ਕਾਹਨੂੰਵਾਨ, 3 ਦਸੰਬਰ (ਜਸਪਾਲ ਸਿੰਘ)- ਚੱਕਸ਼ਰੀਫ਼ ਪੁਰਾਣਾ ਸ਼ਾਲਾ ਸੜਕ ਉਪਰ ਪੈਂਦੇ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਜਾਗੋਵਾਲ ਬੇਟ ਦੇ ਕੋਲ ਅੱਜ ਸਵੇਰੇ ਇੱਕ ਮੋਟਰਸਾਈਕਲ ਸਵਾਰ ਬਜ਼ੁਰਗ ਟਰੱਕ ਹੇਠ ਬੁਰੀ ਤਰ੍ਹਾਂ ਨਾਲ ਕੁਚਲਿਆ ਗਿਆ। ਹਾਦਸੇ ਵਾਲੀ ਥਾਂ ’ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਪਿੰਡ ਰਾਜੂਬੇਲਾ ਵਾਸੀ ਮਨਜੀਤ ਸਿੰਘ ਅੱਜ ਸਵੇਰੇ ਆਪਣੇ ਪਿਤਾ ਪੂਰਨ ਸਿੰਘ ਨਾਲ ਮੋਟਰਸਾਈਕਲ ਉਪਰ ਗੁਰਦੁਆਰਾ ਬੀਬੀ ਸੁੰਦਰੀ ਵਿਖੇ ਮੱਥਾ ਟੇਕ ਕੇ ਆਪਣੇ ਪਿੰਡ ਪਰਤ ਰਿਹਾ ਸੀ। ਉਸਨੇ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਜਾਗੋਵਾਲ ਬੇਟ ਦੇ ਕੋਲ ਮੋਟਰਸਾਈਕਲ ਦੇ ਅੱਗੇ ਜਾ ਰਹੇ ਟਰੱਕ ਨੂੰ ਓਵਰਟੇਕ ਕਰਨ ਦੀ ਕੋਸ਼ਿਸ਼ ਕੀਤੀ ਪਰ ਅਚਾਨਕ ਉਸ ਕੋਲੋ ਮੋਟਰਸਾਈਕਲ ਦਾ ਸੰਤੁਲਨ ਵਿਗੜ ਗਿਆ ਅਤੇ ਮੋਟਰਸਾਈਕਲ ਦਾ ਸਤੁਲਨ ਵਿਗੜਨ ਕਾਰਨ ਮਨਜੀਤ ਸਿੰਘ ਨਾਲ ਮੋਟਰਸਾਈਕਲ ਉਪਰ ਬੈਠਾ ਉਸਦਾ ਪਿਤਾ ਪੂਰਨ ਸਿੰਘ ਸੜਕ ਉਪਰ ਡਿੱਗ ਗਿਆ ਅਤੇ ਟਰੱਕ ਹੇਠਾਂ ਆਉਣ ਨਾਲ ਬੁਰੀ ਤਰ•ਾਂ ਨਾਲ ਕੁਚਲਿਆ ਗਿਆ। ਹਾਲਾਂਕਿ ਇਸ ਹਾਦਸੇ ’ਚ ਮੋਟਰਸਾਈਕਲ ਚਾਲਕ ਮਨਜੀਤ ਸਿੰਘ ਵਾਲ ਵਾਲ ਬਚ ਗਿਆ ਪਰ ਉਸਦੇ ਪਿਤਾ ਪੂਰਨ ਸਿੰਘ ਦੀ ਮੌਕੇ ’ਤੇ ਹੀ ਦਰਦਨਾਕ ਮੌਤ ਹੋ ਗਈ। ਥਾਣਾ ਭੈਣੀ ਮੀਆਂ ਖਾਂ ਪੁਲਿਸ ਵੱਲੋਂ ਟਰੱਕ ਚਾਲਕ ਕਸ਼ਮੀਰ ਸਿੰਘ ਪੁੱਤਰ ਅਜੈਬ ਸਿੰਘ ਵਾਸੀ ਦੁਨੀਆਂ ਸੰਧੂ ਨੂੰ ਹਿਰਾਸਤ ਵਿੱਚ ਲੈਣ ਦੇ ਟਰੱਕ ਨੂੰ ਵੀ ਆਪਣੇ ਕਬਜ਼ੇ ’ਚ ਲੈ ਲਿਆ ਗਿਆ ਹੈ। ਪੁਲਿਸ ਵੱਲੋਂ ਲਾਸ਼ ਪੋਸਟਮਾਰਟਮ ਲਈ ਸਿਵਲ ਹਸਪਤਾਲ ਗੁਰਦਾਸਪੁਰ ਭੇਜ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਟਰੱਕ ਹੇਠ ਆ ਕੇ ਬੁਰੀ ਤਰ੍ਹਾਂ ਕੁਚਲਿਆ ਗਿਆ ਮੋਟਰਸਾਈਕਲ ਸਵਾਰ ਬਜ਼ੁਰਗ



