Skip to content
Independent perspectives. Global stories.
BREAKING

ਸਾਬਕਾ ਅਕਾਲੀ ਆਗੂ ਦੇ ਪੁੱਤਰ ਨੇ ਪਤਨੀ ਅਤੇ ਖੁਦ ਨੂੰ ਗੋਲੀ ਮਾਰ ਕੇ ਕੀਤੀ ਖੁਦਕੁਸ਼ੀ

Share this story

Suicide-Gun ਪਟਿਆਲਾ, 12 ਜਨਵਰੀ (ਪੰਜਾਬ ਟਾਇਮਜ਼ ਬਿਊਰੋ-ਹਲਕਾ ਸ਼ੁਤਰਾਣਾ ਤੋਂ ਅਕਾਲੀ ਵਿਧਾਇਕ ਰਹਿ ਚੁੱਕੇ ਸਾਬਕਾ ਵਿਧਾਇਕ ਗੁਰਦੇਵ ਸਿੰਘ ਸਿੱਧੂ ਦੇ ਪੁ¤ਤਰ ਬਲਵਿੰਦਰ ਪਾਲ ਸਿੰਘ (35) ਨੇ ਐਤਵਾਰ ਨੂੰ ਸਵੇਰੇ ਕਰੀਬ 8.00 ਵਜੇ ਪਹਿਲਾਂ ਆਪਣੀ ਪਤਨੀ ਨੂੰ ਗੋਲੀ ਮਾਰ ਦਿੱਤੀ ਅਤੇ ਬਾਅਦ ਵਿੱਚ ਖੁਦ ਨੂੰ ਵੀ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਦੋਹਾਂ ਦੀ ਮੌਕੇ ’ਤੇ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਸ਼ਹਿਰ ਦੇ 24 ਨੰਬਰ ਫਾਟਕ ਦੇ ਕੋਲ ਸਥਿਤ ਮਜੀਠੀਆ ਇਨਕਲੇਵ ਵਿਖੇ ਉਨ੍ਹਾਂ ਦੀ ਰਿਹਾਇਸ਼ ’ਤੇ ਵਾਪਰੀ। ਸਾਬਕਾ ਵਿਧਾਇਕ ਗੁਰਦੇਵ ਸਿੰਘ ਸਿੱਧੂ ਨੇ ਦੱਸਿਆ ਕਿ ਪਹਿਲਾਂ ਦੋਵੇਂ ਪਤੀ-ਪਤਨੀ ’ਚ ਰਾਤ ਨੂੰ ਤਕਰਾਰ ਹੋ ਗਈ ਸੀ ਪਰ ਰਾਤ ਦੇ ਸਮੇਂ ਉਨ੍ਹਾਂ ਨੇ ਦੋਹਾਂ ਵਿੱਚ ਸੁਲਾਹ ਕਰਵਾ ਦਿੱਤੀ। ਰਾਤ ਦੀ ਘਟਨਾ ਤੋਂ ਨਰਾਜ਼ ਬਲਵਿੰਦਰ ਪਾਲ ਸਿੰਘ ਨੇ ਸਵੇਰੇ ਆਪਣੇ ਪਿਤਾ ਗੁਰਦੇਵ ਸਿੰਘ ਸਿੱਧੂ ਦੇ ਕਮਰੇ ਵਿੱਚੋਂ ਬਾਰਾਂ ਬੋਰ ਦੀ ਰਾਈਫਲ ਚੁੱਕੀ ਅਤੇ ਕਮਰਾ ਬੰਦ ਕਰਕੇ ਘਟਨਾ ਨੂੰ ਅੰਜਾਮ ਦੇ ਦਿੱਤਾ। ਘਟਨਾ ਦੀ ਸੂਚਨਾ ਮਿਲਦੇ ਹੀ ਮੌਕੇ ’ਤੇ ਪਹੁੰਚੀ ਪੁਲਿਸ ਨੇ ਸਾਰੀ ਘਟਨਾ ਦਾ ਜਾਇਜ਼ਾ ਲਿਆ। ਪੁਲਿਸ ਨੇ ਲਾਸ਼ਾਂ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਬਲਵਿੰਦਰਪਾਲ ਸਿੰਘ ਦੇ ਖਿਲਾਫ ਧਾਰਾ-302 ਅਧੀਨ ਕੇਸ ਦਰਜ਼ ਕਰ ਲਿਆ ਹੈ ਅਤੇ ਦੋਹਾਂ ਦੀਆਂ ਲਾਸ਼ਾ ਨੂੰ ਪੋਸਟਮਾਰਟਮ ਤੋਂ ਬਾਅਦ ਵਾਰਿਸਾਂ ਦੇ ਹਵਾਲੇ ਕਰ ਦਿੱਤਾ ਹੈ।
ਜ਼ਿਕਰਯੋਗ ਹੈ ਕਿ ਗੁਰਦੇਵ ਸਿੰਘ ਸਿੱਧੂ ਦੋ ਵਾਰ ਅਕਾਲੀ ਦਲ ਵੱਲੋਂ ਵਿਧਾਇਕ ਰਹਿ ਚੁੱਕੇ ਹਨ ਅਤੇ ਸਾਲ 2004 ਉਹ ਅਕਾਲੀ ਦਲ ਨੂੰ ਛੱਡ ਕੇ ਉਸ ਸਮੇਂ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਕਾਂਗਰਸ ’ਚ ਸ਼ਾਮਿਲ ਹੋ ਗਏ ਸਨ ਪਰ ਗੁਰਦੇਵ ਸਿੰਘ ਸਿੱਧੂ ਇੱਕ ਟਕਸਾਲੀ ਅਕਾਲੀ ਮੰਨੇ ਜਾਂਦੇ ਹਨ। ਦੁਖਦਾਈ ਗੱਲ ਇਹ ਹੈ ਸਾਬਕਾ ਵਿਧਾਇਕ ਦੇ ਤਿੰਨ ਪੁੱਤਰ ਸਨ ਅਤੇ ਤਿੰਨਾਂ ਦੀ ਮੌਤ ਹੋ ਚੁੱਕੀ ਹੈ। ਐਤਵਾਰ ਨੂੰ ਬਲਵਿੰਦਰ ਸਿੰਘ ਨੇ ਪਤਨੀ ਨੂੰ ਗੋਲੀ ਮਾਰਨ ਤੋਂ ਬਾਅਦ ਆਪਣੇ ਆਪ ਨੂੰ ਗੋਲੀ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ।

WRITTEN BY