Skip to content
Independent perspectives. Global stories.
BREAKING

ਰਾਹੁਲ ਗਾਂਧੀ ਨੂੰ ਪਾਰਟੀ ਪ੍ਰਧਾਨ ਬਣਾਉਣੇ ਪਿੱਛੇ ਕੋਈ ਪਰਿਵਾਰਵਾਦ ਨਹੀਂ : ਕੈਪਟਨ ਅਮਰਿੰਦਰ ਸਿੰਘ

Share this story

ਨਵੀਂ ਦਿੱਲੀ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਹੁਲ ਗਾਂਧੀ ਦੇ ਕੁੱਲ ਹਿੰਦ ਕਾਂਗਰਸ ਦੇ ਪ੍ਰਧਾਨ ਬਣਨ ’ਤੇ ਲੱਗ ਰਹੇ ਪਰਿਵਾਰਵਾਦ ਦੇ ਦੋਸ਼ਾਂ ਨੂੰ ਮੂਲੋਂ ਰੱਦ ਕਰਦਿਆਂ ਕਿਹਾ ਕਿ ਰਾਹੁਲ ਗਾਂਧੀ ਨੂੰ ਬੀਤੇ ਸਮੇਂ ਵਿੱਚ ਗੁਜਰਾਤ ਚੋਣ ਪ੍ਰਚਾਰ ਆਦਿ ਦੌਰਾਨ ਮਿਲਿਆ ਭਰਵਾਂ ਅਤੇ ਜ਼ਬਰਦਸਤ ਹੁੰਗਾਰਾ ਉਨ੍ਹਾਂ ਦੀ ਦੇਸ਼ ਦੇ ਲੋਕਾਂ ਵਿੱਚ ਵੱਡੇ ਪੱਧਰ ’ਤੇ ਹਰਮਨਪਿਆਰਤਾ ਅਤੇ ਲੋਕਾਂ ਦੀ ਹਮਾਇਤ ਦਾ ਮੁੱਢ ਬੰਨਦਾ ਹੈ। ਸ੍ਰੀ ਰਾਹੁਲ ਗਾਂਧੀ ਦੀ ਕੁੱਲ ਹਿੰਦ ਕਾਂਗਰਸ ਦੇ ਸਿਖਰਲੇ ਅਹੁਦੇ ਲਈ ਨਾਮਜ਼ਦਗੀ ਉਪਰੰਤ ਪੱਤਰਕਾਰਾਂ ਨਾਲ ਗੈਰ ਰਸਮੀ ਗੱਲਬਾਤ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਾਂਗਰਸ ਦੇ ਮੀਤ ਪ੍ਰਧਾਨ ਨੂੰ ਲੋਕਾਂ ਦੀ ਪੂਰੀ ਹਮਾਇਤ ਹੈ ਅਤੇ ਪਾਰਟੀ ਦਾ ਮੁਕੰਮਲ ਕਾਡਰ ਉਨ੍ਹਾਂ ਨੂੰ ਪ੍ਰਧਾਨ ਬਣਾਉਣ ਦੇ ਪੂਰੀ ਤਰ੍ਹਾਂ ਪੱਖ ਵਿੱਚ ਹੈ।

WRITTEN BY