June 26, 2026 8:10 am

ਮੁੱਖ ਮੰਤਰੀ ਵੱਲੋਂ ਅਗਲੀ ਕੌਮੀ ਪਸ਼ੂਧਨ ਚੈਂਪੀਅਨਸ਼ਿਪ ਦੌਰਾਨ ਇਨਾਮੀ ਰਾਸ਼ੀ ਦੁੱਗਣੀ ਕਰਕੇ 2.50 ਕਰੋੜ ਕਰਨ ਦਾ ਐਲਾਨ

ਚੱਪੜਚਿੜੀ ਵਿਖੇ ਪ੍ਰਗਤੀਸ਼ੀਲ ਪੰਜਾਬ ਖੇਤੀਬਾੜੀ ਸੰਮੇਲਨ ਵਿਚ ਸ਼ਾਮਲ ਹੋਣ ਦਾ ਕਿਸਾਨਾਂ ਨੂੰ ਦਿੱਤਾ ਸੱਦਾ
image ਸ੍ਰੀ ਮੁਕਤਸਰ ਸਾਹਿਬ, 12 ਜਨਵਰੀ (ਪੰਜਾਬ ਟਾਇਮਜ਼ ਬਿਊਰੋ)-ਪੰਜਾਬ ਦੇ ਪਸ਼ੂ ਪਾਲਕਾਂ ਦੀ ਹੌਂਸਲਾ-ਅਫਜ਼ਾਈ ਲਈ ਅਹਿਮ ਐਲਾਨ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਨੇ ਅੱਜ ਆਖਿਆ ਕਿ ਅਗਲੇ ਸਾਲ ਹੋਣ ਵਾਲੀ 7ਵੀਂ ਕੌਮੀ ਪਸ਼ੂਧਨ ਚੈਂਪੀਅਨਸ਼ਿਪ ਦੌਰਾਨ ਪਸ਼ੂ ਧਨ ਮੁਕਾਬਲਿਆਂ ਦੀ ਇਨਾਮੀ ਰਾਸ਼ੀ ਦੁੱਗਣੀ ਕਰਕੇ 2.5 ਕਰੋੜ ਰੁਪਏ ਕੀਤੀ ਜਾਵੇਗੀ। ਅੱਜ ਇੱਥੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ 6ਵੀਂ ਕੌਮੀ ਪਸੂਧਨ ਚੈਂਪੀਅਨਸ਼ਿਪ ਦੇ ਆਖਰੀ ਦਿਨ ਜੇਤੂ ਪਸ਼ੁੂ ਪਾਲਕਾਂ ਨੂੰ ਇਨਾਮ ਤਕਸੀਮ ਕਰਨ ਮੌਕੇ ਮੁੱਖ ਮੰਤਰੀ ਨੇ ਆਪਣੇ ਸੰਬੋਧਨ ਵਿਚ ਆਖਿਆ ਕਿ ਭਾਵੇਂ ਇਸ ਸਾਲ ਵੀ ਪੰਜਾਬ ਸਰਕਾਰ ਵੱਲੋਂ 1.25 ਕਰੋੜ ਰੁਪਏ ਦੇ ਇਨਾਮ ਵੰਡੇ ਗਏ ਹਨ ਪਰ ਪਸ਼ੂ ਪਾਲਕਾਂ ਦੀ ਮਿਹਨਤ ਅਤੇ ਲਗਨ ਦੀ ਹੌਰ ਹੌਂਸਲਾ-ਅਫ਼ਜ਼ਾਈ ਕਰਦਿਆਂ ਪੰਜਾਬ ਸਰਕਾਰ ਨੇ ਇਨਾਮੀ ਰਾਸ਼ੀ ਦੁੱਗਣੀ ਕਰਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਆਖਿਆ ਕਿ ਪਸ਼ੂ ਮਾਲਕਾਂ ਦੀ ਸਖ਼ਤ ਮਿਹਤਨ ਸਦਕਾ ਹੀ ਉਨ੍ਹਾਂ ਦੇ ਪਸ਼ੂ ਅਜਿਹੇ ਸਖਤ ਮੁਕਾਬਲਿਆਂ ਵਿਚੋਂ ਮੋਹਰੀ ਸਥਾਨ ਵਿਚ ਆਉਂਦੇ ਹਨ ਅਤੇ ਅਸੀਂ ਪਸ਼ੂ ਪਾਲਕ ਦੀ ਮਿਹਨਤ ਦਾ ਮੁੱਲ ਤਾਂ ਨਹੀਂ ਮੋੜ ਸਕਦੇ ਪਰ ਫਿਰ ਵੀ ਹੋਰਨਾਂ ਕਿਸਾਨਾਂ ਨੂੰ ਪ੍ਰੇਰਿਤ ਕਰਨ ਅਤੇ ਉਤਸਾਹ ਵਜੋਂ ਇਨਾਮੀ ਰਾਸ਼ੀ ਵੰਡੀ ਜਾਂਦੀ ਹੈ। ਸ: ਬਾਦਲ ਨੇ ਕਿਸਾਨਾਂ ਨੂੰ ਖੇਤੀ ਦੇ ਨਾਲ ਨਾਲ ਸਹਾਇਕ ਧੰਦਿਆਂ ਨੂੰ ਅਪਨਾਉਣ ਦੀ ਲੋੜ ਤੇ ਜੋਰ ਦਿੰਦਿਆਂ ਆਖਿਆ ਕਿ ਭਾਂਵੇਂ ਸਾਡੀ ਆਰਥਿਕਤਾ ਦਾ ਮੁੱਖ ਧੁਰਾ ਖੇਤੀ ਬਾੜੀ ਹੈ ਪਰ ਵੱਧ ਰਹੇ ਖੇਤੀ ਖਰਚਿਆਂ ਕਾਰਨ ਇੱਕਲੀ ਖੇਤੀ ਦੇ ਸਿਰ ਗੁਜਾਰਾ ਕਰਨਾ ਹੁਣ ਮੁਸਕਿਲ ਹੋਇਆ ਪਿਆ ਹੈ ਜਿਸ ਕਰਕੇ ਹਰ ਕਿਸਾਨ ਕੋਈ ਨਾ ਕੋਈ ਸਹਾਇਕ ਧੰਦਾ ਜਰੂਰ ਆਪਨਾਵੇ। ਉਨ੍ਹਾਂ ਆਖਿਆ ਕਿ ਪੰਜਾਬ ਸਰਕਾਰ ਨੇ ਖੇਤੀ ਬਾੜੀ ਨੂੰ ਆਧੁਨਿਕ ਲੀਹਾਂ ਤੇ ਪਾਉਣ ਲਈ ਵਿਆਪਕ ਪੱਧਰ ਤੇ ਖੇਤੀ ਵੰਨਸਵੰਨਤਾ ਪ੍ਰੋਗਰਾਮ ਆਰੰਭਿਆ ਹੈ ਅਤੇ ਅਜਿਹੇ ਕੌਮੀ ਪੱਧਰ ਦੇ ਪਸ਼ੂ ਮੁਕਾਬਲੇ ਕਰਵਾਉਣੇ ਵੀ ਇਸ ਪ੍ਰੋਗਰਾਮ ਦਾ ਹੀ ਇਕ ਹਿੱਸਾ ਹੈ। ਸਹਾਇਕ ਧੰਦਿਆਂ ਦੀ ਗੱਲ ਕਰਦਿਆਂ ਸ: ਬਾਦਲ ਨੇ ਦੱਸਿਆ ਕਿ ਸਰਕਾਰ ਨੇ ਮਧੂ ਮੱਖੀ ਪਾਲਣ, ਸੂਰ ਪਾਲਣ, ਬੱਕਰੀ ਪਾਲਣ ਦੇ ਕਿੱਤਿਆਂ ਨੂੰ ਪ੍ਰਫੁਲਿਤ ਕਰਨ ਲਈ ਵੱਖ ਵੱਖ ਵਿਕਾਸ ਬੋਰਡ ਵੀ ਬਣਾ ਦਿੱਤੇ ਹਨ ਅਤੇ ਇੰਨ੍ਹਾਂ ਕਿੱਤਿਆਂ ਨਾਲ ਜੁੜੇ ਲੋਕਾਂ ਦੀਆਂ ਡਾਇਰੈਕਟਰੀਆਂ ਵੀ ਵਿਸੇਸ਼ ਤੌਰ ਤੇ ਤਿਆਰ ਕੀਤੀਆਂ ਗਈਆਂ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਜੋ ਵੀ ਕਿਸਾਨ ਸਹਾਇਕ ਧੰਦਾ ਅਪਨਾਉਣਾ ਚਾਹੁੰਦਾ ਹੈ ਉਸ ਨੂੰ ਪਸ਼ੂ ਪਾਲਣ ਵਿਭਾਗ ਵੱਲੋਂ ਸਿਖਲਾਈ ਦੇਣ ਲਈ ਵਿਸੇਸ਼ ਬੰਦੋਬਸਤ ਕੀਤੇ ਗਏ ਹਨ। ਇਸ ਮੌਕੇ ਉਨ੍ਹਾਂ ਇਹ ਵੀ ਦੱਸਿਆ ਕਿ ਪਹਿਲੀ ਵਾਰ ਸੂਬੇ ਵਿਚ ਡੇਅਰੀ ਫਾਰਮ ਦੇ ਕਿੱਤੇ ਨਾਲ ਔਰਤਾਂ ਨੂੰ ਜੋੜਨ ਲਈ ਡੇਅਰੀ ਫਾਰਮਿੰਗ ਵਾਸਤੇ 27 ਲੱਖ ਦੇ ਪ੍ਰੋਜੈਕਟ ਤੇ 11 ਲੱਖ ਰੁਪਏ ਦੀ ਸਬਸਿਡੀ ਦਿੱਤੀ ਜਾ ਰਹੀ ਹੈ।
ਮੁੱਖ ਮੰਤਰੀ ਨੇ ਇਸ ਮੌਕੇ ਹੋਰ ਦੱਸਿਆ ਕਿ ਮੁਹਾਲੀ ਜ਼ਿਲ੍ਹੇ ਵਿਚ ਚੱਪੜਚਿੜੀ ਵਿਖੇ 16 ਤੋਂ 19 ਫਰਵਰੀ ਤੱਕ ‘ਪ੍ਰਗਤੀਸ਼ੀਲ ਪੰਜਾਬ ਖੇਤੀਬਾੜੀ ਸੰਮੇਲਨ’ ਕਰਵਾਇਆ ਜਾ ਰਿਹਾ ਹੈ ਜਿੱਥੇ ਦੇਸ਼ ਦੇ ਨਾਲ ਨਾਲ ਵਿਦੇਸ਼ਾਂ ਵਿਚੋਂ ਵੀ ਖੇਤੀਬਾੜੀ ਮਾਹਿਰ, ਭੌਂ ਵਿਗਿਆਨੀ ਅਤੇ ਅਗਾਂਹਵਧੂ ਕਿਸਾਨ ਸਾਮਿਲ ਹੋ ਰਹੇ ਹਨ। ਉਨ੍ਹਾਂ ਨੇ ਕਿਸਾਨਾਂ ਨੂੰ ਇਸ ਸੰਮਲੇਨ ਵਿਚ ਸ਼ਾਮਿਲ ਹੋਣ ਦਾ ਸੱਦਾ ਦਿੰਦਿਆਂ ਆਖਿਆ ਕਿ ਇਸ ਨਾਲ ਕਿਸਾਨਾਂ ਨੂੰ ਸਮੇਂ ਦੇ ਹਾਣ ਦੀਆਂ ਖੇਤੀ ਤਕਨੀਕਾਂ ਅਤੇ ਖੋਜਾਂ ਬਾਰੇ ਭਰਪੂਰ ਜਾਣਕਾਰੀ ਮੁਹਈਆ ਹੋਵੇਗੀ। ਇਸ ਮੌਕੇ ਪਸ਼ੂ ਪਾਲਣ ਮੰਤਰੀ ਸ: ਗੁਲਜ਼ਾਰ ਸਿੰਘ ਰਣੀਕੇ ਨੇ ਮੁੱਖ ਮੰਤਰੀ ਨੂੰ ਮਹਿਕਮੇ ਦੀਆਂ ਪ੍ਰਾਪਤੀਆਂ ਅਤੇ ਟੀੱਚਿਆ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਜੇਤੂ ਪਸ਼ੂ ਪਾਲਕਾਂ ਨੂੰ 1.25 ਕਰੜ ਰੁਪਏ ਦੇ ਨਗਦ ਇਨਾਮ ਅਤੇ ਸਨਮਾਨ ਚਿੰਨ੍ਹ ਦਿੱਤੇ। ਇਸ ਦੌਰਾਨ ਊਠਾਂ, ਘੋੜਿਆਂ ਦੇ ਨਾਚ ਮੁਕਾਬਲੇ ਵੀ ਆਯਜਿਤ ਕੀਤੇ ਗਏ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸ੍ਰੀ ਦੇਸ਼ ਰਾਜ ਧੁੱਗਾ ਮੁੱਖ ਪਾਰਲੀਮਾਨੀ ਸਕੱਤਰ, ਲੋਕ ਸਭਾ ਮੈਂਬਰ ਸ: ਸ਼ੇਰ ਸਿੰਘ ਘੁਬਾਇਆ, ਸ: ਹਰਪ੍ਰੀਤ ਸਿੰਘ ਵਿਧਾਇਕ ਮਲੋਟ, ਵਿੱਤ ਕਮਿਸ਼ਨਰ ਵਿਕਾਸ ਪਸ਼ੂ ਪਾਲਣ ਵਿਭਾਗ ਡਾ: ਜੀ. ਵਜਰਾ¦ਿਗਮ, ਡਾਇਰੈਕਟਰ ਪਸ਼ੂ ਪਾਲਣ ਵਿਭਾਗ ਡਾ: ਐਚ.ਐਸ. ਸੰਧਾ, ਸਲਾਹਕਾਰ ਪਸ਼ੂ ਪਾਲਣ ਡਾ: ਪੀ.ਕੇ.ਉਪੱਲ, ਡਿਪਟੀ ਕਮਿਸ਼ਨਰ ਸ੍ਰੀ ਪਰਮਜੀਤ ਸਿੰਘ,  ਜੱਥੇਦਾਰ ਦਿਆਲ ਸਿੰਘ ਕੋਲਿਆਂ ਵਾਲੀ ਚੇਅਰਮੈਨ, ਸ: ਮਨਜੀਤ ਸਿੰਘ ਬਰਕੰਦੀ ਜ਼ਿਲ੍ਹਾ ਪ੍ਰਧਾਨ ਸ਼ੋਮਣੀ ਅਕਾਲੀ ਦਲ, ਸ: ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਹਲਕਾ ਇੰਚਾਰਜ, ਸ: ਮਿੱਤ ਸਿੰਘ ਬਰਾੜ ਸਾਬਕਾ ਪ੍ਰਧਾਨ ਨਗਰ ਕੌਂਸਲ, ਸ: ਮਨਜਿੰਦਰ ਸਿੰਘ ਬਿੱਟੂ ਸਰਕਲ ਪ੍ਰਧਾਨ, ਸ: ਹਰਦੀਪ ਸਿੰਘ ਢਿੱਲੋਂ ਚੇਅਰਮੈਨ ਜ਼ਿਲ੍ਹਾ ਪਲਾਨਿੰਗ ਬੋਰਡ,ਜੱਥੇਾਰਦ ਨਵਤੇਜ ਸਿੰਘ ਕਾਊਣੀ, ਸ: ਸੁਖਦਰਸ਼ਨ ਸਿੰਘ ਮਰਾੜ ਦੋਨੋ ਐਸ.ਜੀ.ਪੀ.ਸੀ. ਮੈਂਬਰ, ਸ: ਵਰਦੇਵ ਸਿੰਘ ਮਾਨ ਹਲਕਾ ਇੰਚਾਰਜ, ਗੁਰੂਹਰਸਹਾਏ, ਸ੍ਰੀ ਰਕੇਸ ਧੀਂਗੜਾਂ ਭਾਜਪਾ ਜ਼ਿਲ੍ਹਾ ਪ੍ਰਧਾਨ, ਸ: ਹਰਜੀਤ ਸਿੰਘ ਨੀਲਾ ਮਾਨ,  ਸ: ਲਖਵਿੰਦਰ ਸਿੰਘ ਰੋਹੀ ਵਾਲਾ ਆਦਿ ਵੀ ਹਾਜਰ ਸਨ।

Send this to a friend