May 19, 2026 9:55 am

ਨਸ਼ੀਲੇ ਕੈਪਸੂਲਾਂ ਸਮੇਤ ਇੱਕ ਕਾਬੂ

ਝਬਾਲ, 22 ਦਸੰਬਰ (ਜਤਿੰਦਰ ਵਿੱਕੀ, ਹਰਦੀਪ ਸਿੰਘ)- ਜ਼ਿਲ੍ਹਾ ਤਰਨ ਤਾਰਨ ਦੇ ਪੁਲਿਸ ਮੁੱਖੀ ਸ੍ਰ. ਦਰਸ਼ਨ ਸਿੰਘ ਮਾਨ ਦੇ ਦਿਸ਼ਾਂ ਨਿਰਦੇਸ਼ਾਂ ਤੇ ਕਾਰਵਾਈ ਕਰਦਿਆਂ ਸਰਹੱਦੀ ਥਾਣਾ ਸਰਾਏ ਅਮਾਨਤ ਖਾਂ ਦੀ ਪੁਲਿਸ ਨੇ ਨਾਕੇ ਦੌਰਾਨ ਇੱਕ ਵਿਅਕਤੀ ਨੂੰ ਸ਼ੱਕੀ ਹਾਲਾਤ ਵਿੱਚ ਗ੍ਰਿਫਤਾਰ ਉਸ ਕੋਲੋਂ ਭਾਰੀ ਮਾਤਰਾ ਵਿੱਚ ਨਸ਼ੀਲੇ ਕੈਪਸੂਲ ਬਰਾਮਦ ਕੀਤੇ ਗਏ। ਥਾਣਾ ਮੁੱਖੀ ਸਰਾਏ ਅਮਾਨਤ ਖਾਂ ਸਬ-ਇੰਸ: ਬਲਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਡਿਫੈਂਸ ਡ੍ਰੇਨ ਚੀਮਾ ਕਲਾਂ ਦੇ ਪੁੱਲ ਤੇ ਏ. ਐਸ.ਆਈ. ਹਰਦੀਪ ਸਿੰਘ ਨੇ ਪੁਲਿਸ ਪਾਰਟੀ ਸਮੇਤ ਨਾਕਾ ਲਗਾਇਆ ਹੋਇਆ ਸੀ ਤਾਂ ਦੋਸ਼ੀ ਕੋਲੋਂ 400 ਨਸ਼ੀਲੇ ਕੈਪਸੂਲ ਬਿਨਾਂ ਲੇਬਲ ਬਰਾਮਦ ਕੀਤੇ ਗਏ। ਫੜੇ ਗਏ ਦੋਸ਼ੀ ਦੀ ਪਛਾਣ ਬਲਵਿੰਦਰ ਸਿੰਘ ਉਰਫ ਬਾਊ ਪੁੱਤਰ ਸੂਬਾ ਸਿੰਘ ਕੌਮ ਮਜ਼ਬੀ ਸਿੱਖ ਵਾਸੀ ਨੌਸ਼ਹਿਰਾ ਢਾਲਾ ਵਜੋਂ ਹੋਈ।

Send this to a friend