May 22, 2026 3:00 pm

ਚਮਕੌਰ ਸਾਹਿਬ ਵਿਖੇ ਸ਼ਹੀਦਾਂ ਦੀ ਯਾਦ ’ਚ ਕੀਰਤਨ

ਸ੍ਰੀ ਚਮਕੌਰ ਸਾਹਿਬ, 17 ਦਸੰਬਰ (ਅਮਰਜੀਤ ਸਿੰਘ ਕਲਸੀ)- ਚਮਕੌਰ ਸਾਹਿਬ ਦੀ ਜੰਗ ਵਿੱਚ ਸ਼ਹੀਦ ਹੋਏ ਸਾਹਿਬਜ਼ਾਦੇ ਬਾਬਾ ਅਜੀਤ ਸਿੰਘ , ਬਾਬਾ ਜੁਝਾਰ ਸਿੰਘ, ਤਿੰਨ ਪਿਆਰੇ ਭਾਈ ਹਿੰਮਤ ਸਿੰਘ, ਭਾਈ ਮੋਹਕਮ ਸਿੰਘ, ਭਾਈ ਸਾਹਿਬ ਸਿੰਘ ਸਮੇਤ ਸਮੂਹ ਸ਼ਹੀਦ ਸਿੰਘਾਂ ਦੀ ਯਾਦ ਨੂੰ ਸਮਰਪਿਤ ਕੀਰਤਨ ਦਰਬਾਰ ਸਥਾਨਕ ਇਤਿਹਾਸਿਕ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਦੇ ਅਮਰ ਸ਼ਹੀਦ ਬਾਬਾ ਸੰਗਤ ਸਿੰਘ ਦੀਵਾਨ ਹਾਲ ‘ਚ ਕਰਵਾਇਆ ਗਿਆ। ਇਲਾਕੇ ਦੀ ਸੰਗਤ ਵੱਲੋਂ ਕਰਵਾਏ ਇਸ ਕੀਰਤਨ ‘ਚ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਹਰਜਿੰਦਰ ਸਿੰਘ ਸ੍ਰੀਨਗਰ ਵਾਲੇ, ਭਾਈ ਮਨਿੰਦਰ ਸਿੰਘ, ਭਾਈ ਅਮਰਜੀਤ ਸਿੰਘ ਕੁਰੂਕਸ਼ੇਤਰ ਵਾਲੇ, ਭਾਈ ਸਤਨਾਮ ਸਿੰਘ ਕੁਹਾੜਕਾ ਵਾਲੇ, ਭਾਈ ਪਿੰਦਰਪਾਲ ਜੀ ਨੇ ਗੜ੍ਹੀ ਚਮਕੌਰ ਦੀ ਅਸਾਵੀ ਜੰਗ ਦਾ ਪੂਰਾ ਬਿਰਤਾਂਤ ਸੁਣਾ ਕੇ ਗੁਰਇਤਿਹਾਸ ਨਾਲ ਜੋੜਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਸ: ਅਮਰਜੀਤ ਸਿੰਘ ਚਾਵਲਾ ਅਤੇ ਪਰਮਜੀਤ ਸਿੰਘ ਲੱਖੇਵਾਲ, ਗੁ: ਸਾਹਿਬ ਦੇ ਹੈ ੱਡ ਗੰ੍ਰਥੀ ਬੁੱਢਾ ਸਿੰਘ ਤੇ ਮੈਨੇਜਰ ਭਾਈ ਨੱਥਾ ਸਿੰਘ ਨਗਰ ਪੰਚਾਇਤ ਦੇ ਸਾਬਕਾ ਪ੍ਰਧਾਨ ਅਮਨਦੀਪ ਸਿੰਘ ਮਾਂਗਟ, ਕੌਂਸਲਰ ਕਿਰਪਾਲ ਸਿੰਘ ਗਿੱਲ, ਕੌਂਸਲਰ ਰਜਿੰਦਰ ਸਿੰਘ, ਮਨਮੋਹਣ ਸਿੰਘ ਮੱਕੜ, ਅਵਤਾਰ ਸਿੰਘ ਘੁੰਮਣ, ਡਾ:ਰਾਜਪਾਲ ਚੌਧਰੀ ਇਹਨਾਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਹਾਜ਼ਰੀ ਲਗਵਾਈ।

Send this to a friend