ ਕੀਤਾ ਗਿਆ। ਗੱਤਕਾ ਟੀਮ ਵੱਲੋਂ ਗੱਤਕੇ ਦੀ ਬੇਮਿਸਾਲ ਪੇਸ਼ਕਾਰੀ ਕੀਤੀ ਗਈ ਅਤੇ ਨਾਭਾ ਦੇ ਪੰਜਾਬ ਪਬਲਿਕ ਸਕੂਲ ਦੀ ਘੋੜਸਵਾਰੀ ਟੀਮ ਵੱਲੋਂ ਘੋੜ ਸਵਾਰੀ ਦਾ ਪ੍ਰਦਰਸ਼ਨ ਕੀਤਾ ਗਿਆ। ਗਿੱਧਾ ਅਤੇ ਭੰਗੜਾ ਵੀ ਵੇਖਣਯੋਗ ਸੀ। ਸੌ ਢੋਲੀਆਂ ਵੱਲੋਂ ਇਕੱਠਿਆਂ ਵਜਾਇਆ ਗਿਆ ਢੋਲ ਰੋਮਾਂਚ ਦਾ ਸਿਖ਼ਰ ਹੋ ਨਿਬੜਿਆ।
ਵੱਖ-ਵੱਖ ਖੇਤਰਾਂ ਵਿੱਚ ਨਾਮਣਾ ਖੱਟਣ ਵਾਲੇ ਦੇਸ਼ ਦੇ 33 ਨੌਜਵਾਨਾਂ ਅਤੇ 6 ਸਮਾਜ ਸੇਵੀ ਸੰਸਥਾਵਾਂ ਨੂੰ ਰਾਸ਼ਟਰੀ ਪੁਰਸਕਾਰਾਂ ਨਾਲ ਸਨਮਾਨਿਤ ਕੀਤਾ ਗਿਆ ਅਤੇ ਉਨ੍ਹਾਂ ਦੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ ਗਈ। ਇਸ ਮੌਕੇ ਇੱਕ ਪੁਸਤਕ ‘‘ਕੈਂਪਰ ਟੂ ਦੀ ਕਮਿਊਨਿਟੀ’’ ਵੀ ਜਾਰੀ ਕੀਤੀ ਗਈ। ਸਮਾਗਮ ਦੌਰਾਨ ਹੋਰਨਾਂ ਤੋਂ ਇਲਾਵਾ ਮੈਂਬਰ ਲੋਕ ਸਭਾ ਸ੍ਰੀ ਵਿਜੇ ਇੰਦਰ ਸਿੰਗਲਾ, ਵਿਧਾਇਕ ਸ੍ਰ. ਦਰਸ਼ਨ ਸਿੰਘ ਸ਼ਿਵਾਲਿਕ, ਪੰਜਾਬ ਯੋਜਨਾ ਬੋਰਡ ਦੇ ਉਪ ਚੇਅਰਮੈਨ ਸ੍ਰੀ ਰਾਜਿੰਦਰ ਭੰਡਾਰੀ, ਸਾਬਕਾ ਮੰਤਰੀ ਸ੍ਰ. ਰਾਣਾ ਗੁਰਮੀਤ ਸਿੰਘ ਸੋਢੀ, ਖੇਡਾਂ ਅਤੇ ਯੁਵਕ ਸੇਵਾਵਾਂ ਵਿਭਾਗ ਦੇ ਸਕੱਤਰ ਸ੍ਰੀ ਅਸ਼ੋਕ ਗੁਪਤਾ, ਕਾਂਗਰਸੀ ਆਗੂ ਸ੍ਰੀ ਕੇ. ਕੇ. ਬਾਵਾ, ਸ੍ਰੀ ਪਵਨ ਦੀਵਾਨ ਅਤੇ ਹੋਰ ਸਖ਼ਸ਼ੀਅਤਾਂ ਹਾਜ਼ਰ ਸਨ।

Send this to a friend