ਮੋਰਿੰਡਾ, 14 ਦਸੰਬਰ (ਹਰਜਿੰਦਰ ਸਿੰਘ ਛਿੱਬਰ)- ਰਾਹੁਲ ਗਾਂਧੀ ਦੇ ਕੁਲ ਹਿੰਦ ਕਾਂਗਰਸ ਦੇ ਪ੍ਰਧਾਨ ਬਣਨ ਨਾਲ ਜਿੱਥੇ ਕਾਂਗਰਸ ਪਾਰਟੀ ਹੋਰ ਮਜਬੂਤ ਹੋਵੇਗੀ ਉਥੇ ਹੀ ਯੂਥ ਕਾਂਗਰਸੀ ਵਰਕਰਾਂ ਵਿੱਚ ਵੀ ਉਤਸ਼ਾਹ ਭਰੇਗਾ। ਉਪਰੋਤਕ ਵਿਚਾਰਾਂ ਦਾ ਪ੍ਰਗਟਾਵਾ ਸ੍ਰੀ ਵਿਜੇ ਕੁਮਾਰ ਟਿੰਕੂ ਜ਼ਿਲ੍ਹਾ ਪ੍ਰਧਾਨ ਕਾਂਗਰਸ ਕਮੇਟੀ ਰੂਪਨਗਰ ਨੇ ਸਥਾਨਕ ਸ਼ਹਿਰੀ ਪ੍ਰਧਾਨ ਭਾਰਤ ਭੂਸ਼ਣ ਭੋਲਾ ਦੀ ਅਗਵਾਈ ਹੇਠ ਸ੍ਰੀ ਰਾਹੁਲ ਗਾਂਧੀ ਦੇ ਆਲ ਇੰਡੀਆ ਕਾਂਗਰਸ ਕਮੇਟੀ ਦੇ ਪ੍ਰਧਾਨ ਬਣਨ ਦੀ ਖੁਸੀ ਵਿੱਚ ਲੱਡੂ ਵੰਡਣ ਸਮੇਂ ਪੱਤਰਕਾਰਾਂ ਨਾਲ ਗੱਲ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਮਹਾਰਾਜਾ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਸੂਬਾ ਮੁੜ ਤਰੱਕੀ ਦੀਆਂ ਲੀਹਾਂ ’ਤੇ ਆ ਰਿਹਾ ਹੈ।
ਉਨ੍ਹਾਂ ਕਿਹਾ ਕਿ 2019 ਵਿੱਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਯੂਵਾ ਨੇਤਾ ਪ੍ਰਧਾਨ ਆਲ ਇੰਡੀਆਂ ਯੂਥ ਕਾਂਗਰਸ ਸ਼੍ਰੀ ਰਾਹੁਲ ਗਾਂਧੀ ਦੀ ਅਗਵਾਈ ’ਚ ਵੱਡੀ ਜਿੱਤ ਦਰਜ਼ ਕਰੇਗੀ। ਰਾਹੁਲ ਗਾਂਧੀ ਦੇ ਕੌਮੀ ਪ੍ਰਧਾਨ ਬਣਨ ਦੀ ਖੁਸ਼ੀ ’ਚ ਕਾਂਗਰਸੀ ਆਗੂਆਂ ਨੇ ਜ਼ਿਲ੍ਹਾ ਪ੍ਰਧਾਨ ਵਿਜੇ ਕੁਮਾਰ ਟਿੰਕੂ ਦਾ ਮੂੰਹ ਮਿੱਠਾ ਕਰਵਾਇਆ ਅਤੇ ਲੱਡੂ ਵੰਡੇ। ਇਸ ਮੋਕੇ ਕੌਂਸਲਰ ਮਹਿੰਦਰ ਸਿੰਘ ਢਿੱਲੋਂ, ਸੀਨੀਅਰ ਕਾਂਗਰਸੀ ਪੰਡਿਤ ਵਜ਼ੀਰ ਚੰਦ, ਨੰਬਰਦਾਰ ਅਜੀਤ ਸਿੰਘ, ਸਾਬਕਾ ਕੌਂਸਲਰ ਪਵਨ ਕੁਮਾਰ, ਕੈਲਾਸ਼ ਕੌਸ਼ਲ, ਸਤੀਸ ਕੁਮਾਰ, ਨਸੀਬ ਸਿੰਘ, ਪਰਮਜੀਤ ਪੰਮੀ, ਚਰਨਜੀਤ ਚੰਨੀ ਡੇਅਰੀ, ਕਾਂਗਰਸੀ ਆਗੂ ਖੁਸ਼ਹਾਲ ਸਿੰਘ ਦਤਾਰਪੁਰ, ਨੰਬਰਦਾਰ ਕੁਲਦੀਪ ਸਿੰਘ ਓਇੰਦ ਦਫਤਰ ਸਕੱਤਰ ਮੋਰਿੰਡਾ ਅਤੇ ਸਰਪੰਚ ਜਗਤਾਰ ਸਿੰਘ ਫਤਿਹਪੁਰ ਸਮੇਤ ਵੱਡੀ ਗਿਣਤੀ ’ਚ ਕਾਂਗਰਸੀ ਵਰਕਰ ਹਾਜ਼ਰ ਸਨ।