Skip to content
Independent perspectives. Global stories.
BREAKING

ਬਰਨਾਲਾ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਭਿਆਚਾਰਕ ਪ੍ਰੋਗਰਾਮ ਅੱਜ-ਤਿਆਰੀਆਂ ਮੁਕੰਮਲ : ਡੀ.ਸੀ.

Share this story

ਬਰਨਾਲਾ, 7 ਦਸੰਬਰ (ਬਲਜਿੰਦਰ ਸਿੰਘ ਚੌਹਾਨ)- ਜ਼ਿਲ੍ਹਾ ਪ੍ਰਸ਼ਾਸਨ ਵਲੋਂ 8 ਦਸੰਬਰ ਨੂੰ ਕਰਵਾਏ ਜਾ ਰਹੇ ਸਭਿਆਚਾਰਕ ਪ੍ਰੋਗਰਾਮ ਦੀਆਂ ਤਿਆਰੀਆਂ ਦਾ ਜਾਇਜਾ ਲੈਣ ਲਈ ਅਜ ਡਿਪਟੀ ਕਮਿਸ਼ਨਰ ਘਣਸ਼ਿਆਮ ਥੋਰੀ ਅਤੇ ਐਸ.ਐਸ.ਪੀ. ਹਰਜੀਤ ਸਿੰਘ ਵਲੋਂ ਵਲੋਂ ਸਥਾਨਕ ਬਾਬਾ ਕਾਲਾ ਮਹਿਰ ਬਹੁਮੰਤਵੀ ਖੇਡ ਸਟੇਡੀਅਮ ਦਾ ਦੌਰਾ ਕੀਤਾ ਗਿਆ। ਸ਼੍ਰੀ ਥੋਰੀ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਭਿਆਚਾਰਕ ਪ੍ਰੋਗਰਾਮ ਨੂੰ ਲੈ ਕੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਸਭਿਆਚਾਰਕ ਪ੍ਰੋਗਰਾਮ ਵਿਚ ਵਧ ਚੜ੍ਹ ਕੇ ਹਿਸਾ ਲੈਣ ਅਤੇ ਰੰਗਾਰੰਗ ਪ੍ਰੋਗਰਾਮ ਦਾ ਆਨੰਦ ਮਾਣਨ। ਉਨ੍ਹਾਂ ਕਿਹਾ ਕਿ ਇਸ ਪ੍ਰੋਗਰਾਮ ਦੀਆਂ ਟਿਕਟਾਂ ਮੌਕੇ ਤੇ ਵੀ ਉਪਲਬਧ ਕਰਵਾਈਆਂ ਜਾਣਗੀਆਂ, ਟਿਕਟਾਂ ਖਰੀਦਣ ਲਈ ਸਟੇਡੀਅਮ ਦੇ ਬਾਹਰ ਵੀ ਸਟਾਲ ਲਗਾਏ ਜਾਣਗੇ ਅਤੇ ਸਟੇਡੀਅਮ ਦੇ ਅੰਦਰ ਵੀ ਦਰਸ਼ਕਾਂ ਦੇ ਖਾਣ-ਪੀਣ ਲਈ ਸਟਾਲ ਲਗਾਏ ਜਾਣਗੇ।ਉਨ੍ਹਾਂ ਸਬੰਧਤ ਪੁਲਿਸ ਅਧਿਕਾਰੀਆਂ ਨੂੰ ਸਮਾਗਮ ਵਾਲੀ ਥਾਂ ਤੇ ਸੁਰਖਿਆ ਦੇ ਕਰੜੇ ਪ੍ਰਬੰਧ ਕਰਨ ਅਤੇ ਟ੍ਰੈਫਿਕ ਪੁਲਿਸ ਨੂੰ ਸ਼ਹਿਰ ਅੰਦਰ ਟ੍ਰੈਫਿਕ ਵਿਵਸਥਾ ਨੂੰ ਸੁਚਾਰੂ ਰੂਪ ਨਾਲ ਚਲਾਉਣ ਲਈ ਜਰੂਰੀ ਕਦਮ ਉਠਾਉਣ ਦੇ ਨਿਰਦੇਸ਼ ਜਾਰੀ ਕੀਤੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਐਸ.ਐਸ.ਪੀ. ਬਰਨਾਲਾ ਹਰਜੀਤ ਸਿੰਘ, ਵਧੀਕ ਡਿਪਟੀ ਕਮਸ਼ਿਨਰ ਅਰਵਿੰਦ ਪਾਲ ਸਿੰਘ ਸੰਧੂ, ਐਸ.ਡੀ.ਐਮ. ਬਰਨਾਲਾ ਸੰਦੀਪ ਕੁਮਾਰ, ਸਹਾਇਕ ਕਮਿਸ਼ਨਰ ਮਨਕੰਵਲ ਸਿੰਘ ਚਹਿਲ, ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਡਾ. ਹਿੰਮਾਸ਼ੂ ਗੁਪਤਾ, ਸਕਤਰ ਰੈਡ ਕਰਾਸ ਸੁਸਾਇਟੀ ਵਿਜੈ ਗੁਪਤਾ ਤੋਂ ਇਲਾਵਾ ਵਖ-ਵਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

 

WRITTEN BY