May 23, 2026 2:11 am

ਕੈਪਟਨ ਨੇ ਲੋਕਾਂ ਨਾਲ ਝੂਠ ਬੋਲਕੇ ਕੀਤੀ ਪੰਜਾਬ ਦੀ ਸੱਤਾ ਹਾਸਿਲ : ਜਗਤਾਰ ਤਾਰੀ

ਬੋਹਾ, 17 ਦਸੰਬਰ (ਸੰਤੋਖ ਸਾਗਰ)- ਭਾਰਤੀ ਜਨਤਾ ਪਾਰਟੀ ਇਕਾਈ ਬੋਹਾ ਮੰਡਲ ਦੀ ਇੱਕ ਅਹਿਮ ਮੀਟਿੰਗ ਕਿਸਾਨ ਮੋਰਚਾ ਸੂਬਾ ਉ¤ਪ ਪ੍ਰਧਾਨ ਬਲਵਿੰਦਰ ਸਿੰਘ ਮੱਲ ਸਿੰਘ ਵਾਲਾ ਅਤੇ ਐਸ.ਸੀ. ਮੋਰਚੇ ਦੇ ਜ਼ਿਲ੍ਹਾ ਪ੍ਰਧਾਨ ਜਗਤਾਰ ਸਿੰਘ ਤਾਰੀ ਦੀ ਪ੍ਰਧਾਨਗੀ ਹੇਠ ਬੋਹਾ ਵਿਖੇ ਹੋਈ। ਇਸ ਮੌਕੇ ਜਗਤਾਰ ਸਿੰਘ ਨੇ ਕਿਹਾ ਕਿ ਇਸ ਗੱਲ ਦਾ ਅੱਜ ਪੰਜਾਬ ਦੇ ਬੱਚੇ ਬੱਚੇ ਨੂੰ ਪਤਾ ਲੱਗ ਗਿਆ ਹੈ ਕਿ ਕਾਂਗਰਸ ਪਾਰਟੀ ਨੇ ਝੂਠ ਬੋਲਕੇ ਸੱਤਾ ਹਾਸਿਲ ਕੀਤੀ ਹੈ। ਉਨ੍ਹਾਂ ਕਿਹਾ ਕਿ ਹਰ ਘਰ ਨੌਕਰੀ ਦੇਣ ਵਾਲੇ, ਕਿਸਾਨਾਂ ਦਾ ਸਾਰਾ ਕਰਜਾ ਮਾਫ ਕਰਨ ਵਾਲੇ ਕੈਪਟਨ ਸਾਹਿਬ ਜੀ ਜੋ ਮੁਲਾਜਮ ਤੁਹਾਡੀ ਸਰਕਾਰ ਅਧੀਨ ਕੰਮ ਕਰ ਰਹੇ ਹਨ ਉਹਨਾਂ ਦੀ ਤਨਖਾਹ ਤਾਂ ਤੁਸੀ ਦੇ ਨਹੀ ਸਕਦੇ ਅਤੇ ਪੰਜਾਬ ਦੀ ਜਨਤਾਂ ਨੂੰ ਸਿਰਫ ਝੂਠ ਦੇ ਫਰਮਾਨਾਂ ਨਾਲ ਹੀ ਨਿਵਾਜ ਰਹੇ ਹੋ।ਉਹਨਾਂ ਕਿਹਾ ਕਿ ਪੰਜਾਬ ਦੀ ਜਨਤਾਂ ਨੂੰ ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਭਾਰਤੀ ਜਨਤਾ ਪਾਰਟੀ ਦੀ ਸਾਂਝੇ ਤੌਰ ਤੇ ਬਣੀ ਸਰਕਾਰ ਵੱਲੋਂ ਦਿੱਤੀਆਂ ਗਈਆਂ ਸਬਸਿਡੀਆਂ ਵੀ ਕਾਂਗਰਸ ਸਰਕਾਰ ਜਲਦ ਬੰਦ ਕਰ ਰਹੀ ਹੈ।ਉਹਨਾਂ ਕਿਹਾ ਕਿ ਪੰਜਾਬ ਦੇ ਵਾਸੀ ਇਸ ਗੱਲ ਤੋਂ ਚੰਗੀ ਤਰਾਂ ਜਾਣੂ ਹਨ ਕਿ 9 ਮਹੀਨਿਆਂ ਬਾਅਦ ਵੀ ਮੁੱਖ ਮੰਤਰੀ ਖਜਾਨਾ ਖਾਲੀ ਦੱਸਣ ਦਾ ਡਰਾਮਾਂ ਕਰ ਰਿਹਾ ਹੈ ਜਦੋਂ ਕਿ ਟੈਕਸਾਂ ਦੇ ਰੂਪ ਵਿੱਚ ਕਰੋੜਾਂ ਰੁਪੈ ਪੰਜਾਬ ਸਰਕਾਰ ਦੇ ਖਜਾਨੇ ਵਿੱਚ ਜਮਾਂ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਗਰੀਬ ਪਰਿਵਾਰਾਂ ਦੇ ਆਟਾ ਦਾਲ ਕਾਰਡ ਅਤੇ ਮੂਫਤ 200 ਯੂਨਿਟ ਬਿਜਲੀ ਦੀ ਸਬਸਿਡੀ ਖਤਮ ਕਰਨ ਜਾ ਰਹੀ ਹੈ ਜਿਸ ਦਾ ਭਾਰਤੀ ਜਨਤਾ ਪਾਰਟੀ ਡੱਟ ਕੇ ਵਿਰੋਧ ਕਰੇਗੀ ਅਤੇ ਪੰਜਾਬ ਵਾਸੀਆਂ ਨਾਲ ਧੱਕਾ ਨਹੀ ਹੋਣ ਦੇਵੇਗੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਭੀਮ ਸੈਨ ਸ਼ੇਰਖਾਵਾਲਾ, ਹਰਦੀਪ ਸਿੰਘ, ਕਸ਼ਮੀਰ ਸਿੰਘ, ਗੁਰਜੰਟ ਸਿੰਘ, ਗੁਰਮੀਤ ਕੌਰ ਅਤੇ ਕਿਰਨਦੀਪ ਕੌਰ ਹਾਜ਼ਰ ਸਨ।

Send this to a friend