May 18, 2026 12:14 pm

ਪ੍ਰਭੂ ਯਿਸੂ ਮਸੀਹ ਦੀਆਂ ਸਿੱਖਿਆਵਾਂ ਸਾਡੇ ਸਾਰਿਆਂ ਲਈ ਪ੍ਰੇਰਨਾ ਸਰੋਤ : ਚੇਅਰਮੈਨ ਮੁਨੱਵਰ ਮਸੀਹ

ਗੁਰਦਾਸਪੁਰ, 25 ਦਸੰਬਰ (ਸ਼ਾਮ ਸਿੰਘ ਠਾਕੁਰ)- ਪ੍ਰਭੂ ਯਿਸੂ ਮਸੀਹ ਦੀਆਂ ਸਿੱਖਿਆਵਾਂ ਸਾਡੇ ਸਾਰਿਆਂ ਲਈ ਪ੍ਰੇਰਨਾ ਸਰੋਤ ਹਨ ਅਤੇ ਸਾਨੂੰ ਪ੍ਰਭੂ ਦੇ ਦਰਸਾਏ ਮਾਰਗ ਤੇ ਚੱਲਣਾ ਚਾਹੀਦਾ ਹੈ। ਇਹ ਪ੍ਰਗਟਾਵਾ ਸ੍ਰੀ ਮੁਨੱਵਰ ਮਸੀਹ ਚੇਅਰਮੈਨ ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਨੇ ਕੀਤਾ। ਉਹ ਅੱਜ ਕ੍ਰਿਸਚਿਅਨ ਦਲਿਤ ਫਰੰਟ ਅਤੇ ਸਮੂਹ ਇਸਾਈ ਭਾਈਚਾਰੇ ਵਲੋਂ ਪ੍ਰਭੂ ਯਿਸੂ ਮਸੀਹ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਐਸ. ਮੈਰੀਅਟ ਪੈਲੇਸ ਵਿਖੇ ਕਰਵਾਏ ਸਮਾਗਮ ਵਿਚ ਪੁਹੰਚੇ ਸਨ। ਇਸ ਮੌਕੇ ਸ੍ਰੀ ਯਕੂਬ ਮਸੀਹ ਮੈਂਬਰ ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ, ਸ੍ਰੀ ਪ੍ਰਿੰਸ ਮਸੀਹ ਤੇ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ। ਚੇਅਰਮੈਨ ਸ੍ਰੀ ਮਨੁੱਵਰ ਮਸੀਹ ਨੇ ਕਿਹਾ ਕਿ ਅੱਜ ਦਾ ਇਹ ਪਵਿੱਤਰ ਦਿਹਾੜਾ ਸਾਨੂੰ ਪੂਰੀ ਦੁਨੀਆਂ ਅੰਦਰ ਸ਼ਾਂਤੀ ਤੇ ਖੁਸ਼ਹਾਲੀ ਦਾ ਪੈਗਾਮ ਦਿੰਦਾ ਹੈ ਹੈ ਅਤੇ ਸਾਨੂੰ ਪ੍ਰਣ ਕਰਨਾ ਚਾਹੀਦਾ ਹੈ ਕਿ ਅਸੀ ਲੋੜਵੰਦ ਲੋਕਾਂ ਦੀ ਮਦਦ ਕਰੀਏ ਤੇ ਪ੍ਰਭੂ ਨੇ ਜੋ ਸਾਨੂੰ ਮਾਰਗ ਦੱਸਿਆ ਸੀ ਉਸ ਉਪਰ ਚੱਲੀਏ। ਉਨ੍ਹਾਂ ਸਮੂਹ ਸੰਗਤ ਨੂੰ ਪ੍ਰਭੂ ਯਿਸ਼ੂ ਮਸੀਹ ਦੇ ਪ੍ਰਕਾਸ਼ ਦਿਹਾੜੇ ਤੇ ਨਵੇਂ ਸਾਲ ਦੀ ਮੁਬਾਰਕਬਾਦ ਦਿੱਤੀ ਤੇ ਸਾਰਿਆਂ ਦੀ ਭਲਾਈ ਤੇ ਚੜ੍ਹਦੀ ਕਲਾ ਲਈ ਅਰਦਾਸ ਕੀਤੀ। ਉਨ੍ਹਾਂ ਦੱਸਿਆ ਕਿ ਪੂਰੀ ਦੁਨੀਆਂ ਅੰਦਰ ਪ੍ਰਭੂ ਜੀ ਦੇ ਪ੍ਰਕਾਸ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਏ ਜਾ ਰਹੇ ਹਨ ਅਤੇ ਜ਼ਿਲੇ ਗੁਰਦਾਸਪੁਰ ਅੰਦਰ ਵੀ ਵੱਖ-ਵੱਖ ਸਥਾਨਾਂ ਤੇ ਧਾਰਮਿਕ ਸਮਾਗਮ ਕਰਵਾ ਕੇ ਲੋਕਾਂ ਨੂੰ ਪ੍ਰਭੂ ਦੀਆਂ ਸਿੱਖਿਆਵਾਂ ਤੇ ਚੱਲਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।

Send this to a friend