ਸ੍ਰੀ ਚਮਕੌਰ ਸਾਹਿਬ, 22 ਦਸੰਬਰ (ਅਮਰਜੀਤ ਸਿੰਘ ਕਲਸੀ)- ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵੱਡੇ ਸਾਹਿਬਜਾਦਿਆਂ ਬਾਬਾ ਅਜੀਤ ਸਿੰਘ ਬਾਬਾ ਜੁਝਾਰ ਸਿੰਘ ਅਤੇ ਸ੍ਰੀ ਚਮਕੌਰ ਦੀ ਜੰਗ ਦੇ ਮਹਾਨ ਸੂਰਬੀਰ ਸਿੰਘਾਂ ਦੀ ਸ਼ਹਾਦਤ ਵਿੱਚ ਚੱਲ ਰਹੇ ਤਿੰਨ ਦਿਨਾਂ ਸ਼ਹੀਦੀ ਸਮਾਗਮ ਦੇ ਅੱਜ ਤੀਜੇ ਦਿਨ ਲੱਖਾਂ ਸ਼ਰਧਾਲੂਆਂ ਨੇ ਇਤਿਹਾਸਕ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ, ਗੁ: ਸ੍ਰੀ ਗੜ੍ਹੀ ਸਾਹਿਬ, ਗੁ: ਸ੍ਰੀ ਦਮਦਮਾ ਸਾਹਿਬ, ਗੁ: ਸ੍ਰੀ ਰਣਜੀਤਗੜ੍ਹ ਸਾਹਿਬ, ਗੁ: ਸ੍ਰੀ ਤਾੜੀ ਸਾਹਿਬ ਅਤੇ ਗੁ: ਸ਼ਹੀਦ ਬੁਰਜ ਭਾਈ ਜੀਵਨ ਸਿੰਘ ਜੀ ਵਿਖੇ ਨਤਮਸਤਕ ਹੁੰਦਿਆਂ ਕੌਮ ਦੇ ਮਹਾਨ ਸਿੰਘਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਇਨ੍ਹਾਂ ਸ਼ਹੀਦੀ ਸਮਾਗਮਾ ਦੇ ਤੀਜੇ ਦਿਨ ਸ੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ।