ਚੰਡੀਗੜ੍ਹ, 20 ਦਸੰਬਰ (ਪੰਜਾਬ ਟਾਇਮਜ਼ ਬਿਊਰੋ)- ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਅਧਿਆਪਕ ਭਰਤੀ ਦੇ ਪ੍ਰੀਖਿਆ ਨਤੀਜੇ ’ਤੇ ਰੋਕ ਲਗਾ ਦਿਤੀ ਹੈ। ਪੰਜਾਬ ਸਰਕਾਰ ਵਲੋਂ ਅਧਿਆਪਕਾਂ ਦੀ ਭਰਤੀ ਲਈ ਕਰਵਾਈ ਪ੍ਰੀਖਿਆ ਵਿਚ ਅਕਾਲੀ ਦਲ ਵਲੋਂ ਦਿਤੇ ਗਏ ਧਰਨੇ ਕਾਰਨ 8 ਦਸੰਬਰ ਨੂੰ ਪ੍ਰੀਖਿਆ ਲਈ ਨਾ ਪੁਜ ਪਾਉਣ ਵਾਲੇ ਉਮੀਦਵਾਰਾਂ ਨੇ ਦੁਬਾਰਾ ਪ੍ਰੀਖਿਆ ਲਈ ਹਾਈ ਕੋਰਟ ਵਿਚ ਪਟੀਸ਼ਨ ਕੀਤੀ ਸੀ।ਹਾਈ ਕੋਰਟ ਨੇ ਇਸ ’ਤੇ ਸੁਣਵਾਈ ਕਰਦੇ ਹੋਏ ਪੰਜਾਬ ਸਰਕਾਰ ਤੇ ਹੋਰ ਸਬੰਧਤ ਧਿਰਾਂ ਨੂੰ ਨੋਟਿਸ ਜਾਰੀ ਕਰ ਕੇ ਜਵਾਬ ਮੰਗਿਆ ਹੈ ਤੇ ਨਾਲ ਹੀ ਪਟੀਸ਼ਨ ਦੇ ਨਿਪਟਾਰੇ ਤਕ ਨਤੀਜਾ ਜਾਰੀ ਕਰਨ ‘ਤੇ ਰੋਕ ਲਗਾ ਦਿਤੀ ਹੈ।