Skip to content
Independent perspectives. Global stories.
BREAKING

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਦੀਆਂ ਐਲ.ਕੇ.ਜੀ. ਕਲਾਸਾਂ ਦਾ ਸਾਲਾਨਾ ਸਮਾਗਮ

Share this story

ਅੰਮ੍ਰਿਤਸਰ, 4 ਦਸੰਬਰ (ਸ਼ਰਤ ਵਸ਼ਿਸ਼ਟ)-ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚੱਲ ਰਹੇ ਪ੍ਰਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਦੇ ਪ੍ਰੀ-ਪ੍ਰਾਇਮਰੀ ਸੈਕਸ਼ਨ ਦੀਆਂ ਐਲ.ਕੇ.ਜੀ. ਦੇ ਬੱਚਿਆਂ ਵੱਲੋਂ ਅੱਜ ਇੱਕ ਰੰਗਾਰੰਗ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ । ਇਸ ਪ੍ਰੋਗਰਾਮ ਵਿੱਚ ਸ਼੍ਰੀਮਤੀ ਹਰਮਨਜੀਤ ਕੌਰ ਵਾਲੀਆ (ਆਰਕੀਟੈਕਟ ਤੇ ਇੰਟੀਰੀਅਰ ਡੈਕੋਰੇਟਰ), ਸ਼੍ਰੀਮਤੀ ਅਸਮਿਤਾ ਸਿੰਘ ਸਾਬਕਾ ਪ੍ਰਿੰਸੀਪਲ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਬਸੰਤ ਐਵੀਨਿਊ ਅਤੇ ਸ਼੍ਰੀਮਤੀ ਮਨੀਸ਼ਾ ਵਰਮਾ ਪ੍ਰਿੰਸੀਪਲ ਸ੍ਰੀ ਗੁਰੂ ਹਰਿਕ੍ਰਿਸ਼ਨ ਆਦਰਸ਼ ਸਕੂਲ ਨੌਸ਼ਹਿਰਾ ਪੰਨੂਆਂ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ । ਸਮਾਰੋਹ ਦਾ ਆਰੰਭ ਸਕੂਲ ਸ਼ਬਦ ਨਾਲ ਕੀਤਾ ਗਿਆ । ਪ੍ਰਿੰਸੀਪਲ/ਡਾਇਰੈਕਟਰ ਡਾ: ਧਰਮਵੀਰ ਸਿੰਘ ਨੇ ਆਏ ਹੋਏ ਮਹਿਮਾਨਾਂ ਨੂੰ ਜੀ ਆਇਆਂ ਆਖਿਆ ਅਤੇ ਸਕੂੁਲ ਦੀ ਪ੍ਰਗਤੀ ਰਿਪੋਰਟ ਪੇਸ਼ ਕੀਤੀ । ਪ੍ਰੋਗਰਾਮ ਦੀ ਪਹਿਲੀ ਪੇਸ਼ਕਸ਼ ਨੰਨੇ-ਮੁੰਨੇ ਬੱਚਿਆਂ ਵੱਲੋਂ ਪੇਸ਼ ਕੀਤੀ ਗਈ ਮੋਡਲਿੰਗ ਸੀ । ਜਿਸ ਵਿੱਚ ਬੱਚਿਆਂ ਨੇ ਆਧੁਨਿਕ ਪੁਸ਼ਾਕਾਂ ਵਿੱਚ ਸਟੇਜ ਤੇ ਆ ਕੇ ਸਭ ਦਾ ਮਨ ਮੋਹ ਲਿਆ । ਪ੍ਰੋਗਰਾਮ ਦੌਰਾਨ ਬੱਚਿਆਂ ਵੱਲੋਂ ਇਕ ਸਿਖਆਦਾਇਕ ਨਾਟਕ ਪੇਸ਼ ਕੀਤਾ ਗਿਆ ਜਿਸ ਵਿੱਚ ਬੱਚਿਆਂ ਨੇ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿੱਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ ਗਿਆ । ਇਸ ਉਪਰੰਤ ਅ੍ਰੰਗੇਜ਼ੀ ਗੀਤ ਪੇਸ਼ ਕੀਤਾ ਗਿਆ । ਛੋਟੇ-ਛੋਟੇ ਬੱਚਿਆਂ ਦੁਆਰਾ ਪੇਸ਼ ਮਸਤੀ ਭਰੇ ਡਾਸ਼ ’ਬਮ-ਬਮ ਬੋਲੇ’ ਨੇ ਸਭ ਨੂੰ ਝੂਮਣ ਤੇ ਮਜਬੂਰ ਕਰ ਦਿੱਤਾ । ਪ੍ਰੋਗਰਾਮ ਦੀ ਆਖਰੀ ਪੇਸ਼ਕਸ਼ ਪੰਜਾਬ ਦੇ ਪ੍ਰਸਿੱਧ ਨਾਚ ਭੰਗੜੇ ਨੇ ਆਏ ਹੋਏ ਮਹਿਮਾਨਾਂ ਨੂੰ ਨੱਚਣ ਲਈ ਉਤਸ਼ਾਹਿਤ ਕੀਤਾ । ਪ੍ਰੋਗਰਾਮ ਵਿੱਚ ਸ਼ਾਮਲ ਵਿਸ਼ੇਸ਼ ਮਹਿਮਾਨਾਂ ਸ਼੍ਰੀਮਤੀ ਹਰਮਨਜੀਤ ਕੌਰ ਵਾਲੀਆ (ਆਰਕੀਟੈਕਟ ਤੇ ਇੰਟੀਰੀਅਰ ਡੈਕੋਰੇਟਰ), ਸ਼੍ਰੀਮਤੀ ਅਸਮਿਤਾ ਸਿੰਘ ਸਾਬਕਾ ਪ੍ਰਿੰਸੀਪਲ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਬਸੰਤ ਐਵੀਨਿਊ ਅਤੇ ਸ਼੍ਰੀਮਤੀ ਮਨੀਸ਼ਾ ਵਰਮਾ ਪ੍ਰਿੰਸੀਪਲ ਸ੍ਰੀ ਗੁਰੂ ਹਰਿਕ੍ਰਿਸ਼ਨ ਆਦਰਸ਼ ਸਕੂਲ ਨੌਸ਼ਹਿਰਾ ਪੰਨੂਆਂਨੇ ਬੱਚਿਆਂ ਦੁਆਰਾ ਪੇਸ਼ ਪ੍ਰੋਗਰਾਮ ਹੀ ਬਹੁਤ ਸ਼ਲਾਘਾ ਕੀਤੀ ਅਤੇ ਬੱਚਿਆਂ ਨੂੰ ਪੜ੍ਹਾਈ ਦੇ ਨਾਲ-ਨਾਲ ਸਭਿਆਚਾਰਕ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਲਈ ਪ੍ਰੇਰਿਤ ਕੀਤਾ

WRITTEN BY