ਫਤਿਹਗੜ੍ਹ ਸਾਹਿਬ, 13 ਜਨਵਰੀ (ਅਕਿੰਤ ਅਨੇਜਾ)-ਸਰਹਿੰਦ ਪਬਲਿਕ ਸਕੂਲ ਵਲੋਂ ਧੀਆਂ ਦੀ ਲੋਹੜੀ ਦਾ ਤਿਉਹਾਰ ਸਕੂਲ ਵਿਖੇ ਸਕੂਲ ਦੀ ਪ੍ਰ੍ਰਿੰਸੀਪਲ ਰਾਜਵੰਤ ਕੌਰ ਦੀ ਪ੍ਰਧਾਨਗੀ ਹੇਠ ਮਨਇਆ ਗਿਆ। ਉਨ੍ਹਾਂ ਇਸ ਦੌਰਾਨ ਇਕ ਸਾਦੇ ਸਮਾਗਮ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਸਾਨੂੰ ਸਾਰਿਆਂ ਨੂੰ ਤਿਉਹਾਰਾਂ ਨੂੰ ਮਿਲ ਜੁਲਕੇ ਮਨਾਉਣਾ ਚਾਹੀਦਾ ਹੈ ਜਿਸ ਨਾਲ ਸਾਡਾ ਭਾਈਚਾਰਾ ਹੋਰ ਵਧੇਰੇ ਮਜਬੂਤ ਹੋ ਸਕੇਗਾ। ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਸੱਭਿਆਚਾਰ ਨਹੀਂ ਭੁਲਣਾ ਚਾਹੀਦਾ ਅਤੇ ਬੱਚਿਆ ਨੂੰ ਵੀ ਇਸ ਤੋਂ ਪ੍ਰੇਰਣਾ ਲੈਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸਾਨੂੰ ਧੀਆਂ ਦੇ ਨਾਮ ਦੀ ਲੋਹੜੀ ਮਨਾਉਣੀ ਚਾਹੀਦੀ ਹੈ, ਕਿਉਂਕਿ ਅੱਜ ਦੇ ਸਮੇਂ ਵਿਚ ਲੜਕੇ ਅਤੇ ਲੜਕੀਆਂ ਵਿਚ ਕੋਈ ਫਰਕ ਨਹੀਂ ਹੈ। ਉਨ੍ਹਾਂ ਕਿਹਾ ਕਿ ਹਰ ਖੇਤਰ ਵਿਚ ਲੜਕੀਆਂ ਲੜਕਿਆਂ ਤੋਂ ਅੱਗੇ ਹਨ। ਇਸ ਮੌਕੇ ਬੱਚਿਆਂ ਵਲੋਂ ਰੰਗਾਰੰਗ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ। ਇਸ ਮੌਕੇ ਲੋਹੜੀ ਬਾਲੀ ਗਈ ਅਤੇ ਪੂਜਾ ਵੀ ਕੀਤੀ ਗਈ। ਇਸ ਮੌਕੇ ਪਿੰ੍ਰਸੀਪਲ ਰਾਜਵੰਤ ਕੌਰ, ਏ.ਬੀ.ਸੀ. ਮੌਂਟੇਸਰੀ ਬ੍ਰਾਂਚ ਦੇ ਇੰਚਾਰਜ਼ ਹਰਸ਼ਵਿੰਦਰ ਸਿੰਘ, ਵਾਇਸ ਪਿੰ੍ਰਸੀਪਲ ਅੰਜੂ ਪਾਠਕ, ਇੰਦੂ ਬੱਤਰਾ, ਬਲਜੀਤ ਕੌਰ, ਕੰਵਲਜੀਤ ਕੌਰ, ਕਮਲਜੀਤ ਲੋਟੇ, ਅਮਨਦੀਪ ਸਿੰਘ, ਤਜਿੰਦਰ ਸਿੰਘ, ਸੁਪਿੰਦਰ ਸਿੰਘ, ਇੰਦੂ ਸੂਦ, ਗੀਤਾ ਸ਼ਰਮਾ ਆਦਿ ਹਾਜ਼ਰ ਸਨ।