Skip to content
Independent perspectives. Global stories.
BREAKING

ਦਿਨੇਸ਼ ਕੁਮਾਰ ਵੱਲੋਂ ਭਾਜਪਾ ਦਫ਼ਤਰ ਦਾ ਉਦਘਾਟਨ

Share this story

ਸ੍ਰੀ ਮੁਕਤਸਰ ਸਾਹਿਬ, 12 ਦਸੰਬਰ (ਵਿੱਕੀ ਝਾਂਬ)- ਬਰੀਵਾਲਾ ਵਿੱਚ ਬੀ.ਜੇ.ਪੀ. ਦੇ ਦਫ਼ਤਰ ਦਾ ਉਦਘਾਟਨ ਸ੍ਰੀ ਦਿਨੇਸ਼ ਕੁਮਾਰ ਮਹਾਂ ਸੰਗਠਨ ਮੰਤਰੀ ਪੰਜਾਬ ਵਲੋਂ ਕੀਤਾ ਗਿਆ। ਇਸ ਸਮੇਂ ਸ੍ਰੀ ਦਿਨੇਸ਼ ਕੁਮਾਰ ਸੰਗਠਨ ਮੰਤਰੀ ਪੰਜਾਬ ਨੇ ਬੋਲਦਿਆਂ ਕਿਹਾ ਕਿ ਲੋਕ ਕਾਂਗਰਸ ਸਰਕਾਰ ਨੇ ਆਪਣੇ ਚੋਣ ਮੈਨੀਫੈਸਟੋ ਵਿਚ ਕੀਤੇ ਵਾਅਦੇ ਪੂਰੇ ਨਹੀਂ ਕੀਤੇ ਅਤੇ ਲੋਕਾਂ ਦਾ ਸਰਕਾਰ ਤੋਂ ਮੋਹ ਭੰਗ ਹੋ ਗਿਆ ਹੈ। ਉਨ੍ਹਾਂ ਨੇ ਵਾਰਡ ਨੰ: 10 ਤੋਂ ਬੀ.ਜੇ.ਪੀ. ਦੇ ਉਮੀਦਵਾਰ ਸਤਪਾਲ ਸ਼ਰਮਾ ਅਤੇ ਵਾਰਡ ਨੰ:6 ਤੋਂ ਬੀ.ਜੇ.ਪੀ. ਦੇ ਉਮੀਦਵਾਰ ਜਗਦੀਸ਼ ਕੁਮਾਰ ਵਧ ਤੋਂ ਵਧ ਵੋਟਾਂ ਨਾਲ ਜਿਤਾਉਣ ਲਈ ਪਾਰਟੀ ਵਰਕਰਾਂ ਨੂੰ ਪ੍ਰੇਰਿਤ ਕੀਤਾ। ਇਸ ਸਮੇਂ ਜ਼ਿਲ੍ਹਾ ਪ੍ਰਧਾਨ ਰਾਜੇਸ਼ ਗੋਰਾ ਪਠੇਲਾ, ਜ਼ਿਲ੍ਹਾ ਮੀਤ ਪ੍ਰਧਾਨ ਰੁਪਿੰਦਰ ਸਿੰਘ ਸੇਖੋਂ, ਜ਼ਿਲ੍ਹਾ ਐਸ. ਸੀ ਮੋਰਚਾ ਪ੍ਰਧਾਨ ਡਾ. ਬਲਕਰਨ ਸਿੰਘ, ਲੱਖੇਵਾਲਾ ਦੇ ਮੰਡਲ ਪ੍ਰਧਾਨ ਪਵਿੱਤਰ ਸਿੰਘ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ ਅਤੇ ਬੀ.ਜੇ.ਪੀ. ਦੀ ਉਮੀਦਵਾਰਾਂ ਨੂੰ ਜਿਤਾਉਣ ਦੀ ਅਪੀਲ ਕੀਤੀ। ਸਤਪਾਲ ਸ਼ਰਮਾ ਅਤੇ ਸੁਖਦੇਵ ਸਿੰਘ ਬੁੱਟਰ ਮੰਡਲ ਪ੍ਰਧਾਨ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ। ਇਸ ਸਮੇਂ ਮਿੰਟੂ ਰਾਣੀ, ਜਗਦੀਸ਼ ਕੁਮਾਰ, ਸੰਦੀਪ ਕੁਮਾਰ, ਵਾਰਡ ਨੰ: 6 ਅਤੇ ਵਾਰਡ ਨੰ: 10 ਦੇ ਪਾਰਟੀ ਵਰਕਰ ਹਾਜ਼ਰ ਸਨ।

WRITTEN BY