ਮੋਰਿੰਡਾ, 19 ਦਸੰਬਰ (ਹਰਜਿੰਦਰ ਸਿੰਘ ਛਿੱਬਰ)-ਸਰਕਾਰੀ ਹਾਈ ਸਕੂਲ ਦੁੱਮਣਾ ਦੇ ਵਿਦਿਆਰਥੀ ਨੇ ਜ਼ਿਲਾ ਪੱਧਰੀ ਕੰਪਿਊਟਰ ਵਿਸ਼ੇ ਦੇ ਕੁਇਜ਼ ਅਤੇ ਟਾਈਪਿੰਗ ਮੁਕਾਬਲੇ ਵਿੱਚ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਅਤੇ ਮਾਪਿਆਂ ਦਾ ਨਾਂਅ ਰੋਸ਼ਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਮੁੱਖੀ ਸਤਵਿੰਦਰ ਸਿੰਘ ਨੇ ਦੱਸਿਆ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਰੂਪਨਗਰ ਵਿਖੇ ਕਰਵਾਏ ਗਏੇ ਜ਼ਿਲ੍ਹਾ ਪੱਧਰੀ ਕੰਪਿਊਟਰ ਵਿਸ਼ੇ ਦੇ ਕੁਇਜ਼ ਅਤੇ ਟਾਈਪਿੰਗ ਮੁਕਾਬਲੇ ਵਿੱਚ ਨੋਵੀ ਜਮਾਤ ਦੇ ਵਿਦਿਆਰਥੀ ਹਰਸ਼ਦੀਪ ਸਿੰਘ ਨੇ ਪਹਿਲਾ ਸਥਾਨ ਪ੍ਰਾਪਤ ਕਰਕੇ ਸਕੂਲ ਅਤੇ ਮਾਪਿਆਂ ਦਾ ਨਾਂਅ ਰੌਸਨ ਕੀਤਾ ਹੈ। ਇਸ ਮੋਕੇ ਸਕੂਲ ਸਟਾਫ ਵੱਲੋ ਵਿਦਿਆਰਥੀ ਹਰਸ਼ਦੀਪ ਸਿੰਘ ਦੀ ਜ਼ੋਰਦਾਰ ਸ਼ਲਾਘਾ ਕਰਦਿਆਂ ਸਨਮਾਨਿਤ ਕੀਤਾ ਗਿਆ ।
ਇਸ ਮੌਕ ਅਧਿਆਪਕ ਸੰਦੀਪ ਸਿੰਘ, ਇੰਦਰਜੀਤ ਸਿੰਘ, ਸਤਕਰਤਾਰ ਸਿੰਘ, ਜਸਵਿੰਦਰ ਕੌਰ, ਮਨਦੀਪ ਕੌਰ, ਸਰਬਜੀਤ ਕੌਰ, ਕਰਮਪ੍ਰੀਤ ਕੌਰ, ਅਮਨਦੀਪ ਕੌਰ, ਜਸਪ੍ਰੀਤ ਕੌਰ, ਨੀਤਿਕਾ ਮੌਂਗਾ, ਫਿਰਦੋਸ਼ ਆਸ਼ੀਆ, ਆਰਤੀ ਅਗਰਵਾਲ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਲੇਮਪੁਰ ਤੋ ਅਧਿਆਪਕ ਨਰਿੰਦਰ ਕੌਰ ਹਾਜ਼ਰ ਸਨ ।