May 25, 2026 5:10 am

ਪੰਜਾਬ ਸਰਕਾਰ ਆਪਣੇ ਵਾਅਦੇ ਤੋਂ ਭੱਜ ਰਹੀ ਹੈ : ਗੁਰਮੀਤ ਸਿੰਘ ਮਹਿਮਾ

ਫਿਰੋਜ਼ਪੁਰ, 13 ਦਸੰਬਰ (ਮਨੋਹਰ ਲਾਲ)-ਅੱਜ ਕਿਸਾਨ ਜਥੇਬੰਦੀਆਂ ਦੇ ਸੱਦੇ ਤੇ ਪੂਰੇ ਪੰਜਾਬ ਵਿਚ ਡੀਸੀ ਦਫਤਰਾਂ ਦੇ ਅੱਗੇ ਧਰਨੇ ਦਿੱਤੇ ਜਾ ਰਹੇ ਹਨ, ਇਸੇ ਤਹਿਤ ਜ਼ਿਲ੍ਹਾ ਡੀਸੀ ਫਿਰੋਜ਼ਪੁਰ ਦੇ ਦਫਤਰ ਅੱਗੇ ਕ੍ਰਾਂਤੀਕਾਰੀ ਭਾਰਤੀ ਕਿਸਾਨ ਦੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਮਹਿਮਾ ਅਤੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਭਾਗ ਸਿੰਘ ਮਰਖਾਈ ਅਤੇ ਭਾਰਤੀ ਕਿਸਾਨ ਡਕੋਦਾ ਜ਼ਿਲ੍ਹਾ ਪ੍ਰਧਾਨ ਹਰਨੇਕ ਸਿੰਘ ਮਹਿਮਾ ਦੀ ਸਾਂਝੀ ਅਗਵਾਈ ਵਿਚ ਧਰਨਾ ਦਿੱਤਾ ਗਿਆ। ਜਿਸ ਵਿਚ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਦਲਵਿੰਦਰ ਸਿੰਘ ਸ਼ੇਰਖਾਂ ਨੇ ਆਖਿਆ ਕਿ ਪੰਜਾਬ ਸਰਕਾਰ ਵੱਲੋਂ ਜੋ ਲੋਕਾਂ ਨਾਲ ਵਾਅਦੇ ਕੀਤੇ ਸਨ ਪਰ ਹੁਣ ਸਰਕਾਰ ਆਪਣੇ ਵਾਅਦੇ ਤੋਂ ਭੱਜ ਰਹੀ ਹੈ। ਉਨ੍ਹਾਂ ਆਖਿਆ ਕਿ ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਦਾ ਪਿਛਲੇ ¦ਮੇ ਸਮੇਂ ਤੋਂ ਕਿਸਾਨਾਂ ਦਾ ਸਮੁੱਚਾ ਕਰਜ਼ਾ ਮੁਆਫ ਕਰਵਾਉਣ ਲਈ ਲੜਦੀਆਂ ਆ ਰਹੀਆਂ ਹਨ, ਜਿਸ ਤਹਿਤ ਬਰਨਾਲਾ ਵਿਚ ਵਿਸ਼ਾਲ ਮਹਾਂ ਰੈਲੀ ਕੀਤੀ ਗਈ ਤੇ ਫਿਰ ਪਟਿਆਲਾ ਵਿਚ ਵੱਡਾ ਇਕੱਠ ਕਰਕੇ ਪੰਜ ਰੋਜ਼ਾ ਧਰਨਾ ਦਿੱਤਾ ਗਿਆ ਤੇ ਸਰਕਾਰ ਨੂੰ ਮੰਗ ਪੱਤਰ ਵੀ ਦਿੱਤਾ ਗਿਆ। ਜਿਸ ਵਿਚ ਮੁੱਖ ਮੰਗ ਕਿਸਾਨਾਂ ਦਾ ਕਰਜ਼ਾ ਮੁਆਫ ਕਰਨਾ ਸੀ, ਪਰ ਸਮੂਹ ਜਥੇਬੰਦੀਆਂ ਨੂੰ 10 ਨਵੰਬਰ 2017 ਨੂੰ ਮੀਟਿੰਗ ਦਿੱਤੀ ਸੀ, ਪਰ ਕੈਪਟਨ ਸਾਹਿਬ ਮੀਟਿੰਗ ਤੋਂ ਭੱਜ ਗਿਆ ਜਿਸ ਤਹਿਤ 7 ਕਿਸਾਨ ਜਥੇਬੰਦੀਆਂ ਵੱਲੋਂ ਹੁਣ ਦੁਬਾਰਾ ਸੰਘਰਸ਼ ਵਿੱਢ ਦਿੱਤਾ ਗਿਆ ਹੈ। ਇਹ ਸੰਘਰਸ਼ ਉਨ੍ਹਾਂ ਚਿਰ ਤੱਕ ਜਾਰੀ ਰਹੇਗਾ ਜਿੰਨ੍ਹਾਂ ਚਿਰ ਕਿਸਾਨਾਂ ਦੇ ਕਰਜ਼ੇ ਤੇ ਲੀਕ ਨਹੀਂ ਵੱਜਦੀ। ਧਰਨੇ ਨੂੰ ਸੰਬੋਧਨ ਕਰਦੇ ਹੋਏ ਜ਼ਿਲ੍ਹਾ ਸਕੱਤਰ ਬਲਰਾਜ ਸਿੰਘ ਮੱਲੋਕੇ ਨੇ ਦੱਸਿਆ ਕਿ ਕੈਪਟਨ ਸਰਕਾਰ ਨੇ ਜੋ ਕਰਜ਼ਾ ਮੁਆਫੀ ਦਾ ਕਿਸਾਨਾਂ ਨਾਲ ਵੀ ਧੋਖਾ ਕੀਤਾ ਹੈ, ਕਿਉਂਕਿ ਜੋ ਕੈਪਟਨ ਸਰਕਾਰ ਨੇ 2 ਲੱਖ ਰੁਪਏ ਤੱਕ ਦਾ ਕਰਜ਼ਾ ਮੁਆਫੀ ਦਾ ਐਲਾਣ ਕੀਤਾ ਹੈ, ਉਸ ਨਾਲ ਊਠ ਤੋਂ ਸਾਨਣੀ ਵੀ ਨਹੀਂ ਲੈਣੀ। ਇਸ ਮੌਕੇ ਅਵਤਾਰ ਸਿੰਘ ਮਹਿਮਾ, ਬਲਵੰਤ ਸਿੰਘ, ਕੁਲਵੰਤ ਸਿੰਘ, ਗੁਰਚਰਨ ਸਿੰਘ, ਸੁਖਦੇਵ ਸਿੰਘ, ਜਗਰੂਪ ਸਿੰਘ, ਪਲਵਿੰਦਰ ਸਿੰਘ, ਗੁਰਦੀਪ ਸਿੰਘ, ਕਰਨੈਲ ਸਿੰਘ, ਜਸਵੰਤ ਸਿੰਘ, ਮਨਜੀਤ ਸਿੰਘ ਜਨਰਲ ਸਕੱਤਰ, ਗੁਰਬਚਨ ਸਿੰਘ, ਹਰਬੰਸ ਸਿੰਘ ਮਹਿਮਾ ਅਤੇ ਭਾਰਤੀ ਕਿਸਾਨ ਯੂਨੀਅਨ ਡਕੋਦਾ ਤੇ ਬਲਾਕ ਮਮਦੋਟ ਆਗੂ ਦਰਸ਼ਨ ਸਿੰਘ ਕੜਮਾ, ਬਲਾਕ ਘੱਲ ਤੋਂ ਗੁਲਜਾਰ ਸਿੰਘ ਕੱਬਰ ਵੱਛਾ ਵੀ ਹਾਜ਼ਰ ਸਨ।

Send this to a friend