ਨਵੀਂ ਦਿੱਲੀ, 13 ਜਨਵਰੀ (ਪੀ.ਟੀ.)-ਪੰਜਾਬ ਦੇ ਸਾਬਕਾ ਡੀ.ਜੀ.ਪੀ. (ਜੇਲ੍ਹ) ਸ਼੍ਰੀ ਸ਼ਸ਼ੀਕਾਂਤ ਵੀ ‘ਆਮ ਆਦਮੀ ਪਾਰਟੀ’ (ਆਪ) ਵਿੱਚ ਸ਼ਾਮਿਲ ਹੋ ਗਏ ਹਨ। ਸ਼ਸ਼ੀਕਾਂਤ ਨੇ ਕਿਹਾ ਕਿ ਉਹ ਆਪਣੀ ਇੱਛਾ ਨਾਲ ਇਸ ਪਾਰਟੀ ’ਚ ਸ਼ਾਮਿਲ ਹੋ ਰਹੇ ਹਨ, ਕਿਉਂਕਿ ਇਹ ਪਾਰਟੀ ਹੀ ਉਨ੍ਹਾਂ ਦੀ ਸੋਚ ਅਨੁਸਾਰ ਕਿਸੇ ਹੱਦ ਤੱਕ ਖਰੀ ਉਤਰਦੀ ਹੈ, ਜਦੋਂ ਕਿ ਦੇਸ਼ ਦੀਆਂ ਬਹੁਤੀਆਂ ਸਿਆਸੀ ਪਾਰਟੀਆਂ ਭ੍ਰਿਸ਼ਟਾਚਾਰ ਦੀ ਦਲਦਲ ’ਚ ਡੁੱਬ ਚੁੱਕੀਆਂ ਹਨ। ਸ਼ਸ਼ੀਕਾਂਤ ਨੇ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ‘ਆਮ ਆਦਮੀ ਪਾਰਟੀ’ ਦੇਸ਼ ਦੀ ਜਨਤਾ ਨੂੰ ਭ੍ਰਿਸ਼ਟਾਚਾਰ ਅਤੇ ਹੋਰ ਬੁਰਾਈਆਂ ਤੋਂ ਛੁਟਕਾਰਾ ਦਿਵਾਏਗੀ ਅਤੇ ਨਾਲ ਹੀ ਲੋਕਾਂ ਲਈ ਇਨਸਾਫ ਯਕੀਨੀ ਬਣਾਵੇਗੀ। ਜ਼ਿਕਰਯੋਗ ਹੈ ਕਿ ਸਾਬਕਾ ਡੀ.ਜੀ.ਪੀ. ਸ਼ਸ਼ੀਕਾਂਤ ਪੰਜਾਬ ’ਚ ਚੱਲ ਰਹੇ ਡਰੱਗਜ਼ ਰੈਕਟ ਦੇ ਮਾਮਲੇ ’ਚ ਪਿਛਲੇ ਸਮੇਂ ਤੋਂ ਚਰਚਾ ਵਿੱਚ ਰਹੇ ਹਨ, ਕਿਉਂਕਿ ਉਨ੍ਹਾਂ ਨੇ ਇਸ ਸੰਬੰਧ ’ਚ ਸਰਕਾਰ ਅਤੇ ਪ੍ਰਸ਼ਾਸਨ ਦੇ ਅਧਿਕਾਰੀਆਂ ਵੱਲ ਉਂਗਲੀ ਉਠਾਈ ਹੈ।