ਚੰਡੀਗੜ੍ਹ, 28 ਦਸੰਬਰ (ਪੰਜਾਬ ਟਾਇਮਜ਼ ਬਿਊਰੋ)- ਸ਼੍ਰੋਮਣੀ ਅਕਾਲੀ ਦਲ ਨੇ ਅਜ ਕਾਂਗਰਸ ਸਰਕਾਰ ਵਲੋਂ ਸਰਕਾਰੀ ਛੁਟੀਆਂ ਵਿਚ ਕੀਤੀ ਗਈ ਕਟੌਤੀ ਨੂੰ ਬਾਕੀ ਧਿਰਾਂ ਦੀ ਸਹਿਮਤੀ ਬਗੈਰ ਲਿਆ ‘ਇਕ ‘ਤਾਨਾਸ਼ਾਹੀ, ਬੇਦਲੀਲਾ ਅਤੇ ਸੰਵੇਦਨਾਹੀਣ ਫੈਸਲਾ’ ਕਰਾਰ ਦਿੰਦਿਆਂ ਇਸ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ ਹੈ।ਇਥੇ ਇਕ ਪ੍ਰੈਸ ਬਿਆਨ ਜਾਰੀ ਕਰਦਿਆਂ ਅਕਾਲੀ ਦਲ ਦੇ ਬੁਲਾਰੇ ਅਤੇ ਸੀਨੀਅਰ ਮੀਤ ਪ੍ਰਧਾਨ ਡਾਕਟਰ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਕਾਂਗਰਸ ਸਰਕਾਰ ਸਤਾ ਸੰਭਾਲਣ ਤੋਂ ਲੈ ਕੇ ਲੋਕਾਂ ਦਾ ਧਿਆਨ ਆਪਣੀਆਂ ਨਾਕਾਮੀਆਂ ਤੋਂ ਹਟਾਉਣ ਤਰ੍ਹਾਂ ਤਰ੍ਹਾਂ ਦੇ ਹਥਕੰਡੇ ਇਸਤੇਮਾਲ ਕਰਦੀ ਆ ਰਹੀ ਹੈ। ਇਸ ਨੇ ਵੋਟਾਂ ਲੈਣ ਲਈ ਲੋਕਾਂ ਨਾਲ ਕੀਤੇ ਹਰ ਵਾਅਦੇ ਤੋਂ ਮੁਕਰ ਕੇ ਪੰਜਾਬੀਆਂ ਨਾਲ ਵਿਸ਼ਵਾਸ਼ਘਾਤ ਕੀਤਾ ਹੈ। ਉਹਨਾਂ ਕਿਹਾ ਕਿ ਹੁਣ ਇਸ ਨੇ ਅਚਾਨਕ ਸਰਕਾਰੀ ਛੁਟੀਆਂ ਵਿਚ ਕਟੌਤੀ ਕਰ ਦਿਤੀ ਹੈ।