ਜਲੰਧਰ, 25 ਦਸੰਬਰ (ਪੰਜਾਬ ਟਾਇਮਜ਼ ਬਿਊਰੋ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ (ਰਜਿ.) ਮਾਡਲ ਟਾਊਨ ਵਿੱਚ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ 351 ਸਾਲਾ ਪ੍ਰਕਾਸ਼ ਦਿਹਾੜਾ ਬਹੁਤ ਹੀ ਉਤਸ਼ਾਹ ਅਤੇ ਸ਼ਰਧਾ ਭਾਵਨਾ ਸਹਿਤ ਮਨਾਇਆ ਗਿਆ।ਇਸ ਮੌਕੇ ਸਵੇਰ ਅਤੇ ਸ਼ਾਮ ਦੇ ਵਿਸ਼ੇਸ਼ ਦੀਵਾਨ ਸਜਾਏ ਗਏ।ਗੁਰਦੁਆਰਾ ਕਮੇਟੀ ਦੇ ਪ੍ਰਧਾਨ ਸ. ਅਜੀਤ ਸਿੰਘ ਸੇਠੀ ਜੀ ਨੇ ਦੱਸਿਆ ਕਿ ਇਸ ਸਮਾਗਮ ਵਿੱਚ ਭਾਈ ਅਜੈ ਸਿੰਘ ਜੀ ਹਜ਼ੂਰੀ ਰਾਗੀ ਜਥਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਭਾਈ ਵਰਿੰਦਰ ਸਿੰਘ ਜੀ ਹਜ਼ੂਰੀ ਰਾਗੀ ਜਥਾ ਗੁਰਦੁਆਰਾ ਦੂਖ-ਨਿਵਾਰਨ ਸਾਹਿਬ ਲੁਧਿਆਣਾ, ਭਾਈ ਅਰਵਿੰਦਰ ਸਿੰਘ, ਭਾਈ ਗੁਰਪ੍ਰੀਤ ਸਿੰਘ, ਭਾਈ ਨਵਨੀਤ ਸਿੰਘ ਹਜ਼ੂਰੀ ਰਾਗੀ ਜਥਾ ਗੁਰਦੁਆਰਾ ਮਾਡਲ ਟਾਊਨ ਜਲੰਧਰ, ਇਸਤਰੀ ਸਤਿਸੰਗ ਸਭਾ ਮਾਡਲ ਟਾਊਨ, ਐਮ ਜੀ. ਐਨ. ਪਬਲਿਕ ਸਕੂਲ ਜਲੰਧਰ ਅਤੇ ਗੁਰੂ ਅਮਰ ਦਾਸ ਪਬਲਿਕ ਸਕੂਲ ਜਲੰਧਰ ਦੇ ਬੱਚਿਆਂ ਨੇ ਗੁਰਬਾਣੀ ਦੇ ਰਸ ਭਿੰਨੇ ਕੀਰਤਨ ਨਾਲ ਸਮੂਹ ਸੰਗਤ ਨੂੰ ਨਿਹਾਲ ਕੀਤਾ।ਗਿਆਨੀ ਅਜੀਤ ਸਿੰਘ ਜੀ ਰਤਨ, ਭਾਈ ਰਬਿੰਦਰ ਸਿੰਘ ਜੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਅਤੇ ਸਿੱਖਿਆਂਵਾਂ ਉ¤ਪਰ ਵਿਸਥਾਰ ਨਾਲ ਚਾਨਣਾ ਪਾਉਂਦੇ ਹੋਏ ਉਨ੍ਹਾਂ ਦੁਆਰਾ ਰਚਿਤ ਬਾਣੀ ਬਾਰੇ ਆਪਣੇ ਵਿਚਾਰ ਪੇਸ਼ ਕੀਤੇ ਅਤੇ ਗੁਰੂ ਸਾਹਿਬ ਜੀ ਦੇ ਦਸੇ ਹੋਏ ਸਿਧਾਂਤਾਂ ਅਤੇ ਅਕਾਲਪੁਰਖ ਦੇ ਨਾਮ ਸਿਮਰਨ ਨਾਲ ਜੁੜਣ ਦੀ ਅਪੀਲ ਕੀਤੀ। ਸ੍ਰੀ ਗੁਰੂ ਗ੍ਰੰਥ ਸਾਹਿਬ ਬਹੁਤ ਹੀ ਸੁੰਦਰ ਫੁੱਲਾਂ ਨਾਲ ਸਜਾਈ ਹੋਈ ਪਾਲਕੀ ਵਿੱਚ ਗੁਰਦੁਆਰਾ ਸਾਹਿਬ ਵਿੱਖੇ ਸੁਸ਼ੋਭਿਤ ਸਨ।ਇਸ ਮੌਕੇ ਸ. ਰਾਜਿੰਦਰ ਸਿੰਘ ਡਿਪਟੀ ਕਮਿਸ਼ਨਰ ਆਫ ਪੁਲਿਸ ਜਲੰਧਰ, ਸ. ਨਿਰੰਜਨ ਸਿੰਘ ਡਿਪਟੀ ਡਾਇਰੈਕਟਰ ਇਨਫੋਰਸਮੈਂਟ, ਸ. ਸੁਰਿੰਦਰਪਾਲ ਸਿੰਘ ਗਵਾਲੀਅਰ, ਸ. ਸਰਬਜੀਤ ਸਿੰਘ ਮੱਕੜ ਸ. ਬਲਜੀਤ ਸਿੰਘ ਨੀਲਾ ਮਹਿਲ, ਸ. ਕੁਲਵੰਤ ਸਿੰਘ ਮੰਨਣ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਸ਼ਹਿਰੀ) ਜਲੰਧਰ, ਸ੍ਰੀ ਰੋਹਨ ਸਹਿਗਲ ਕੌਂਸਲਰ, ਸ਼੍ਰੀਮਤੀ ਅਰੁਣਾ ਅਰੋੜਾ ਕੌਂਸਲਰ, ਸ੍ਰੀ ਮਨੋਜ ਅਰੋੜਾ, ਸ. ਪ੍ਰੀਤਮ ਸਿੰਘ ਸਪਰਾ, ਡਾ. ਐਸ. ਐਸ. ਭੱਟੀ, ਸ ਗੁਰਬੀਰ ਸਿੰਘ ਭਸੀਨ, ਨੇ ਵਿਸ਼ੇਸ਼ ਤੌਰ ਤੇ ਗੁਰੂ ਘਰ ਵਿੱਚ ਹਾਜਰੀ ਭਰੀ। ਗੁਰਦੁਆਰਾ ਕਮੇਟੀ ਦੇ ਪ੍ਰਧਾਨ ਸ. ਅਜੀਤ ਸਿੰਘ ਜੀ ਸੇਠੀ ਅਤੇ ਮੈਂਬਰ ਸਾਹਿਬਾਨ ਸ. ਮੋਹਿੰਦਰਜੀਤ ਸਿੰਘ, ਸ. ਕੰਵਲਜੀਤ ਸਿੰਘ ਕੋਛੜ, ਸ. ਸੁਰਜੀਤ ਸਿੰਘ ਅਰੋੜਾ, ਸ. ਪਰਮਪ੍ਰੀਤ ਸਿੰਘ ਸੋਨੂੰ, ਸ. ਕੁਲਤਾਰਨ ਸਿੰਘ ਅਨੰਦ, ਸ. ਹਰਅਵਤਾਰ ਸਿੰਘ, ਸ. ਤੇਜਦੀਪ ਸਿੰਘ ਸੇਠੀ, ਸ. ਗਗਨਦੀਪ ਸਿੰਘ ਸੇਠੀ ਨੇ ਸੰਗਤਾਂ ਵਿਚ ਹਾਜ਼ਰੀ ਭਰੀ। ਸ਼ਹਿਰ ਦੀਆਂ ਪ੍ਰਮੁੱਖ ਹਸਤੀਆਂ ਅਤੇ ਸੰਗਤਾਂ ਨੇ ਗੁਰਬਾਣੀ ਦਾ ਰਸ ਭਿੰਨਾ ਕੀਰਤਨ ਸੁਣਿਆ। ਗਰਦੁਆਰਾ ਸਾਹਿਬ ਨੂੰ ਰੰਗ-ਬਿਰੰਗੀਆਂ ਰੋਸ਼ਨੀਆਂ ਨਾਲ ਸਜਾਇਆ ਗਿਆ ਸੀ।ਸਮਾਪਤੀ ਉਪਰੰਤ ਗੁਰੂ ਕਾ ਅਤੁੱਟ ਲੰਗਰ ਵਰਤਾਉਣ, ਜਲ ਛਕਾਉਣ ਅਤੇ ਬਰਤਨਾਂ ਦੀ ਸੇਵਾ ਸਿੱਖ ਨੈਸ਼ਨਲ ਸੇਵਕ ਸਭਾ ਗੁਰਦੁਆਰਾ ਮਾਡਲ ਟਾਊਨ, ਗੁਰੂ ਅਮਰਦਾਸ ਪਬਲਿਕ ਸਕੂਲ ਦੇ ਸਟਾਫ, ਭਾਰਤ ਕਾਲਜ਼ ਆਫ਼ ਨਰਸਿੰਗ ਮੁੱਧ (ਨਕੋਦਰ) ਦੀਆਂ ਵਿਦਿਆਰਥਣਾਂ ਅਤੇ ਸਮੂਹ ਸਾਧ ਸੰਗਤ ਵਲੋਂ ਕੀਤੀ ਗਈ।