ਮੋਰਿੰਡਾ, 12 ਦਸੰਬਰ (ਹਰਜਿੰਦਰ ਸਿੰਘ ਛਿੱਬਰ)-ਰਾਹੁਲ ਗਾਂਧੀ ਦੇ ਆਲ ਇੰਡੀਆ ਨੈਸ਼ਨਲ ਕਾਂਗਰਸ ਦੇ ਕੌਮੀ ਪ੍ਰਧਾਨ ਬਣਨ ਦੀ ਖ਼ੁਸ਼ੀ ’ਚ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਸਥਾਨਕ ਦਫ਼ਤਰ ਵਿੱਚ ਕਾਂਗਰਸੀ ਵਰਕਰਾਂ ਨੇ ਬਲਾਕ ਕਾਂਗਰਸ ਦੇ ਪ੍ਰਧਾਨ ਹਰਪਾਲ ਸਿੰਘ ਬਮਨ੍ਹਾੜਾ ਦੀ ਅਗਵਾਈ ਵਿੱਚ ਲੱਡੂ ਵੰਡ ਕੇ ਖ਼ੁਸ਼ੀ ਸਾਂਝੀ ਕੀਤੀ। ਇਸ ਮੌਕੇ ਪਹੁੰਚੇ ਵੱਖ ਵੱਖ ਕਾਂਗਰਸੀ ਆਗੂਆਂ ਨੇ ਕਿਹਾ ਕਿ ਰਾਹੁਲ ਗਾਂਧੀ ਦੇ ਕੁੱਲ ਹਿੰਦ ਕਾਂਗਰਸ ਦੇ ਕੌਮੀ ਪ੍ਰਧਾਨ ਬਣਨ ਨਾਲ ਕਾਂਗਰਸੀ ਆਗੂਆਂ ਅਤੇ ਵਰਕਰਾਂ ਵਿੱਚ ਖ਼ੁਸ਼ੀ ਦੀ ਲਹਿਰ ਹੈ। ਆਗੂਆਂ ਨੇ ਕਿਹਾ ਕਿ 2019 ਵਿੱਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਨਵ ਨਿਯੁਕਤ ਪ੍ਰਧਾਨ ਸ਼੍ਰੀ ਰਾਹੁਲ ਗਾਂਧੀ ਦੀ ਅਗਵਾਈ ’ਚ ਵੱਡੀ ਜਿੱਤ ਦਰਜ਼ ਕਰਕੇ ਅਪਣੀ ਸਰਕਾਰ ਬਣਾਏਗੀ। ਆਗੂਆਂ ਨੇ ਕਿਹਾ ਕਿ ਭਾਜਪਾ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਤੋਂ ਤੰਗ ਭਾਰਤ ਦੇ ਲੋਕ ਹਿੰਦੋਸਤਾਨ ਵਿੱਚ ਕਾਂਗਰਸ ਦੀ ਸਰਕਾਰ ਲਿਆਉਣ ਲਈ ਉਤਾਵਲੇ ਹਨ ਕਿਉਂਕਿ ਭਾਰਤ ਦੇਸ਼ ਕਾਂਗਰਸ ਪਾਰਟੀ ਦੇ ਹੱਥਾਂ ਵਿੱਚ ਹੀ ਵਿਕਾਸ ਦੀਆਂ ਲੀਹਾਂ ’ਤੇ ਹੋਵੇਗਾ। ਇਸ ਮੌਕੇ ਕਾਂਗਰਸੀ ਵਰਕਰਾਂ ਨੇ ਰਹੁਲ ਗਾਂਧੀ ਅਤੇ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਵਧਾਈਆਂ ਦਿੱਤੀਆਂ ਅਤੇ ਲੱਡੂ ਵੰਡੇ।
ਿ
ੲਸ ਮੌਕੇ ਹੋਰਨਾ ਤੋਂ ਇਲਾਵਾ ਯੂਥ ਕਾਂਗਰਸੀ ਵਿਗੇਸ ਸੂਦ ਚੂਚੂ , ਗੁਰਬਿੰਦਰ ਸਿੰਘ ਬੰਗੀਆਂ, ਸੀਨੀਅਰ ਕਾਂਗਰਸੀ ਆਗੂ ਕੁਲਤਾਰ ਸਿੰਘ ਰਤਨਗੜ੍ਹ, ਡਾ. ਬਚਨ ਲਾਲ ਵਰਮਾਂ, ਤਰਲੋਚਨ ਡੂਮਛੇੜੀ, ਸੀਨੀਅਰ ਕਾਂਗਰਸੀ ਪੰਡਿਤ ਵਜ਼ੀਰ ਚੰਦ, ਕੋਂਸਲਰ ਮਹਿੰਦਰ ਸਿੰਘ ਢਿੱਲੋਂ, ਬਲਬੀਰ ਸਿੰਘ ਸਰਪੰਚ ਮਾਨਖੇੜੀ, ਅਵਤਾਰ ਸਿੰਘ ਸੱਖੋਮਾਜਰਾ, ਚਰਨਜੀਤ ਚੰਨੀ ਡੇਅਰੀ ਵਾਲੇ, ਨੰਬਰਦਾਰ ਰੁਪਿੰਦਰ ਸਿੰਘ ਭਿੱਚਰਾ, ਬਲਬੀਰ ਸਿੰਘ ਸਰਪੰਚ ਸਹੇੜੀ, ਜਗਤ ਸਿੰਘ ਸਰਪੰਚ ਫਤਿਹਪੁਰ, ਸ਼ਾਮਲ ਸੂਦ, ਜਗਰੂਪ ਸਿੰਘ ਅਰਨੌਲੀ ਜਨਰਲ ਸਕੱਤਰ ਜ਼ਿਲਾ ਕਾਂਗਰਸ, ਬਲਦੇਵ ਸਿੰਘ ਮੋਰਿੰਡਾ , ਕਾਲਾ ਕਾਈਨੌਰ, ਸੰਜੀਵ ਭਾਟੀਆ, ਮੋਹਨ ਲਾਲ ਵੀਰ ਜੀ, ਕੇਸਰ ਸਿੰਘ ਬਡਵਾਲੀ, ਰਾਣਾ ਰਤਨਗੜ ਅਤੇ ਕੁਲਵਿੰਦਰ ਸਿੰਘ ਕਲਹੇੜ੍ਹੀ ਆਦਿ ਕਾਂਗਰਸੀ ਵਰਕਰ ਹਾਜ਼ਰ ਸਨ।
ਰਾਹੁਲ ਗਾਂਧੀ ਦੇ ਕੁੱਲ ਹਿੰਦ ਕਾਂਗਰਸ ਦੇ ਪ੍ਰਧਾਨ ਬਣਨ ਦੀ ਖ਼ੁਸ਼ੀ ’ਚ ਆਗੂਆਂ ਅਤੇ ਵਰਕਰਾਂ ਨੇ ਵੰਡੇ ਲੱਡੂ



