ਅੰਮ੍ਰਿਤਸਰ, 14 ਜਨਵਰੀ (ਮਨਿੰਦਰ ਸਿੰਘ ਗੋਰੀ)- ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਖਿਲਾਫ ਅੰਤਰਰਾਸ਼ਟਰੀ ਸਮੱਗਲਰ ਜਗਦੀਸ਼ ਸਿੰਘ ਭੋਲਾ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਵੱਲੋ- ਦੋਸ਼ਾਂ ਦੇ ਖਿਲਾਫ ਯੂਥ ਅਕਾਲੀ ਦਲ ਬਾਦਲ ਦੇ ਕੌਮੀ ਜਰਨਲ ਸਕੱਤਰ ਸ੍ਰ: ਅਮਰੀਕ ਸਿੰਘ ਬਿੱਟਾ ਦੀ ਅਗਵਾਈ ਹੇਠ ਸੈਂਕੜੇ ਦੀ ਤਦਾਦ ਵਿੱਚ ਯੂਥ ਅਕਾਲੀ ਦਲ ਦੇ ਵਰਕਰਾਂ ਤੇ ਅਹੁਦੇਦਾਰਾਂ ਨੇ ਜੀ.ਟੀ. ਰੋਡ ਬਾਈਪਾਸ ਤੇ ਕਾਂਗਰਸ ਪ੍ਰਦੇਸ਼ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਦਾ ਪੁਤਲਾ ਫੂਕਿਆ ਗਿਆ ਤੇ ਜੰਮ ਕੇ ਨਾਅਰੇਬਾਜੀ ਕੀਤੀ ਗਈ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰ: ਅਮਰੀਕ ਸਿੰਘ ਬਿੱਟਾ ਨੇ ਕਿਹਾ ਕਿ ਕਾਂਗਰਸ ਕੋਲ ਇਸ ਵਕਤ ਕੋਈ ਮੁੱਦਾ ਨਹੀ- ਹੈ। ਪੰਜਾਬ ਦੀ ਜਨਤਾ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਤੇ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਪੰਜਾਬ ਵਿੱਚ ਤਸਕਰਾਂ ਦੇ ਖਿਲਾਫ ਸਖਤੀ ਨਾਲ ਕਾਰਵਾਈ ਕਰ ਰਹੇ ਹਨ। ਇਸ ਮੌਕੇ ਮਲਕੀਤ ਸਿੰਘ ਬੱਬੂ ਉਪ ਚਅਰਮੈਨ ਬਲਾਕ ਸੰਮਤੀ, ਜਗਰੂਪ ਸਿੰਘ ਚੰਦੀ ਯੂਥ ਪ੍ਰਧਾਨ ਕੌਮੀ, ਗੁਰਦੇਵ ਸਿੰਘ, ਕਰਨੈਲ ਸਿੰਘ, ਬਲਬੀਰ ਸਿੰਘ, ਗੁਰਚਰਨ ਸਿੰਘ, ਸੁਖਦੇਵ ਸਿੰਘ, ਸੁਰਿੰਦਰ ਸਿੰਘ ਦੋਬੁਰਜੀ, ਗੁਰਪ੍ਰੀਤ ਸਿੰਘ, ਗਗਨਦੀਪ ਸਿੰਘ, ਜੁਝਾਰ ਸਿੰਘ, ਗੁਰਮੀਤ ਸਿੰਘ, ਕੁਲਦੀਪ ਸਿੰਘ, ਭੁਪਿੰਦਰ ਸਿੰਘ, ਸੰਦੀਪ ਸਿੰਘ, ਸੁੱਚਾ ਸਿੰਘ ਬੰਮਰਾਹ ਆਦਿ ਮੌਜੂਦ ਸਨ।