ਅੰਮ੍ਰਿਤਸਰ, 16 ਦਸੰਬਰ, (ਸ਼ਰਤ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਮਿਊਂਸੀਪਲ ਕਾਰਪੋਰੇਸ਼ਨਾਂ ਦੀਆਂ ਚੋਣਾਂ 2017 ਦੇ ਮੱਦੇ ਨਜ਼ਰ ਮੁਲਤਵੀ ਕੀਤੀਆਂ ਸਾਰੀਆਂ ਸਾਲਾਨਾਂ ਅਤੇ ਸਿਮੈਸਟਰ (ਥਿਊਰੀ) ਪ੍ਰੀਖਿਆਵਾਂ ਦੀਆਂ ਨਵੀਆਂ ਮਿਤੀਆਂ ਦਾ ਐਲਾਨ ਯੂਨੀਵਰਸਿਟੀ ਵੱਲੋਂ ਕਰ ਦਿੱਤਾ ਗਿਆ ਹੈ। ਇਹ ਨਵੀਂ ਡੇਟਸ਼ੀਟ ਯੂਨੀਵਰਸਿਟੀ ਵੈਬਸਾਈਟ ਾ.ਗਨਦੁ.ੳਚ.ਨਿ. ‘ਤੇ ਉਪਲਬਧ ਹੈ। ਡਾ. ਮਨੋਜ ਕੁਮਾਰ, ਪ੍ਰੋਫੈਸਰ ਇੰਚਾਰਜ (ਪ੍ਰੀਖਿਆਵਾਂ) ਨੇ ਦੱਸਿਆ ਕਿ ਇਨ੍ਹਾਂ ਨਵੀਆਂ ਮਿਤੀਆਂ ਦੀ ਜਾਣਕਾਰੀ ਯੂਨੀਵਰਸਿਟੀ ਦੀ ਵੈਬਸਾਈਟ ਤੋਂ ਪ੍ਰਾਪਤ ਕੀਤੀ ਜਾ ਸਕਦੀ ਹੈ।
ਉਨ੍ਹਾਂ ਦੱਸਿਆ ਕਿ ਪ੍ਰੀਖਿਆ ਦਾ ਸਮਾਂ ਅਤੇ ਕੇਂਦਰ ਪਹਿਲਾਂ ਵਾਲੇ ਹੀ ਰਹਿਣਗੇ। ਸਮੂਹ ਸਬੰਧਤ ਪ੍ਰੀਖਿਆਰਥੀ ਨਵੀਆਂ ਮਿਤੀਆਂ ਦੀ ਜਾਣਕਾਰੀ ਲੈਣ ਲਈ ਕਾਲਜ ਦੇ ਪ੍ਰਿੰਸੀਪਲ ਜਾਂ ਕੇਂਦਰ ਦੇ ਨਿਗਰਾਨ ਨਾਲ ਵੀ ਸੰਪਰਕ ਕਰ ਸਕਦੇ ਹਨ। ਯੂਨੀਵਰਸਿਟੀ ਵੱਲੋਂ ਮਿਤੀ 08, 09, 13, 14 ਅਤੇ 16 ਦਸੰਬਰ, 2017 ਨੂੰ ਪ੍ਰੀਖਿਆਵਾਂ ਮੁਲਤਵੀ ਕੀਤੀ ਗਈਆਂ ਸਨ।