May 17, 2026 6:14 pm

ਗਣਤੰਤਰਤਾ ਦਿਵਸ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ ਪੱਧਰ ਦੀਆਂ ਤਿਆਰੀਆਂ ਸ਼ੁਰੂ

ਰੂਪਨਗਰ, 29 ਦਸੰਬਰ (ਅਮਰਜੀਤ ਸਿੰਘ ਕਲਸੀ)- ਗਣਤੰਤਰ ਦਿਵਸ ਦਾ ਜ਼ਿਲ੍ਹਾ ਪੱਧਰੀ ਸਮਾਗਮ ਨਹਿਰੂ ਸਟੇਡੀਅਮ ਵਿਖੇ ਰੂਪਨਗਰ ਦਿਵਸ ਦਾ ਜਿਲ੍ਹਾ ਪੱਧਰੀ ਸਮਾਗਮ ਨਹਿਰੂ ਸਟੇਡੀਅਮ ਵਿਖੇ ਰੂਪਨਗਰ, 27 ਦਿਸੰਬਰ ਗਣਤੰਤਰਤਾ ਦਿਵਸ ਮੌਕੇ ਨਹਿਰੂ ਸਟੇਡੀਅਮ ਰੂਪਨਗਰ ਵਿਖੇ ਜਿਲ੍ਹਾ ਪੱਧਰੀ ਸਮਾਗਮ ਆਯੋਜਿਤ ਕੀਤਾ ਜਾਵੇਗਾ। ਇਹ ਜਾਣਕਾਰੀ ਸ਼੍ਰੀਮਤੀ ਗੁਰਨੀਤ ਤੇਜ ਡਿਪਟੀ ਕਮਿਸ਼ਨਰ ਰੂਪਨਗਰ ਨੇ ਅੱਜ ਇਥੇ ਮਿੰਨੀ ਸਕੱਤਰ ਦੇ ਕਮੇਟੀ ਰੂਮ ਵਿੱਚ ਗਣਤੰਤਰਤਾ ਦਿਵਸ ਸਮਾਗਮ ਆਯੋਜਿਤ ਕਰਨ ਸੰਬੰਧੀ ਬੁਲਾਈ ਮੀਟਿੰਗ ਉਪਰੰਤ ਦਿੱਤੀ । ਮੀਟਿੰਗ ਦੌਰਾਨ ਉਨ੍ਹਾਂ ਵੱਖ ਵੱਖ ਅਧਿਕਾਰੀਆਂ ਨੂੰ ਗਣਤੰਤਰ ਦਿਵਸ ਸਮਾਗਮ ਨੂੰ ਪ੍ਰਭਾਵਸ਼ਾਲੀ ਤਰੀਕੇ ਨਾਲ ਮਨਾਉਣ ਲਈ ਡਿਊਟੀਆਂ ਸੌਂਪੀਆ। ਉਨ੍ਹਾਂ ਦੱਸਿਆ ਕਿ ਇਸ ਮੌਕੇ ਰਾਸ਼ਟਰੀ ਝੰਡੇ ਨੂੰ ਸਲਾਮੀ ਦਿੱਤੀ ਜਾਵੇਗੀ। ਇਨ੍ਹਾਂ ਪਲਟੂਨਾਂ ਵਿਚ ਪੰਜਾਬ ਪੁਲਿਸ, ਪੰਜਾਬ ਹੋਮ ਗਾਰਡਜ਼, ਸੇਂਟ ਜ਼ੋਨ ਐਂਬੂਲੈਂਸ,ਐਨ ਸੀ ਸੀ ਸੀਨੀਅਰ ਜੂਨੀਅਰ ਵਿੰਗ, ਅਤੇ ਗਰਲ ਗਾਈਡਜ਼ ਦੀਆਂ ਪਲਟੂਨਾਂ ਸ਼ਾਮਿਲ ਹੋਣਗੀਆ। ਉਨ੍ਹਾਂ ਕਿਹਾ ਕਿ ਇਸ ਮੌਕੇ ਪਰੇਡ ਦਾ ਪ੍ਰਬੰਧ ਸੀਨੀਅਰ ਪੁਲਿਸ ਕਪਤਾਨ ਦੀ ਨਿਗਰਾਨੀ ਹੇਠ ਕੀਤਾ ਜਾਵੇਗਾ। ਇਸ ਮੌਕੇ ਜਿਲ੍ਹੇ ਦੇ ਵੱਖ-ਵੱਖ ਸਕੂਲਾਂ ਵੱਲੋਂ ਜਿਥੇ ਦੇਸ਼ ਭਗਤੀ ਤੇ ਅਧਾਰਿਤ ਸ਼ਾਨਦਾਰ ਸਭਿਆਚਾਰਕ ਪ੍ਰੋਗਰਾਮ ਅਤੇ ਸਕੂਲੀ ਬੱਚਿਆਂ ਦੀ ਪੀ ਟੀ ਸ਼ੋਅ ਵੀ ਪੇਸ਼ ਕੀਤਾ ਜਾਵੇਗਾ। ਇਸ ਸਭਿਆਚਾਰਕ ਪ੍ਰੋਗਰਾਮ ਦੇ ਓਵਰਆਲ ਇੰਚਾਰਜ ਵਧੀਕ ਡਿਪਟੀ ਕਮਿਸ਼ਨਰ ਹੋਣਗੇ। ਉਨ੍ਹਾਂ ਨੇ ਦੱਸਿਆ ਕਿ ਇਸ ਵਿਕਾਸ ਨੂੰ ਦਰਸਾਉਂਦੀਆ ਝਾਕੀਆਂ ਵੀ ਕੱਢੀਆਂ ਜਾਣਗੀਆਂ ਤੇ ਜਿਲ੍ਹੇ ਦੇ ਸੁਤੰਤਰਤਾ ਸੰਗਰਾਮੀਆਂ ਦਾ ਸਨਮਾਨ ਵੀ ਕੀਤਾ ਜਾਵੇਗਾ। ਉਨ੍ਹਾਂ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਨੂੰ ਆਜ਼ਾਦੀ ਘੁਲਾਟੀਆਂ ਨੂੰ ਸਮਾਗਮ ਵਾਲੀ ਥਾਂ ਤੱਕ ਲਿਆਉਣ ਅਤੇ ਉਨ੍ਹਾਂ ਦੇ ਬੈਠਣ ਦਾ ਸੁਚੱਜੇ ਪ੍ਰਬੰਧ ਕਰਨ ਲਈ ਵੀ ਆਖਿਆ। ਉਨ੍ਹਾਂ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਇਸ ਸਮਾਗਮ ਦੌਰਾਨ ਸੁਰੱਖਿਆ ਤੇ ਟ੍ਰੈਫਿਕ ਦੇ ਸੁਚੱਜੇ ਪ੍ਰਬੰਧ ਕਰਨ ਲਈ ਆਖਿਆ। ਡਿਪਟੀ ਕਮਿਸ਼ਨਰ ਨੇ ਸਮੂਹ ਵਿਭਾਗਾਂ ਦੇ ਮੁਖੀਆ ਨੂੰ ਹਦਾਇਤ ਕੀਤੀ ਕਿ ਉਹ ਆਪਣੀ ਅਤੇ ਆਪਣੇ ਅਧੀਨ ਕੰਮ ਕਰ ਰਹੇ ਸਮੂਹ ਸਟਾਫ਼ ਕਰਮਚਾਰੀਆਂ ਦੀਆਂ ਲਿਸਟਾਂ ਉਨ੍ਹਾਂ ਦੇ ਦਫ਼ਤਰ ਤੇ ਸੁਪਰਡੈਂਟ ਗਰੇਡ 1 ਲਈ ਸੌਂਪਣ ਨੂੰ ਕਿਹਾ ਅਤੇ ਵਧੀਆ ਸ਼ਲਾਘਾਯੋਗ ਕਾਰਗੁਜ਼ਾਰੀ ਕੀਤੀ ਹੋਵੇ ਤਾਂ ਉਨ੍ਹਾਂ ਦਾ ਸਨਮਾਨਿਤ ਕਰਨ ਹਿੱਤ ਉਨ੍ਹਾਂ ਦੇ ਦਫ਼ਤਰ ਵਿਖੇ 15 ਜਨਵਰੀ ਤੱਕ ਭੇਜਿਆ ਜਾਵੇ। ਇਸ ਮੀਟਿੰਗ ਦੌਰਾਨ ਹੋਰਨਾਂ ਤੋਂ ਇਲਾਵਾ ਸ਼੍ਰੀ ਲਖਮੀਰ ਸਿੰਘ ਵਧੀਕ ਡਿਪਟੀ ਕਮਿਸ਼ਨਰ ਜਨਰਲ, ਸ਼੍ਰੀ ਅਮਰਦੀਪ ਸਿੰਘ ਗੁਜਰਾਲ ਵਧੀਕ , ਡਿਪਟੀ ਕਮਿਸ਼ਨਰ ,ਸ਼੍ਰੀਮਤੀ ਹਰਜੋਤ ਕੌਰ ਐਸ ਡੀ ਐਮ ਰੂਪਨਗਰ, ਸ਼੍ਰੀ ਹਰਬੰਸ ਸਿੰਘ ਸਹਾਇਕ ਕਮਿਸ਼ਨਰ ,ਸ਼੍ਰੀ ਮਨਮੀਤ ਸਿੰਘ ਢਿੱਲੋਂ ਪੁਲਿਸ ਕਪਤਾਨ , ਸ਼੍ਰੀ ਨਵਦੀਪ ਕੁਮਾਰ ਸਿਖਲਾਈ ਅਧੀਨ, ਸ਼੍ਰੀਮਤੀ ਸੰਤੋਸ਼ ਵਿਰਦੀ ਜਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ, ਸ਼੍ਰੀ ਸਤਵੀਰ ਸਿੰਘ ਜਿਲ੍ਹਾ ਕੰਟਰੋਲਰ ਖੁਰਾਕ ਤੇ ਸਪਲਾਈਜ਼, ਸ਼੍ਰੀ ਵਿਸ਼ਾਲ ਗੁਪਤਾ ਕਾਰਗੁਜ਼ਾਰੀ ਇੰਜੀਨੀਅਰ ਲੋਕ ਨਿਰਮਾਣ ਵਿਭਾਗ, ਸ਼੍ਰੀ ਸੁਖਦੀਪ ਆਬਕਾਰੀ ਤੇ ਕਰ ਅਫਸਰ, ਸ਼੍ਰੀ ਭੂਸ਼ਣ ਕੁਮਾਰ ਕਾਰਜਸਾਧਕ ਅਫ਼ਸਰ ਨਗਰ ਕੌਂਸਲ ਰੂਪਨਗਰ, ਪ੍ਰੋਫ਼ੈਸਰ ਬੀ ਐਸ ਸਤਿਆਲ ਅਤੇ ਹੋਰ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

Send this to a friend