May 25, 2026 3:43 am

ਗੁ: ਭੋਰਾ ਸਾਹਿਬ ਵਿਖੇ ਅੱਜ ਮਨਾਇਆ ਜਾਵੇਗਾ ਸਾਹਿਬਜ਼ਾਦਾ ਫਤਹਿ ਸਿੰਘ ਦਾ ਪ੍ਰਕਾਸ਼ ਦਿਹਾੜਾ

ਸ੍ਰੀ ਅਨੰਦਪੁਰ ਸਾਹਿਬ, 13 ਦਸੰਬਰ(ਦਵਿੰਦਰਪਾਲ ਸਿੰਘ/ਅੰਕੁਸ਼): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵ¤ਲੋਂ ਗੁਰਦੁਆਰਾ ਬਾਨਗੜ੍ਹ ਸਾਹਿਬ ਵਿਖੇ ਇ¤ਕ ਵਿਸ਼ੇਸ਼ ਮੀਟਿੰਗ ਰ¤ਖੀ ਗਈ ਸੀ ਜੋ ਰ¤ਦ ਕਰ ਦਿ¤ਤੀ ਗਈ ਹੈ। ਇਹ ਜਾਣਕਾਰੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਦਿ¤ਤੀ। ਉਨ੍ਹਾਂ ਦ¤ਸਿਆ ਕਿ ਅੱਜ 13 ਦਸੰਬਰ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਜੀ ਦੇ ਸਭ ਤੋਂ ਛੋਟੇ ਸਾਹਿਬਜ਼ਾਦੇ ਬਾਬਾ ਫਤਿਹ ਸਿੰਘ ਜੀ ਦਾ ਜਨਮ ਦਿਹਾੜਾ ਗੁਰਦੁਆਰਾ ਭੋਰਾ ਸਾਹਿਬ ਵਿਖੇ ਮਨਾਇਆ ਜਾ ਰਿਹਾ ਹੈ ਜਿਸ ਕਰਕੇ ਇਹ ਮੀਟਿੰਗ ਰ¤ਦ ਕੀਤੀ ਗਈ ਹੈ । ਉਨ੍ਹਾਂ ਦ¤ਸਿਆ ਕਿ ਸਵੇਰੇ 9 ਵਜੇ ਤੋਂ ਲੈ ਕੇ 1 ਵਜੇ ਤ¤ਕ ਮਨਾਏ ਜਾ ਰਹੇ ਇਸ ਪ੍ਰੋਗਰਾਮ ਵਿਚ ਤਖਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਪੂਰਾ ਸਟਾਫ, ਸਿ¤ਖ ਸੰਗਤਾਂ, ਰਾਗੀ ਸਿੰਘ ਅਤੇ ਪ੍ਰਚਾਰਕ ਪਹੁੰਚ ਕੇ ਸਾਹਿਬਜ਼ਾਦਿਆਂ ਦੇ ਜੀਵਨ ਬਾਰੇ ਜਾਣਕਾਰੀ ਦੇਣਗੇ। ਉਨ੍ਹਾਂ ਦ¤ਸਿਆ ਕਿ ਗੁਰਦੁਆਰਾ ਬਾਨਗੜ੍ਹ ਸਾਹਿਬ ਵਿਖੇ ਹੋਣ ਵਾਲੀ ਮੀਟਿੰਗ ਅਗਲੇ ਕੁਝ ਦਿਨਾਂ ਵਿ¤ਚ ਦੁਬਾਰਾ ਰ¤ਖੀ ਜਾਵੇਗੀ ਜਿਸ ਸਬੰਧੀ ਪ੍ਰਬੰਧਕਾਂ ਨੂੰ ਸੂਚਿਤ ਕਰ ਦਿ¤ਤਾ ਜਾਵੇਗਾ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਅ¤ਜ ਸਵੇਰੇ ਗੁਰਦੁਆਰਾ ਭੌਰਾ ਸਾਹਿਬ ਵਿਖੇ ਸੰਗਤਾਂ ਹੁੰਮ ਹੁਮਾ ਕੇ ਪਹੁੰਚਣ ਅਤੇ ਗੁਰੂ ਕੀਆਂ ਖੁਸ਼ੀਆਂ ਪ੍ਰਾਪਤ ਕਰਨ। ਇਸ ਮੋਕੇ ਉਨ੍ਹਾਂ ਦੇ ਨਾਲ ਮੈਨੇਜਰ ਰਣਜੀਤ ਸਿੰਘ ਵੀ ਹਾਜਰ ਸਨ।

Send this to a friend