May 22, 2026 5:55 am

ਬੇਅਦਬੀ ਕਾਂਡ ਦੀ ਜਾਂਚ ਮੁਕੰਮਲ, ਰਿਪੋਰਟ ਇਸੇ ਮਹੀਨੇ

ਪਟਿਆਲਾ, 18 ਦਸੰਬਰ (ਪੰਜਾਬ ਟਾਇਮਜ਼ ਬਿਊਰੋ)- ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲਿਆਂ ਤੇ ਬਹਿਬਲ ਕਲਾਂ ਗੋਲੀ ਕਾਂਡ ਦੀ ਜਾਂਚ ਰਿਪੋਰਟ ਜਸਟਿਸ ਰਣਜੀਤ ਸਿੰਘ ਕਮਿਸ਼ਨ ਵਲੋਂ ਇਸ ਮਹੀਨੇ ਕੈਪਟਨ ਸਰਕਾਰ ਨੂੰ ਸੌਂਪ ਦਿਤੀ ਜਵੇਗੀ। ਇਨ੍ਹਾਂ ਮਾਮਲਿਆਂ ਦੀ ਜਾਂਚ ਕਰ ਰਹੇ ਜਸਟਿਸ ਰਣਜੀਤ ਸਿੰਘ ਅਜ ਪਟਿਆਲਾ ਜ਼ਿਲ੍ਹੇ ਦੇ ਪਿੰਡ ਚਾਹਲ ਤੇ ਕਕਰਾਲਾ ਪਹੁੰਚੇ। ਇਥੇ ਵੀ ਬੇਅਦਬੀ ਦੀਆਂ ਘਟਨਾਵਾਂ ਵਾਪਰੀਆਂ ਹਨ।ਜਸਟਿਸ ਰਣਜੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਖੁਦ ਹਰ ਥਾਂ ਜਾ ਕੇ ਬੇਅਦਬੀ ਦੀਆਂ ਘਟਨਾਵਾਂ ਬਾਰੇ ਸਬੂਤ ਇਕਠੇ ਕੀਤੇ ਹਨ। ਉਨ੍ਹਾਂ ਕਿਹਾ ਕਿ ਪੂਰੇ ਮਾਮਲੇ ਦੀ ਤਹਿ ਤਕ ਪਹੁੰਚ ਗਏ ਹਨ। ਸਾਰੀਆਂ ਕੜੀਆਂ ਜੁੜ ਗਈਆਂ ਹਨ। ਹੁਣ ਜਲਦ ਹੀ ਪੂਰੀ ਰਿਪੋਰਟ ਤਿਆਰ ਕਰਕੇ ਸਰਕਾਰ ਨੂੰ ਸੌਂਪ ਦਿਤੀ ਜਾਏਗੀ।ਜਸਟਿਸ ਰਣਜੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਕੋਸ਼ਿਸ਼ ਰਹੀ ਹੈ ਕਿ ਇਸ ਬਾਰੇ ਕੋਈ ਵੀ ਸਬੂਤ ਛੁਟ ਨਾ ਜਾਵੇ।

Send this to a friend