ਅਮਰਗੜ੍ਹ, 8 ਦਸੰਬਰ (ਸੁਖਵਿੰਦਰ ਸਿੰਘ ਅਟਵਾਲ)- ਜ਼ਿਲ੍ਹਾ ਪੁਲਿਸ ਮੁਖੀ ਮਨਦੀਪ ਸਿੰਘ ਸਿੱਧੂ ਦੇ ਦਿਸਾ ਨਿਰਦੇਸ਼ਾਂ ਹੇਠ ਐੇਸ.ਐਚ.ਓ. ਗੁਰਭਜਨ ਸਿੰਘ ਥਾਣਾ ਅਮਰਗੜ੍ਹ ਵੱਲੋਂ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਥਾਣੇਦਾਰ ਮੇਜਰ ਸਿੰਘ ਵੱਲੋਂ ਸਮੇਤ ਪੁਲਿਸ ਪਾਰਟੀ ਦੌਰਾਨੇ ਗਸਤ ਪਿੰਡ ਬਾਗੜੀਆਂ ਤੋਂ ਚਾਰ ਕਿੱਲੋ ਭੁੱਕੀ ਬਰਾਮਦ ਕਰਕੇ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਅਨੁਸਾਰ ਦੋਸ਼ੀ ਮੌਕੇ ਤੋਂ ਹਨੇਰੇ ਦਾ ਫਾਇਦਾ ਉਠਾ ਕੇ ਭੱਜਣ ਵਿੱਚ ਸਫਲ ਹੋ ਗਿਆ। ਇਸੇ ਤਰ੍ਹਾਂ ਏ.ਐਸ ਆਈ ਦਰਸਨ ਸਿੰਘ ਨੇ ਕਲੋ ਕੋਰ ਪਤਨੀ ਸੁਰਜੀਤ ਸਿੰਘ ਉਰਫ ਟਿੱਢਾ ਕੋਮ ਸੈਸ਼ੀ ਵਾਸੀ ਬਾਗੜੀਆਂ ਨੂੰ ਗ੍ਰਿਫਤਾਰ ਕਰਕੇ ਉਸ ਦੇ ਕਬਜੇ ਵਿੱਚੋਂ 20 ਬੋਤਲਾਂ ਸਰਾਬ ਠੇਕਾ ਦੇਸੀ ਬਰਾਮਦ ਕਰਕੇ ਅਬਕਾਰੀ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਅਰੰਭ ਦਿੱਤੀ ਹੈ।
4 ਕਿੱਲੋ ਭੂੱਕੀ ਤੇ 20 ਬੋਤਲਾਂ ਸ਼ਰਾਬ ਬਰਾਮਦ



