ਅੰਮ੍ਰਿਤਸਰ, 14 ਦਸੰਬਰ (ਪੰਜਾਬ ਟਾਇਮਜ਼ ਬਿਊਰੋ)- ਸੂਬੇ ਦੇ ਸਾਬਕਾ ਉਪਮੁਖ ਮੰਤਰੀ ਸੁਖਬੀਰ ਸਿੰਘ ਬਾਦਲ ਵੀਰਵਾਰ ਨੂੰ ਅੰਮ੍ਰਿਤਸਰ ਪਹੁੰਚੇ। ਇਸ ਮੌਕੇ ਉਤੇ ਉਨ੍ਹਾਂ ਨੇ ਅੰਮ੍ਰਿਤਸਰ ਵਿਚ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕੀਤਾ। ਦਰਸਲ ਸ਼੍ਰੋਮਣੀ ਅਕਾਲੀ ਦਲ ਦੇ 97ਵੇਂ ਸਥਾਪਨਾ ਦਿਵਸ ਉਤੇ ਆਯੋਜਿਤ ਪ੍ਰੋਗਰਾਮ ਵਿਚ ਸ਼ਿਰਕਤ ਕਰਨ ਲਈ ਉਹ ਆਏ ਸਨ। ਇਸ ਦੌਰਾਨ ਆਮ ਆਦਮੀ ਪਾਰਟੀ ਨੂੰ ਇਕ ਵਡਾ ਝਟਕਾ ਲਗਿਆ, ਜਦੋਂ ਆਮ ਆਦਮੀ ਪਾਰਟੀ ਦੇ ਕਈ ਨੇਤਾ ਅਕਾਲੀ ਦਲ ਵਿਚ ਸ਼ਾਮਿਲ ਹੋ ਗਏ, ਜਿਸ ਵਿਚ ਕਿ ਆਮ ਆਦਮੀ ਪਾਰਟੀ ਦੇ ਮਾਝਾ ਜੋਨ ਦੇ ਪ੍ਰਧਾਨ ਕੰਵਲਪ੍ਰੀਤ ਸਿੰਘ ਕਾਕੀ ਵੀ ਸ਼ਮਿਲ ਹਨ, ਜਿਨ੍ਹਾਂ ਨੂੰ ਸੁਖਬੀਰ ਨੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਕੀਤਾ।ਇਸ ਦੌਰਾਨ ਪਤਰਕਾਰਾਂ ਨਾਲ ਗਲਬਾਤ ਕਰਦੇ ਹੋਏ ਸੁਖਬੀਰ ਬਾਦਲ ਦਾ ਕਹਿਣਾ ਹੈ ਕਿ ਅਜ ਪਾਰਟੀ ਦੀ ਤਾਕਤ ਨੂੰ ਵਧਾਇਆ ਗਿਆ ਹੈ ਅਤੇ ਕਈ ਵਡੇ ਨੇਤਾ ਆਮ ਆਦਮੀ ਪਾਰਟੀ ਨੂੰ ਛਡ ਕੇ ਅਕਾਲੀ ਦਲ ਵਿਚ ਸ਼ਾਮਿਲ ਹੋਏ ਹਨ। ਉਨ੍ਹਾਂ ਕਿਹਾ ਕਿ ਅਜਿਹਾ ਲਗਦਾ ਹੈ ਕਿ ਆਮ ਆਦਮੀ ਪਾਰਟੀ ਦੀ ਗੁਰਦਾਸਪੁਰ ਦੀ ਟੀਮ ਪਾਰਟੀ ਛਡ ਕੇ ਅਕਾਲੀ ਦਲ ਵਿਚ ਆ ਗਈ ਹੈ। ਨਾਲ ਹੀ ਉਨ੍ਹਾਂ ਕਿਹਾ ਕਿ ਇਹ ਸਭ ਅਕਾਲੀ ਦਲ ਨਾਲ ਸਬੰਧਤ ਸਨ ਅਤੇ ਹੁਣ ਇਹ ਵਾਪਸ ਆਏ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਮਾਝਾ ਵਿਚ ਗਹਿਰਾ ਝਟਕਾ ਲਗਿਆ ਹੈ ਅਤੇ ਆਉਣ ਵਾਲੇ 20 ਦਿਨਾਂ ਵਿਚ ਆਮ ਆਦਮੀ ਪਾਰਟੀ ਪੰਜਾਬ ਵਿਚ ਖ਼ਤਮ ਹੋ ਜਾਵੇਗੀ।ਇਸ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਉਹ ਪਾਰਟੀ ਵਰਕਰਾਂ ਦੇ ਨਾਲ ਹਮੇਸ਼ਾਂ ਖੜੇ ਹਨ ਅਤੇ ਕਿਸੇ ਵਰਕਰ ਖਿਲਾਫ ਧਕਾ ਨਹੀਂ ਹੋਣ ਦਿਤਾ ਜਾਵੇਗਾ।