Skip to content
Independent perspectives. Global stories.
BREAKING

ਪ੍ਰਤਾਪ ਬਾਜਵਾ ਪੰਜਾਬ ਦੇ ਸ਼ਾਂਤਮਈ ਮਾਹੌਲ ਨੂੰ ਖ਼ਰਾਬ ਕਰਨ ਤੋਂ ਬਾਜ ਆਵੇ : ਸ਼ਰਮਾ

Share this story

nk-sharma ਡੇਰਾਬਸੀ, 16 ਜਨਵਰੀ (ਵਿਸ਼ਵ ਵਾਰਤਾ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸ੍ਰੀ ਪ੍ਰਤਾਪ ਸਿੰਘ ਬਾਜਵਾ ਪੰਜਾਬ ਦੇ ਸ਼ਾਂਤਮਈ ਮਹੌਲ ਨੂੰ ਖ਼ਰਾਬ ਕਰਨ ਤੋਂ ਬਾਜ ਆਵੇ । ਪੰਜਾਬ ਦੀ ਮੌਜੂਦਾ ਸਰਕਾਰ ਰਾਜ ਦੀ ਅਮਨ ਕਾਨੂੰਨ ਦੀ ਵਿਵਸਥਾ ਨੂੰ ਕਿਸੇ ਵੀ ਕੀਮਤ ਤੇ ਕਿਸੇ ਨੂੰ ਵੀ ਭੰਗ ਕਰਨ ਦੀ ਆਗਿਆ ਨਹੀਂ ਦੇਵੇਗੀ। ਅੱਜ ਇੱਥੇ ਸਥਾਨਕ ਵਿਧਾਇਕ ਅਤੇ ਮੁੱਖ ਸੰਸਦੀ ਸਕੱਤਰ ਉਦਯੋਗ ਤੇ ਵਣਜ ਵਿਭਾਗ ਪੰਜਾਬ ਸ੍ਰੀ ਐਨ.ਕੇ. ਸ਼ਰਮਾ ਨੇ ਆਪਣੇ ਜਾਰੀ ਬਿਆਨ ਵਿੱਚ ਕਾਂਗਰਸ ਪਾਰਟੀ ਵੱਲੋਂ ਕੀਤੇ ਚੱਕਾ ਜਾਮ ਦੀ ਸਖ਼ਤ ਨੁਕਤਾਚਿਨੀ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਦਾ ਪੰਜਾਬ ਪ੍ਰਤੀ ਮੁੜ ਚਿਹਰਾ ਨੰਗਾ ਹੋ ਗਿਆ ਹੈ ਕਿ ਉਹ ਪੰਜਾਬ ਵਿੱਚ ਸਾਂਤੀ  ਨਹੀਂ ਚਾਹੁੰਦੀ  ਅਤੇ ਪੰਜਾਬ ਦੇ ਮਹੌਲ ਨੂੰ ਮੁੜ ਖ਼ਰਾਬ ਕਰਨਾ ਚਾਹੁੰਦੀ ਹੈ। ਜਿਸ ਦਾ ਪੰਜਾਬ ਦੇ ਲੋਕ ਮੂੰਹ ਤੋੜਵਾ ਜਵਾਬ ਦੇਣਗੇ। ਸ੍ਰੀ ਸ਼ਰਮਾ ਨੇ ਕਿਹਾ ਕਿ ਇਹ ਗੱਲ ਜੱਗ ਜਾਹਿਰ ਹੈ ਕਿ ਡਰੱਗ ਤਸਕਰੀ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤੇ ਗਏ। ਜਗਦੀਸ਼ ਭੋਲਾ ਨੂੰ ਸ੍ਰੋਮਣੀ ਅਕਾਲੀ ਦਲ ਭਾਜਪਾ ਦੀ ਸਰਕਾਰ ਸ੍ਰਮੇਂ ਪਹਿਲਾਂ ਵੀ ਸਾਲ 2001 ਦੋਰਾਨ ਭੁੱਕੀ ਤਸਕਰੀ ਦੇ ਕੇਸ਼ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ ਪਰ ਕਾਂਗਰਸ ਪਾਰਟੀ ਦੀ ਸਰਕਾਰ ਬਣਨ ਤੇ ਉਸ ਸਮੇਂ ਦੇ ਕੈਬਨਿਟ ਮੰਤਰੀ ਪ੍ਰਤਾਪ ਸਿੰਘ ਬਾਜਵਾ ਨੇ ਆਪਣਾ ਅਸਰ ਰਾਸੂਖ ਵਰਤ ਕੇ ਜਗਦੀਸ਼ ਭੋਲੇ ਦੇ ਕੇਸ਼ ਨੂੰ ਰਫ਼ਾ ਦਫ਼ਾ ਕਰਵਾ ਕੇ ਰਿਹਾਅ ਕਰਵਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਸੀ। ਸ੍ਰੀ ਸ਼ਰਮਾ ਨੇ ਆਪਣੇ ਬਿਆਨ ਵਿੱਚ ਅੱਗੋਂ ਹੋਰ ਆਖਿਆ ਕਿ ਕੈਬਨਿਟ ਮੰਤਰੀ ਸ੍ਰ ਬਿਕਰਮ ਸਿੰਘ ਮਜੀਠੀਆ ਖਿਲਾਫ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਵੱਲੋਂ ਲਗਾਏ ਬੇਬੁਨਿਆਦ ਦੋਸ਼ਾਂ ਵਿਰੁੱਧ ਪੰਜਾਬ ਦੇ ਲੋਕਾਂ ’ਚ ਕਾਂਗਰਸ ਪ੍ਰਤੀ ਵੱਡਾ ਰੋਹ ਜਾਗ ਪਿਆ ਹੈ ਅਤੇ ਸ੍ਰ ਮਜੀਠੀਆ ਨਾਲ ਲੋਕਾਂ ਨੇ ਇੱਕਮੁੱਠਤਾ ਦਾ ਪ੍ਰਗਟਾਵਾ ਕੀਤਾ ਹੈ, ਜਿਸ ਨਾਲ ਬਾਜਵਾ ਦੀ ਬੁਖਲਾਹਟ ਹੋਰ ਵੱਧ ਗਈ ਹੈ ਅਤੇ ਹੁਣ ਉਹ ਕਾਂਗਰਸ ਭਵਨ ’ਚ ਭੁੱਖ ਹੜਤਾਲ ਤੇ ਬੈਠਣ ਦੇ ਡਰਾਮੇ ਰਚ ਰਿਹਾ ਹੈ। ਉਹਨਾਂ ਕਿਹਾ ਕਿ ਬਾਜਵਾ ਨੂੰ ਇਹ ਸਪੱਸ਼ਟ ਹੁੰਦਾ ਜਾਰਿਹਾ ਹੈ ਕਿ ਪੰਜਾਬ ਪੁਲਿਸ ਵੱਲੋਂ ਨਿਰਪੱਖ ਤਰੀਕੇ ਨਾਲ ਕੀਤੀ ਜਾ ਰਹੀ ਜਾਂਚ ਵਿੱਚ ਦੁੱਧ ਦਾ ਦੁੱਧ ਅਤੇ ਪਾਣੀ ਦਾ ਪਾਣੀ ਨਿੱਤਰ ਆਵੇਗਾ।

WRITTEN BY