ਪੰਜਾਬ ’ਚ ਨਿਵੇਸ਼ ਦੇ ਮੌਕਿਆਂ ’ਤੇ ਵਿਚਾਰਾਂ
ਅੰਮ੍ਰਿਤਸਰ, 7 ਦਸੰਬਰ- ਪੰਜਾਬ ’ਚ ਮੈਨੂਫੈਕਚਰਿੰਗ ਖੇਤਰ ਵਿਚ ਸੰਭਾਵੀ ਨਿਵੇਸ਼ ਨੂੰ ਲੈ ਕੇ ਚੈਕ ਗਣਰਾਜ ਦੇ ਰਾਜਦੂਤ ਸ੍ਰੀ ਮੀਲਾਨ ਹੋਵੇਰਕਾ ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕਰਕੇ ਅਹਿਮ ਵਿਚਾਰਾਂ ਕੀਤੀਆਂ। ਇੱਕ ਉ੍ਯੱਚ ਪਧੱਰੀ ਵਫ਼ਦ ਨਾਲ ਮੁੱਖ ਮੰਤਰੀ ਨੂੰ ਮਿਲਣ ਆਏ ਹੋਵੋਰਕਾ ਨੇ ਕਾਂਗਰਸ ਸਰਕਾਰ ਵਲੋਂ ਸੂਬੇ ਵਿਚ ਬਦਲੀ ਨਿਵੇਸ਼ ਦੀ ਹਵਾ ਦੇ ਮੱਦੇਨਜ਼ਰ ਪੰਜਾਬ ਵਿਚ ਨਿਵੇਸ਼ ਦੀ ਇੱਛਾ ਜ਼ਾਹਰ ਕੀਤੀ ਹੈ। ਸਥਾਨਕ ਸਰਕਾਰਾਂ, ਸੈਰ ਸਪਾਟਾ ਅਤੇ ਸਭਿਆਚਾਰ ਮਾਮਲਿਆਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਸਮੇਤ ਪੁੱਜੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਦੇ ਮਿਹਨਤਕਸ਼ ਲੋਕਾਂ ਸਦਕਾ ਰਾਜ ਅੰਦਰ ਸਿਹਤਮੰਦ ਉਦਯੋਗਿਕ ਵਾਤਾਵਰਣ ਹੈ ਜਿਸ ਤੋਂ ਭਾਰਤੀ ਅਤੇ ਵਿਦੇਸ਼ੀ ਨਿਵੇਸ਼ਕ ਉਦਯੋਗਾਂ ਦੀ ਮੰਗ ਅਨੁਸਾਰ ਲਾਹਾ ਲੈ ਸਕਦੇ ਹਨ। ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਚੈਕ ਗਣਰਾਜ ਦੇ ਰਾਜਦੂਤ ਵਲੋਂ ਕੀਤੀ ਪੇਸ਼ਕਸ਼ ਅਤੇ ਦਿੱਤੇ ਸੁਝਾਅ *ਤੇ ਭਵਿੱਖ ਵਿਚ ਵਿਚਾਰਾਂ ਕਰਨ ਦੀ ਹਦਾਇਤ ਕੀਤੀ। ਇਸ ਮੌਕੇ ਗੁਰਦਾਸਪੁਰ ਤੋਂ ਲੋਕ ਸਭਾ ਮੈਂਬਰ ਅਤੇ ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ, ਮੁੱਖ ਮੰਤਰੀ ਦੇ ਮੀਡੀਆਂ ਸਲਾਹਕਾਰ ਰਵੀਨ ਠੁਕਰਾਲ, ਪੰਜਾਬ ਬਿਊਰੋ ਆਫ ਇਨਵੈਸਟਮੈਂਟ ਪ੍ਰਮੋਸ਼ਨ ਰਾਕੇਸ਼ ਵਰਮਾ ਵੀ ਮੌਜੂਦ ਸਨ।



