Skip to content
Independent perspectives. Global stories.
BREAKING

ਪੰਜਾਬ ਵਿਚ ਹੁਨਰ ਵਿਕਾਸ ਦੇ ਨਵੇਂ ਘੱਟ ਸਮੇਂ ਦੇ ਕੋਰਸ ਸ਼ੁਰੂ ਕੀਤੇ ਜਾਣਗੇ : ਵਿਧਾਇਕ ਲਾਡੀ

Share this story

ਬਟਾਲਾ, 11 ਦਸੰਬਰ (ਅਰਵਿੰਦਰ ਮਠਾਰੂ)- ਪੰਜਾਬ ਦੇ ਨੌਜਵਾਨਾਂ ਨੂੰ ਭਵਿੱਖ ਦੀਆਂ ਲੋੜਾਂ ਮੁਤਾਬਕ ਹੁਨਰਮੰਦ ਬਣਾ ਕੇ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਸੂਬਾ ਸਰਕਾਰ ਵਲੋਂ ਹੁਨਰ ਵਿਕਾਸ ਦੇ ਘੱਟ ਸਮੇਂ ਦੇ ਨਵੇਂ ਕੋਰਸ ਸ਼ੁਰੂ ਕੀਤੇ ਜਾਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਵਿਧਾਇਕ ਸ. ਬਲਵਿੰਦਰ ਸਿੰਘ ਲਾਡੀ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਹੁਨਰ ਵਿਕਾਸ ਦੇ ਨਵੇਂ ਕੋਰਸ ਸ਼ੁਰੂ ਕਰਨ ਦੇ ਨਾਲ ਨਾਲ ਇਹ ਯਕੀਨੀ ਬਣਾਇਆ ਜਾਵੇਗਾ ਕਿ ਇਨਾਂ ਕੋਰਸਾਂ ਵਿਚ ਦਾਖਲਾ ਲੈਣ ਵਾਲੇ 100 ਫੀਸਦੀ ਨੌਜਵਾਨਾਂ ਨੂੰ ਚੰਗੀਆਂ ਉਜਰਤਾਂ ’ਤੇ ਰੁਜਗਾਰ ਮਿਲ ਸਕੇ। ਵਿਧਾਇਕ ਸ. ਬਲਵਿੰਦਰ ਸਿੰਘ ਲਾਡੀ ਨੇ ਕਿਹਾ ਕਿ ਪੰਜਾਬ ਵਿਚ ਨੌਜਵਾਨਾਂ ਨੂੰ ਕੇਂਦਰੀ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਦਿਵਾਉਣ ਲਈ ਸੂਬੇ ਵਿਚ ਪੀ.ਪੀ.ਪੀ ਮਾਡਲ ਅਧੀਨ ਹੁਨਰ ਵਿਕਾਸ ਦੇ ਨਵੇਂ ਕੇਂਦਰ ਖੋਲੇ ਜਾਣਗੇ। ਇਸ ਦੇ ਨਾਲ ਉਨ੍ਹਾਂ ਕਿਹਾ ਕਿ ਨਵੇਂ ਕੇਂਦਰ ਖੋਲਣ ਮੌਕੇ ਇਸ ਗੱਲ ਦਾ ਖਾਸ ਧਿਆਨ ਰੱਖਿਆ ਜਾਵੇਗਾ ਕਿ ਇਨ੍ਹਾਂ ਕੇਂਦਰਾ ਤੋਂ ਸਿਖਲਾਈ ਲੈਣ ਵਾਲੇ ਨੌਜਵਾਨਾਂ ਨੂੰ ਵਧੀਆ ਉਜਰਤਾਂ ’ਤੇ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ’ਤੇ ਰੁਜਗਾਰ ਦੇ ਵਧੀਆ ਮੌਕੇ ਉਪਲੱਬਧ ਹੋ ਸਕਣ। ਉਨ੍ਹਾਂ ਕਿਹਾ ਕਿ ਸਮਾਂ ਬਦਲਣ ਨਾਲ ਉਦਯੋਗ ਜਗਤ ਦੀਆਂ ਲੋੜਾਂ ਬਦਲ ਰਹੀਆਂ ਹਨ ਅਤੇ ਨਵੇਂ ਤਰ੍ਹਾਂ ਦੇ ਉਦਯੋਗਾਂ ਲਈ ਨਵੇਂ ਸਿੱਖਿਅਤ ਕਾਮਿਆਂ ਦੀ ਉਦਯੋਗ ਜਗਤ ਵਿੱਚ ਭਾਰੀ ਮੰਗ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਇਸ ਸਬੰਧੀ ਪਹਿਲ ਕਦਮੀ ਕੀਤੀ ਗਈ ਹੈ ਅਤੇ ਭਵਿੱਖ ਦੀਆਂ ਲੋੜਾਂ ਅਨੁਸਾਰ ਨੌਜਵਾਨਾਂ ਨੂੰ ਹੁਨਰਮੰਦ ਕੀਤਾ ਜਾਵੇਗਾ। ਵਿਧਾਇਕ ਸ. ਲਾਡੀ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਹੈ ਕਿ ਆਪਣੇ ਆਪ ਨੂੰ ਸਮੇਂ ਦੀ ਮੰਗ ਅਨੁਸਾਰ ਸਿੱਖਿਅਤ ਤੇ ਹੁਨਰਮੰਦ ਬਣਾਉਣ ਤਾਂ ਜੋ ਰੁਜ਼ਗਾਰ ਦੇ ਬੇਸ਼ੁਮਾਰ ਮੌਕਿਆਂ ਨੂੰ ਹਾਸਲ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਸੂਬੇ ਵਿੱਚ ਬੇਰੁਜ਼ਗਾਰੀ ਖਤਮ ਕਰਨ ਲਈ ਪੂਰੀ ਤਰਾਂ ਸੰਜੀਦਾ ਹੈ ਅਤੇ ਇਸ ਖੇਤਰ ਵਿੱਚ ਸਰਕਾਰ ਵੱਲੋਂ ਪੂਰੀ ਨਿਸ਼ਠਾ ਨਾਲ ਕੰਮ ਕੀਤਾ ਜਾ ਰਿਹਾ ਹੈ।

WRITTEN BY