ਚੰਡੀਗੜ੍ਹ, 14 ਜਨਵਰੀ (ਵਿਸ਼ਵ ਵਾਰਤਾ)-ਪੰਜਾਬ ਸਰਕਾਰ ਨੇ ਪੰਜਾਬ ਮਨੁੱਖੀ ਤਸਕਰੀ ਰੋਕਥਾਮ ਨਿਯਮ, 2013 ਤਹਿਤ ਟ੍ਰੈਵਲ ਏਜੰਟਾਂ ਨੂੰ ਆਪਣੇ ਆਪ ਨੂੰ ਰਜਿਸਟਰ ਕਰਵਾਉਣ ਦੀ ਮਿਤੀ ਵਿੱਚ 31-01-2014 ਤੱਕ ਦਾ ਵਾਧਾ ਕੀਤਾ ਜਾਂਦਾ ਹੈ। ਵਰਨਯੋਗ ਹੈ ਕਿ ਪਹਿਲਾਂ ਲਾਇੰਸਸ ਲੈਣ ਲਈ ਸਮਾਂ 31 ਦਸੰਬਰ, 2013 ਤੱਕ ਸੀ। ਇਹ ਵਾਧਾ ਟਰੈਵਲ ਏਜੰਟਸ ਐਸੋਸੀਏਸ਼ਨਜ਼ ਨਾਲ ਮਿਤੀ 09-01-2014 ਨੂੰ ਹੋਈ ਮੀਟਿੰਗ ਦੌਰਾਨ ਉਹਨਾਂ ਦੀ ਮੰਗ ਤੇ ਕੀਤਾ ਗਿਆ। ਇਹ ਪ੍ਰਗਟਾਵਾ ਕਰਦਿਆਂ ਅੱਜ ਇਥੇ ਪੰਜਾਬ ਦੇ ਪ੍ਰਮੁੱਖ ਸਕੱਤਰ ਗ੍ਰਹਿ ਡੀ.ਐਸ.ਬੈ‘ਸ ਨੇ ਦੱਸਿਆ ਕਿ ਬਹੁਤ ਸਾਰੇ ਧੋਖੇਬਾਜ਼ ਏਜੰਟਾਂ ਦੀਆਂ ਗੈਰ ਕਾਨੂੰਨੀ ਗਤੀਵਿਧੀਆਂ ਨੂੰ ਨੱਥ ਪਾਉਣ ਲਈ ਇਹ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਤਾਂ ਜੋ ਨਿਰਦੋਸ਼ ਲੋਕਾਂ ਨੂੰ ਉਹਨਾਂ ਹੱਥੋਂ ਸੋਸ਼ਿਤ ਹੋਣ ਤੋਂ ਬਚਾਇਆ ਜਾ ਸਕੇ। ਇਹਨਾਂ ਗਲਤ ਕਾਰਵਾਈਆਂ ਨੂੰ ਰੋਕਣ ਲਈ ਹੀ ਸਰਕਾਰ ਵਲੋਂ ਮਨੁੱਖੀ ਤਸ਼ਕਰੀ ਰੋਕੂ ਐਕਟ, ਪੰਜਾਬ ਪਾਸ ਕੀਤਾ ਗਿਆ ਹੈ।