ਸ੍ਰੀ ਅਨੰਦਪੁਰ ਸਾਹਿਬ 22 ਦਸੰਬਰ (ਦਵਿੰਦਰਪਾਲ ਸਿੰਘ, ਅੰਕੁਸ਼)- ਪੰਜਾਬ ਸਰਕਾਰ ਵੱਲੋਂ 24 ਦਸਬੰਰ ਨੂੰ ਖਾਲਸਾ ਪੰਥ ਦੇ ਬਾਨੀ ਦਸ਼ਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350ਵੇਂ ਪ੍ਰਕਾਸ਼ ਪੁਰਬ ਸਮਾਗਮ ਨੂੰ ਖਾਲਸੇ ਦੇ ਜਨਮ ਸਥਾਨ ਸ੍ਰੀ ਅਨੰਦਪੁਰ ਸਾਹਿਬ ਵਿੱਚ ਰਾਜ ਪੱਧਰੀ ਸਮਾਗਮ ਵਜੋਂ ਮਨਾਇਆ ਜਾ ਰਿਹਾ ਹੈ। ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਅਤੇ ਪੰਜਾਬ ਦੇ ਮੁੱਖ ਮੰਤਰੀ ਮਾਣਯੋਗ ਕੈਪਟਨ ਅਮਰਿੰਦਰ ਸਿੰਘ ਇਸ ਸਮਾਗਮ ਵਿੱਚ ਉਚੇਚੇ ਤੌਰ ਤੇ ਪੁੱਜ ਰਹੇ ਹਨ। ਇਹ ਜਾਣਕਾਰੀ ਦਿੰਦੇ ਹੋਏ ਇਕ ਬੁਲਾਰੇ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮਨਾਏ ਜਾ ਰਹੇ ਰਾਜ ਪੱਧਰੀ ਸਮਾਗਮ ਵਿੱਚ ਉ੍ਯੱਘੇ ਸ਼ਾਸ਼ਤਰੀ ਗਾਇਕ ਪੰਡਿਤ ਰਾਜਨ-ਸਾਜਨ ਮਿਸ਼ਰਾ, ਪੁਰਾਤਨ ਸ਼ੈਲੀ ਦੇ ਕੀਰਤਨੀਏ ਭਾਈ ਬਲਦੀਪ ਸਿੰਘ, ਉ੍ਯੱਘੇ ਗੁਰਮਤਿ ਸੰਗੀਤਕਾਰ ਡਾ. ਨਿਵੇਦਿਤਾ ਸਿੰਘ, ਢਾਡੀ ਜਥਾ ਦੇਸ਼ਰਾਜ ਲਚਕਾਣੀ, ਉ੍ਯੱਘੇ ਸਿੱਖ ਵਿਦਵਾਨ ਭਾਈ ਅਸ਼ੋਕ ਸਿੰਘ ਬਾਗੜੀਆ, ਉ੍ਯੱਘੇ ਇਤਿਹਾਸਕਾਰ ਡਾ. ਇੰਦੂ ਬਾਂਗਾ, ਪ੍ਰਸਿੱਧ ਪੰਜਾਬੀ ਕਵੀ ਸ੍ਰੀ ਸੁਰਜੀਤ ਸਿੰਘ ਪਾਤਰ (ਪਦਮ ਸ਼੍ਰੀ), ਇਸ ਸਮਾਗਮ ਵਿੱਚ ਆਪਣੀਆਂ ਵਿਸ਼ੇਸ਼ ਪੇਸ਼ਕਾਰੀਆਂ ਦੇਣਗੇ। ਪ੍ਰਸ਼ਾਸ਼ਨ ਵੱਲੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੰਵਰਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤੇ ਪੂਰੀ ਮਿਹਨਤ ਅਤੇ ਲਗਨ ਨਾਲ ਸਮਾਗਮ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਅਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਆਮਦ ਨੂੰ ਦੇਖਦੇ ਹੋਏ ਸਮਾਗਮ ਦੇ ਸਥਾਨ ਅਤੇ ਨਗਰ ਵਿੱਚ ਸਖਤ ਸੁਰੱਖਿਆ ਪ੍ਰਬੰਧ ਕੀਤੇ ਜਾ ਰਹੇ ਹਨ। ਮੰਤਰੀ ਸ੍ਰੀ ਨਵਜੋਤ ਸਿੰਘ ਸਿੱਧੂ ਨੇ ਸਕੱਤਰ ਸੈਰ ਸਪਾਟਾ ਸ੍ਰੀ ਵਿਕਾਸ ਪ੍ਰਤਾਪ ਅਤੇ ਨਿਰਦੇਸ਼ਕ ਸੈਰ ਸਪਾਟਾ ਸ੍ਰੀ ਸ਼ਿਵਦੁਲਾਰ ਢਿੱਲੋਂ ਨੂੰ ਹਦਾਇਤ ਕੀਤੀ ਹੈ ਕਿ ਪ੍ਰਕਾਸ਼ ਪੁਰਬ ਦੇ ਸ੍ਰੀ ਅਨੰਦਪੁਰ ਸਾਹਿਬ ਵਿੱਚ ਹੋਣ ਵਾਲੇ ਸਮਾਗਮ ਨੂੰ ਪੂਰੀ ਸ਼ਿਦੱਤ ਨਾਲ ਕਰਵਾਇਆ ਜਾਵੇ। ਇਸ ਸਮਾਗਮ ਵਿੱਚ 6 ਵੱਡੀਆਂ ਐਲ.ਈ.ਡੀ. ਸਕਰੀਨ ਅਤੇ 100 ਤੋਂ ਵੱਧ ਹਾਈ ਪਾਵਰ ਲਾਈਟਾ, ਸ਼ਾਨਦਾਰ ਸਾਉਂਡ ਲਗਾਕੇ ਸੰਗਤਾਂ ਨੂੰ ਇਸ ਧਾਰਮਿਕ ਸਮਾਰੋਹ ਵਿੱਚ ਉ੍ਯੱਘੇ ਵਿਦਵਾਨਾਂ ਦੀਆਂ ਪੇਸ਼ਕਾਰੀਆਂ ਦਾ ਰਸ ਮਾਨਣ ਦਾ ਪ੍ਰਬੰਧ ਕੀਤਾ ਗਿਆ ਹੈ। ਪੰਡਾਲ ਨੂੰ 12 ਸੈਕਟਰਾਂ ਵਿੱਚ ਵੰਡਿਆ ਗਿਆ ਹੈ ਅਤੇ ਸਮੁੱਚੇ ਪੰਡਾਲ ਵਿੱਚ ਰੋਸ਼ਨੀ ਦੇ ਢੁੱਕਵੇਂ ਪ੍ਰਬੰਧ ਕੀਤੇ ਗਏ ਹਨ। ਡਿਪਟੀ ਕਮਿਸ਼ਨਰ ਰੂਪਨਗਰ ਸ੍ਰੀਮਤੀ ਗੁਰਨੀਤ ਤੇਜ਼ ਅਤੇ ਐਸ.ਐਸ.ਪੀ. ਸ੍ਰੀ ਰਾਜ ਬੱਚਨ ਸਿੰਘ ਸੰਧੂ ਬਹੁਤ ਹੀ ਬਰੀਕੀ ਨਾਲ ਸਾਰੇ ਪ੍ਰਬੰਧਾਂ ਤੇ ਨਿਗਰਾਨੀ ਰੱਖ ਰਹੇ ਹਨ।