Skip to content
Independent perspectives. Global stories.
BREAKING

ਸਿੱਖ ਕੌਮ ’ਤੇ ਕੀਤੇ ਅੱਤਿਆਚਾਰ ਸਦਕਾ ਭਾਰਤ ਵਿਸ਼ਵ ਭਾਈਚਾਰੇ ਦੀਆਂ ਨਜ਼ਰਾਂ ਦੇ ਕਟਹਿਰੇ ’ਚ ਖੜ੍ਹਾ : ਦਮਦਮੀ ਟਕਸਾਲ

Share this story

ਅੰਮ੍ਰਿਤਸਰ, 4 ਦਸੰਬਰ (ਸ਼ਰਤ ਵਸ਼ਿਸ਼ਟ)- ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਕਿਹਾ ਕਿ 1980 ਤੋਂ ਲੈ ਕੇ ਦੋ ਦਹਾਕਿਆਂ ਤਕ ਸਿੱਖ ਕੌਮ ’ਤੇ ਕੀਤੇ ਗਏ ਅੱਤਿਆਚਾਰ ਅਤੇ ਜਬਰ ਜ਼ੁਲਮ ਸਦਕਾ ਹਿੰਦੁਸਤਾਨ ਵਿਸ਼ਵ ਦੇ ਨਿਆਂ ਅਤੇ ਅਮਨ ਪਸੰਦ ਲੋਕਾਂ ਦੀਆਂ ਨਜ਼ਰਾਂ ਵਿੱਚ ਕਟਹਿਰੇ ’ਚ ਖੜ੍ਹਾ ਹੈ। ਦਮਦਮੀ ਟਕਸਾਲ ਮੁਖੀ ਅੱਜ ਮਨੁੱਖੀ ਅਧਿਕਾਰ ਆਗੂਆਂ ਦੀ ਸਾਬਕਾ ਜਸਟਿਸ ਸੁਰੇਸ਼ ਦੀ ਅਗਵਾਈ ’ਚ ਪੰਜਾਬ ਡਿਸਅਪੀਅਰ ਕਮੇਟੀ ਵੱਲੋਂ ਜਾਰੀ ਰਿਪੋਰਟ ’ਤੇ ਬੋਲ ਰਹੇ ਸਨ ਨੇ ਕਿਹਾ ਕਿ ਵਿਦੇਸ਼ੀ ਧਰਤੀ ’ਤੇ ਵਿਦੇਸ਼ੀ ਸਰਕਾਰਾਂ ਵੱਲੋਂ ਸਿੱਖ ਕੌਮ ਨਾਲ ਹੋਈਆਂ ਵਧੀਕੀਆਂ ਅਤੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਪ੍ਰਤੀ ਆਵਾਜ਼ਾਂ ਉਠ ਰਹੀਆਂ ਹਨ ਪਰ ਭਾਰਤ ਵਿੱਚ ਨਾ ਹੀ ਕਾਂਗਰਸ ਅਤੇ ਨਾ ਹੀ ਭਾਜਪਾ ਅਗਵਾਈ ਵਾਲੀਆਂ ਸਰਕਾਰਾਂ ਨੇ ਉਕਤ ਵਧੀਕੀਆਂ ਪ੍ਰਤੀ ਅੱਜ ਤਕ ਕੋਈ ਸਾਰਥਿਕ ਜਵਾਬ ਦਿੱਤਾ। ਜਿਸ ਪ੍ਰਤੀ ਸਿੱਖ ਕੌਮ ਅੰਦਰ ਰੋਸ ਪੈਦਾ ਹੋਣਾ ਸੁਭਾਵਕ ਹੈ। ਕੌਮ ਵੱਲੋਂ ਆਪਣੇ ਸ਼ਹੀਦਾਂ ਦੇ ਦਿਹਾੜੇ ਮਨਾ ਕੇ ਸਿੱਖ ਹੱਕਾਂ ਦੀ ਗਲ ਉਠਾਈ ਜਾਂਦੀ ਰਹੀ ਹੈ। ਇਸੇ ਦੌਰਾਨ ਦਮਦਮੀ ਟਕਸਾਲ ਮੁਖੀ ਨੇ ਅਮਰੀਕਾ ਦੇ ਕਨੇਟੀਕਟ ਵੱਲੋਂ ਅਸੈਂਬਲੀ ਵਿੱਚ ਸ਼ੋਕ ਮਤਾ ਪਾਸ ਕਰਦਿਆਂ ਜੂਨ ’84 ਦੇ ਘੱਲੂਘਾਰੇ ਅਤੇ ਨਵੰਬਰ ’84 ਦੇ ਸਿੱਖ ਕਤਲੇਆਮ ਨੂੰ ਸਰਕਾਰੀ ਨਸਲਕੁਸ਼ੀ ਕਰਾਰ ਦਿੰਦਿਆਂ ਸਿੱਖ ਕੌਮ ਦੇ ਹੱਕ ’ਚ ਹਾਅ ਦਾ ਨਾਅਰਾ ਮਾਰਨ ਲਈ ਧੰਨਵਾਦ ਕੀਤਾ ਹੈ।

WRITTEN BY