Skip to content
Independent perspectives. Global stories.
BREAKING

ਬਟਾਲਾ ਵਿਖੇ 4 ਰੋਜ਼ਾ ਜ਼ਿਲ੍ਹਾ ਪੱਧਰੀ ਫਿਲਮ ਉਤਸਵ ਸ਼ੁਰੂ

Share this story

ਐਸ.ਐਸ.ਪੀ. ਬਟਾਲਾ ਵੱਲੋਂ ਉਦਘਾਟਨ

ਬਟਾਲਾ, 11 ਦਸੰਬਰ (ਰਾਜੂ ਖਹਿਰਾ)- ਨੌਜਵਾਨਾਂ ਵਿੱਚ ਦੇਸ਼ ਭਗਤੀ ਦੀ ਭਾਵਨਾ ਨੂੰ ਮਜਬੂਤ ਕਰਨ ਲਈ ਭਾਰਤ ਸਰਕਾਰ ਦੇ ਨਿਰਦੇਸ਼ਾਂ ਤਹਿਤ ਜ਼ਿਲਾ ਪ੍ਰਸ਼ਾਸਨ ਵੱਲੋਂ ਬਟਾਲਾ ਵਿਖੇ 4 ਰੋਜ਼ਾ ਜ਼ਿਲਾ ਪੱਧਰੀ ਫਿਲਮ ਉਤਸਵ ਅੱਜ ਸ਼ੁਰੂ ਹੋ ਗਿਆ। ਬਟਾਲਾ ਦੇ ਆਰ.ਡੀ.ਖੋਸਲਾ ਡੀ.ਏ.ਵੀ. ਮਾਡਲ ਸੀਨੀਅਰ ਸਕੈਂਡਰੀ ਸਕੂਲ ਦੇ ਆਡੀਟੋਰੀਅਮ ਵਿੱਚ ਸ਼ੁਰੂ ਹੋਏ ਇਸ ਫਿਲਮ ਫੈਸਟੀਵਲ ਦਾ ਉਦਘਾਟਨ ਐਸ.ਐਸ.ਪੀ. ਬਟਾਲਾ ਸ. ਓਪਿੰਦਰਜੀਤ ਸਿੰਘ ਘੁੰਮਣ ਵੱਲੋਂ ਕੀਤਾ ਗਿਆ। ਇਸ ਮੌਕੇ ਐਸ.ਡੀ.ਐਮ. ਬਟਾਲਾ ਸ੍ਰੀ ਰੋਹਿਤ ਗੁਪਤਾ, ਤਹਿਸੀਲਦਾਰ ਬਟਾਲਾ ਸ. ਲਖਵਿੰਦਰ ਸਿੰਘ, ਨਾਇਬ ਤਹਿਸੀਲਦਾਰ ਸ. ਲਛਮਣ ਸਿੰਘ, ਆਰ.ਡੀ. ਖੋਸਲਾ ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਬਿੰਦੂ ਭੱਲਾ, ਜ਼ਿਲ੍ਹਾ ਕੈਰੀਅਰ ਗਾਇਡੈਂਸ ਅਫ਼ਸਰ ਪਰਮਿੰਦਰ ਸਿੰਘ ਸੈਣੀ, ਖੇਤੀਬਾੜੀ ਅਧਿਕਾਰੀ ਸ. ਹਰਮਨਜੀਤ ਸਿੰਘ, ਪ੍ਰਿੰਸੀਪਲ ਬਲਵਿੰਦਰ ਕੌਰ, ਪ੍ਰਿੰਸੀਪਲ ਸ. ਅਮਰਜੀਤ ਸਿੰਘ ਭਾਟੀਆ, ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਸ੍ਰੀਮਤੀ ਪਰਮਜੀਤ ਕੌਰ ਅਤੇ ਸ. ਦਮਨਜੀਤ ਸਿੰਘ ਵੀ ਹਾਜ਼ਰ ਸਨ। ਫਿਲਮ ਉਤਸਵ ਦੇ ਪਹਿਲੇ ਦਿਨ ਰਾਸ਼ਟਰ ਪਿਤਾ ਮਹਾਤਮਾਂ ਗਾਂਧੀ ਜੀ ਦੇ ਜੀਵਨ ’ਤੇ ਅਧਾਰਿਤ ਹਿੰਦੀ ਫਿਲਮ ਗਾਂਧੀ ਦਿਖਾਈ ਗਈ। ਇਸ ਫਿਲਮ ਵਿੱਚ ਗਾਂਧੀ ਜੀ ਦੇ ਜੀਵਨ ਅਤੇ ਉਨ੍ਹਾਂ ਵੱਲੋਂ ਅੰਗਰੇਜ਼ਾਂ ਖਿਲਾਫ ਲੜ੍ਹੇ ਅੰਦੋਲਨ ਬਾਰੇ ਵਿਸਥਾਰ ਵਿੱਚ ਦਿਖਾਇਆ ਗਿਆ ਜਿਸ ਤੋਂ ਵਿਦਿਆਰਥੀਆਂ ਨੂੰ ਬਹੁਤ ਕੁਝ ਸਿੱਖਣ ਨੂੰ ਮਿਲਿਆ। ਇਸ ਫਿਲਮ ਨੂੰ ਵੱਖ-ਵੱਖ ਸਕੂਲਾਂ ਦੇ 750 ਦੇ ਕਰੀਬ ਵਿਦਿਆਰਥੀਆਂ ਨੇ ਦੇਖਿਆ। ਉਦਘਾਟਨੀ ਸਮਾਗਮ ਦੌਰਾਨ ਐਸ.ਐਸ.ਪੀ. ਬਟਾਲਾ ਨੇ ਕਿਹਾ ਕਿ ਭਾਰਤ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਇਸ ਉਦਮ ਨਾਲ ਅੱਜ ਦੀ ਪੀੜ੍ਹੀ ਦੇ ਬੱਚੇ ਦੇਸ਼ ਦੇ ਅਜ਼ਾਦੀ ਸੰਘਰਸ਼ ਅਤੇ ਮਹਾਨ ਦੇਸ਼ ਭਗਤਾਂ ਦੇ ਜੀਵਨ ਤੋਂ ਜਾਣੂ ਹੋ ਸਕਣਗੇ। ਇਸਦੇ ਨਾਲ ਹੀ ਅਜਿਹੀਆਂ ਫਿਲਮਾਂ ਦੇਖਣ ਨਾਲ ਵਿਦਿਆਰਥੀਆਂ ਵਿੱਚ ਦੇਸ਼ ਭਗਤੀ ਦੀ ਭਾਵਨਾ ਮਜਬੂਤ ਹੋਵੇਗੀ। ਉਨ੍ਹਾਂ ਵਿਦਿਆਰਥੀਆਂ ਨੂੰ ਅਜਿਹੀਆਂ ਫਿਲਮਾਂ ਤੋਂ ਪ੍ਰੇਰਣਾ ਲੈਣ ਦੀ ਗੱਲ ਕਹੀ। ਇਸ ਮੌਕੇ ਐਸ.ਡੀ.ਐਮ ਬਟਾਲਾ ਸ੍ਰੀ ਰੋਹਿਤ ਗੁਪਤਾ ਨੇ ਕਿਹਾ ਕਿ ਡਾਇਰੈਕਟੋਰੇਟ ਆਫ ਫਿਲਮ ਫੈਸਟੀਵਲਸ, ਭਾਰਤ ਸਰਕਾਰ ਦੇ ਸਹਿਯੋਗ ਨਾਲ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬਟਾਲਾ ਵਿਖੇ ਚਾਰ ਰੋਜ਼ਾ ਫਿਲਮ ਉਤਸਵ ਅੱਜ ਸ਼ੁਰੂ ਹੋਇਆ ਹੈ। ਉਨ੍ਹਾਂ ਕਿਹਾ ਕਿ ਅੱਜ ਪਹਿਲੇ ਦਿਨ ਗਾਂਧੀ ਫਿਲਮ ਦਿਖਾਈ ਗਈ ਹੈ ਅਤੇ 12 ਦਸੰਬਰ ਨੂੰ ਦੋ ਫਿਲਮਾਂ ਸ਼ਹੀਦ ਅਤੇ ਛੋਟਾ ਸਿਪਾਹੀ, 13 ਦਸੰਬਰ ਨੂੰ ਸੁਭਾਸ਼ ਚੰਦਰ ਬੋਸ ਅਤੇ 14 ਦਸੰਬਰ ਨੂੰ ਆਖਰੀ ਦਿਨ ਫਿਲਮ ਲਗਾਨ ਦਿਖਾਈ ਜਾਵੇਗੀ। ਉਨ੍ਹਾਂ ਕਿਹਾ ਕਿ ਫਿਲਮ ਉਤਸਵ ਦੇ ਸਮਾਪਤੀ ਸਮਾਗਮ ਮੌਕੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਸ. ਗੁਰਲਵਲੀਨ ਸਿੰਘ ਸਿੱਧੂ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ। ਐਸ.ਡੀ.ਐਮ. ਬਟਾਲਾ ਨੇ ਲੋਕਾਂ ਨੂੰ ਖੁੱਲਾ ਸੱਦਾ ਦਿੱਤਾ ਹੈ ਕਿ ਉਹ ਇਸ ਫਿਲਮ ਉਤਸਵ ਦੌਰਾਨ ਦੇਸ਼ ਭਗਤੀ ਦੀਆਂ ਫਿਲਮਾਂ ਦੇਖਣ ਲਈ ਆਪਣਾ ਸਮਾਂ ਜਰੂਰ ਕੱਢਣ। ਇਸ ਮੌਕੇ ਆਰ.ਡੀ.ਖੋਸਲਾ ਡੀ.ਏ.ਵੀ. ਮਾਡਲ ਸੀਨੀਅਰ ਸਕੈਂਡਰੀ ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਬਿੰਦੂ ਭੱਲਾ ਨੇ ਆਏ ਹੋਏ ਮਹਿਮਾਨਾਂ ਨੂੰ ਜੀ ਆਇਆਂ ਨੂੰ ਕਿਹਾ। ਫਿਲਮ ਉਤਸਵ ਦੌਰਾਨ ਸਿਗਨੇਚਰ ਮੁਹਿੰਮ ਵੀ ਚਲਾਈ ਗਈ ਜਿਸ ਵਿੱਚ ਮੁੱਖ ਮਹਿਮਾਨ ਸਮੇਤ ਸਮੂਹ ਹਾਜ਼ਰੀਨ ਨੇ ਭਾਗ ਲਿਆ।

WRITTEN BY