ਚੰਡੀਗੜ੍ਹ, 13 ਦਸੰਬਰ (ਪੰਜਾਬ ਟਾਇਮਜ਼ ਬਿਊਰੋ)- ਪੰਜਾਬ ਵਿਜੀਲੈਸ ਬਿਊਰੋ ਵ¤ਲੋ ਭ੍ਰਿਸਟਾਚਾਰ ਵਿਰੁ¤ਧ ਜਾਰੀ ਮੁਹਿੰਮ ਦੌਰਾਨ ਅ¤ਜ ਆਰਥਿਕ ਅਪਰਾਧ ਸ਼ਾਖਾ, ਜਿਲਾ ਪੁਲਿਸ ਸ਼੍ਰੀ ਮੁਕਤਸਰ ਸਾਹਿਬ ਵਿਖੇ ਤਾਇਨਾਤ ਇਕ ਥਾਣੇਦਾਰ ਨੂੰ 16,000 ਰੁਪਏ ਦੀ ਰਿਸ਼ਵਤ ਲੈਦਿਆਂ ਰੰਗੇ ਹ¤ਥੀ ਕਾਬੂ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਸ ਬਿਓਰੋ ਦੇ ਬੁਲਾਰੇ ਨੇ ਦ¤ਸਿਆ ਕਿ ਆਰਥਿਕ ਅਪਰਾਧ ਸ਼ਾਖਾ ਦੇ ਇੰਚਾਰਜ ਥਾਣੇਦਾਰ ਜਗਸੀਰ ਸਿੰਘ ਨੂੰ ਸ਼ਿਕਾਇਤਕਰਤਾ ਪਰਮਿੰਦਰ ਸਿੰਘ ਵਾਸੀ ਬਰੇਟਾ, ਮਾਨਸਾ ਦੀ ਸ਼ਿਕਾਇਤ ’ਤੇ 16,000 ਰੁਪਏ ਦੀ ਰਿਸ਼ਵਤ ਲੈਦਿਆਂ ਰੰਗੇ ਹ¤ਥੀਂ ਕਾਬੂ ਕੀਤਾ ਹੈ। ਸ਼ਿਕਾਇਤਕਰਤਾ ਨੇ ਵਿਜੀਲੈਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿਚ ਦੋਸ਼ ਲਾਇਆ ਕਿ ਉਸ ਦੇ ਖਿਲਾਫ ਦਿੱਤੀ ਦਰਖਾਸਤ ਨੂੰ ਦਾਖਲ ਦਫਤਰ ਕਰਵਾਉਣ ਲਈ ਉਕਤ ਥਾਣੇਦਾਰ ਵਲੋਂ 25000 ਰੁਪਏ ਦੀ ਮੰਗ ਕੀਤੀ ਗਈ ਹੈ ਅਤੇ ਸੌਦਾ 16,000 ਰੁਪਏ ਵਿਚ ਤੈਅ ਹੋ ਗਿਆ ਹੈ। ਵਿਜੀਲੈਸ ਵਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਥਾਣੇਦਾਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 16,000 ਰੁਪਏ ਦੀ ਰਿਸ਼ਵਤ ਲੈਦਿਆਂ ਦਬੋਚ ਲਿਆ। ਬੁਲਾਰੇ ਨੇ ਦ¤ਸਿਆ ਕਿ ਉਕਤ ਦੋਸ਼ੀ ਖਿਲਾਫ ਵਿਜੀਲੈਸ ਬਿਓਰੋ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵ¤ਖ-ਵ¤ਖ ਧਾਰਾਵਾਂ ਤਹਿਤ ਫਿਰੋਜਪੁਰ ਸਥਿਤ ਵਿਜੀਲੈਸ ਬਿਓਰੋ ਦੇ ਥਾਣੇ ਵਿਚ ਮੁਕ¤ਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿ¤ਤੀ ਹੈ।