May 24, 2026 2:16 pm

ਜ਼ਿਲ੍ਹਾ ਮੈਜਿਸਟ੍ਰੇਟ ਜਲੰਧਰ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ

ਜਲੰਧਰ, 14 ਦਸੰਬਰ (ਪੰਜਾਬ ਟਾਇਮਜ਼ ਬਿਊਰੋ)- ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਫੌਜ਼ਦਾਰੀ ਜਾਬਤਾ ਸੰਘਤਾ, 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਇਆ ਜ਼ਿਲ੍ਹਾ ਜ¦ਧਰ (ਦਿਹਾਤੀ) ਦੀ ਹਦੂਦ ਅੰਦਰ ਅਮਨ ਅਤੇ ਕਾਨੂੰਨ ਕਾਇਮ ਰੱਖਣ ਲਈ ਕਿਸੇ ਕਿਸਮ ਦਾ ਜਲੂਸ ਕੱਢਣ, ਕੋਈ ਸਮਾਗਮ ਕਰਨ, ਕਿਸੇ ਸਮਾਗਮ/ਜਲੂਸ ਵਿੱਚ ਹਥਿਆਰ ਚੁੱਕ ਕੇ ਚੱਲਣ, ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੀ ਇੱਕਤਰਤਾ ਅਤੇ ਨਾਅਰੇਬਾਜ਼ੀ ਕਰਨ ’ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਇਹ ਹੁਕਮ 11-02-2018 ਤੱਕ ਲਾਗੂ ਰਹਿਣਗੇ। ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਇਲਾਕੇ ਅੰਦਰ ਪੁਲਿਸ, ਆਰਮੀ, ਸੀ.ਆਰ.ਪੀ.ਐਫ ਅਤੇ ਬੀ.ਐਸ.ਐਫ ਆਦਿ ਫੋਰਸਾਂ ਦੀਆਂ ਵਰਦੀਆਂ ਅਤੇ ਉਲਾਈਵ ਰੰਗ (ਮਿਲਟਰੀ ਰੰਗ) ਦੇ ਵਹੀਕਲ/ਮੋਟਰ ਸਾਈਕਲਜ਼ ਦੀ ਵਰਤੋ ਨਹੀਂ ਕਰੇਗਾ।

Send this to a friend