Skip to content
Independent perspectives. Global stories.
BREAKING

ਕੈਪਟਨ ਅਮਰਿੰਦਰ ਸਿੰਘ ਵੱਲੋਂ ਰਾਹੁਲ ਗਾਂਧੀ ਨੂੰ ਪਾਰਟੀ ਪ੍ਰਧਾਨ ਬਣਨ ’ਤੇ ਵਧਾਈ

Share this story

ਰਾਹੁਲ ਗਾਧੀ ਦੇ ਪ੍ਰਧਾਨ ਬਣਨ ਨਾਲ ਕਾਂਗਰਸ ਦਾ ਮੁੜ ਉਥਾਨ ਹੋਵੇਗਾ

ਚੰਡੀਗੜ੍ਹ, 11 ਦਸੰਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਪਾਰਟੀ ਦੇ ਨਵੇਂ ਪ੍ਰਧਾਨ ਰਾਹੁਲ ਗਾਧੀ ਨੂੰ ਨਿੱਘੀ ਮੁਬਾਰਕਬਾਦ ਅਤੇ ਸ਼ੁਭ ਇੱਛਾਵਾਂ ਦਿੱਤੀਆਂ ਹਨ ਅਤੇ ਕਿਹਾ ਕਿ ਉਨ੍ਹਾਂ ਦੇ ਪਾਰਟੀ ਪ੍ਰਧਾਨ ਬਣਨ ਨਾਲ ਕਾਂਗਰਸ ਪਾਰਟੀ ਨੂੰ ਵੱਡਾ ਹੁਲਾਰਾ ਮਿਲੇਗਾ। ਅੱਜ ਇੱਥੇ ਜਾਰੀ ਇਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਰਾਹੁਲ ਗਾਂਧੀ ਦੀ ਯੋਗ ਅਤੇ ਗਤੀਸ਼ੀਲ ਅਗਵਾਈ ਹੇਠ ਕਾਂਗਰਸ ਦੀ ਨਾ ਕੇਵਲ ਵੱਡੀ ਪੱਧਰ ’ਤੇ ਪੁਨਰ ਸੁਰਜੀਤੀ ਹੋਵੇਗੀ ਸਗੋਂ ਪਾਰਟੀ ਦਾ ਵਿਸ਼ਾਲ ਉਥਾਨ ਵੀ ਹੋਵੇਗਾ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਰਾਹੁਲ ਦੀ ਖਿੱਚ ਅਤੇ ਅਪੀਲ ਉਸਦੀ ਬੁਧੀ ਅਤੇ ਜਗਿਆਸੂ ਸੁਭਾਅ ਨਾਲ ਮਿਲ ਕੇ ਦੇਸ਼ ਵਿੱਚ ਕਾਂਗਰਸ ਦੀ ਸਫਲਤਾ ਲਈ ਮੁੱਢ ਬਨ੍ਹੇਗਾ ਜਿਸ ਦੀ ਦੇਸ਼ ਵਿੱਚ ਕਾਂਗਰਸ ਦੀ ਪੁਨਰ ਸੁਰਜੀਤੀ ਲਈ ਲੋੜ ਹੈ। ਕੈਪਟਨ ਅਮਰਿੰਦਰ ਨੇ ਕਿਹਾ ਕਿ ਰਾਹੁਲ ਨੂੰ ਪਾਰਟੀ ਦਾ ਪ੍ਰਧਾਨ ਬਣਾਏ ਜਾਣ ਨਾਲ ਪਾਰਟੀ ਵਿੱਚ ਨਵੇਂ ਸਿਰੇ ਤੋਂ ਉਤਸ਼ਾਹ ਪੈਦਾ ਹੋਵੇਗਾ। ਕਾਂਗਰਸ ਵਿੱਚ ਨੌਜਵਾਨ ਆਗੂ ਦੇ ਆਉਣ ਨਾਲ ਨੌਜਵਾਨਾਂ ਨੂੰ ਪ੍ਰੇਰਨਾ ਮਿਲੇਗੀ ਅਤੇ ਇਸ ਦੇ ਨਤੀਜੇ ਵਜੋਂ ਦੇਸ਼ ਦੀ ਪ੍ਰਮੁਖ ਰਾਜਨੀਤਕ ਪਾਰਟੀ ਵਜੋਂ ਕਾਂਗਰਸ ਦਾ ਮੁੜ ਉਥਾਨ ਹੋਵੇਗਾ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਮਜ਼ਬੂਤ ਹੋਣ ਨਾਲ ਹੀ ਧਰਮ ਨਿਰਪਖਤਾ ਅਤੇ ਜਮਹੂਰੀ ਤੰਦਾਂ ਨੂੰ ਬਚਾਈ ਰੱਖਣ ਵਿੱਚ ਮਦਦ ਮਿਲੇਗੀ।ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸ੍ਰੀ ਰਾਹੁਲ ਗਾਂਧੀ ਬਿਨਾ ਮੁਕਾਬਲਾ ਪਾਰਟੀ ਦੇ ਪ੍ਰਧਾਨ ਬੇਣੇ ਹਨ ਜਿਸ ਦੇ ਨਾਲ ਇਸ ਨੌਜਵਾਨ ਆਗੂ ਦੀ ਨਾ ਕੇਵਲ ਦੇਸ਼ ਵਿੱਚ ਸਗੋਂ ਦੇਸ਼ ਤੋਂ ਬਾਹਰ ਵੀ ਵਧਦੀ ਹਰਮਨਪਿਆਰਤਾ ਦਾ ਪ੍ਰਗਟਾਵਾ ਹੁੰਦਾ ਹੈ।
ਉਨ੍ਹਾਂ ਕਿਹਾ ਕਿ ਗੁਜਰਾਤ ਵਿੱਚ ਹਾਲ ਹੀ ਦੌਰਾਨ ਸ੍ਰੀ ਰਾਹੁਲ ਗਾਂਧੀ ਨੂੰ ਵੱਡਾ ਹੁੰਗਾਰਾ ਮਿਲਿਆ ਹੈ ਜਿਥੇ ਉਨ੍ਹਾਂ ਨੇ ਤਿੱਖਾ ਚੋਣ ਪ੍ਰਚਾਰ ਕੀਤਾ ਹੈ। ਇਸ ਤੋਂ ਸਾਲ 2019 ਦੀਆਂ ਆਉਣ ਵਾਲੀਆਂ ਲੋਕ ਸਭਾ ਚੋਣਾਂ ਲਈ ਪਾਰਟੀ ਦੀ ਅਗਵਾਈ ਕਰਨ ਵਾਸਤੇ ਸਹੀ ਚੋਣ ਹੋਈ ਹੋਣ ਦੇ ਤੱਥਾਂ ਦੀ ਵੀ ਪੁਸ਼ਟੀ ਹੁੰਦੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅਸਲ ਵਿੱਚ ਅਗਲੀਆਂ ਲੋਕ ਸਭਾ ਚੋਣਾਂ ’ਚ ਰਾਹੁਲ ਗਾਂਧੀ ਨੂੰ ਪ੍ਰਧਾਨ ਮੰਤਰੀ ਅਹੁਦੇ ਲਈ ਉਮੀਦਵਾਰ ਵਜੋਂ ਪੇਸ਼ ਕਰਨ ਨਾਲ ਪਾਰਟੀ ਨੂੰ ਬੇਹਦ ਲਾਭ ਮਿਲੇਗਾ। ਉਨ੍ਹਾਂ ਦੇ ਆਧੁਨਿਕ ਦ੍ਰਿਸ਼ਟੀਕੋਣ, ਪਾਰਟੀ ਨੇਤਾਵਾਂ, ਵਰਕਰਾਂ ਅਤੇ ਮੈਂਬਰਾਂ ਨੂੰ ਆਪਣੇ ਨਾਲ ਲੈ ਕੇ ਚੱਲਣ ਦੀ ਸਮਰਥਾ ਅਤੇ ਜ਼ਮੀਨੀ ਸੰਪਰਕ ਵਧਾਉਣ ਵਰਗੀ ਖਾਸੀਅਤ ਲੋਕ ਸਭਾ ਚੋਣਾਂ ਵਿੱਚ ਕਾਂਗਰਸ ਦੀ ਜਿੱਤ ਦੀ ਅਗਵਾਈ ਕਰੇਗੀ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਰਾਹੁਲ ਗਾਂਧੀ ਪਿਛਲੇ ਪੰਜ ਸਾਲਾਂ ਦੌਰਾਨ ਜਨਤਾ ਦੇ ਨੇਤਾ ਵਜੋਂ ਉਭਰੇ ਹਨ। ਉਨ੍ਹਾਂ ਦੀ ਵਧਦੀ ਪ੍ਰਸਿਧੀ ਵੀ ਇਸ ਗੱਲ ’ਤੇ ਮੋਹਰ ਲਾਉਂਦੀ ਹੈ। ਉਨ੍ਹਾਂ ਕਿਹਾ ਕਿ ਭਾਰਤ ਵਿਚ ਨੌਜਵਾਨਾਂ ਦੀ ਆਬਾਦੀ ਜ਼ਿਆਦਾ ਹੈ ਜਿਸ ਕਰਕੇ ਲੋਕਾਂ ਨੂੰ ਇਕ ਨੌਜਵਾਨ ਆਗੂ ਦੀ ਲੋੜ ਹੈ ਜੋ ਕਿ ਮੌਜੂਦਾ ਹਕੀਕਤਾਂ ’ਚ ਪਾਰਟੀ ਨੂੰ ਅੱਗੇ ਵਧਣ ਦਾ ਰਾਹ ਅਤੇ ਸੇਧ ਮੁਹੱਈਆ ਕਰਵਾ ਸਕਦਾ ਹੈ।

WRITTEN BY