ਦੋਸ਼ ਬੇਬੁਨਿਆਦ, ਸੀ.ਬੀ.ਆਈ. ਜਾਂਚ ਕਰਵਾਓ : ਫਤਹਿ ਬਾਜਵਾ
ਕਾਦੀਆਂ, 15 ਜਨਵਰੀ (ਮਕਬੂਲ ਅਹਿਮਦ)-ਅਕਾਲੀ ਦਲ (ਬਾਦਲ) ਦੇ ਸੀਨੀਅਰ ਨੇਤਾ ਜਗਰੂਪ ਸਿੰਘ ਸੇਖਵਾਂ ਨੇ ਅੱਜ ਕਿਹਾ ਹੈ ਕਿ ਕਾਂਗਰਸੀ ਨੇਤਾ ਫ਼ਤਹਿ ਜੰਗ ਸਿੰਘ ਬਾਜਵਾ ਦੇ ਦਾਊਦ ਇਬਰਾਹੀਮ ਨਾਲ ਸੰਬੰਧ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਦਾ ਕਾਰੋਬਾਰ ਬਾਜਵਾ ਭਰਾ ਕਰ ਰਹੇ ਹਨ। ਜਦਕਿ ਇਨ੍ਹਾਂ ਦੋਸ਼ਾਂ ਨੂੰ ਬੇਬੁਨਿਆਦ ਦਸਦੇ ਹੋਏ ਫ਼ਤਹਿ ਜੰਗ ਸਿੰਘ ਬਾਜਵਾ ਨੇ ਕਿਹਾ ਕਿ ਮੇਰੇ ਉ¤ਤੇ ਜੋ ਦੋਸ਼ ਲਗਾਏ ਜਾ ਰਹੇ ਹਨ ਉਹ ਬੇਬੁਨਿਆਦ ਅਤੇ ਰਾਜਨੀਤੀ ਤੋਂ ਪ੍ਰੇਰਿਤ ਹਨ। ਫ਼ਤਹਿ ਬਾਜਵਾ ਨੇ ਕਿਹਾ ਕਿ ਬਾਦਲ ਸਰਕਾਰ ਭੋਲਾ ਦੇ ਮਾਮਲੇ ਦੀ ਸੀ.ਬੀ.ਆਈ. ਜਾਂਚ ਕਿਉਂ ਨਹੀਂ ਕਰਵਾਉਂਦੀ? ਅਸੀਂ ਤਾਂ ਕਦੋਂ ਦੀ ਸੀ.ਬੀ.ਆਈ. ਜਾਂਚ ਕਰਵਾਉਣ ਦੀ ਮੰਗ ਕਰ ਰਹੇ ਹਾਂ। ਫ਼ਤਹਿ ਜੰਗ ਬਾਜਵਾ ਨੇ ਕਿਹਾ ਕਿ ਬਿਕਰਮ ਸਿੰਘ ਮਜੀਠੀਆ ਖ਼ੁਦ ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਿਲ ਹਨ ਤੇ ਸਾਡੇ ਉ¤ਤੇ ਬੇਬੁਨਿਆਦ ਦੋਸ਼ ਲਗਾ ਕੇ ਲੋਕਾਂ ਨੂੰ ਗੁਮਰਾਹ ਕਰ ਰਹੇ ਹਨ।