May 1, 2026 11:55 pm

ਕੇਂਦਰ ਸਰਕਾਰ ਹਰ ਮੁਹਾਜ਼ ’ਤੇ ਫੇਲ੍ਹ : ਰਾਜਨਾਥ ਸਿੰਘ

Rajnath_Singh ਨਵੀਂ ਦਿੱਲੀ 18 ਜਨਵਰੀ (ਪੀ.ਟੀ.)- ਕਾਂਗਰਸ ਦੀ ਅਗਵਾਈ ਵਾਲੀ ਸਾਂਝਾ ਪ੍ਰਗਤੀਸ਼ੀਲ ਗਠਜੋੜ ਸਰਕਾਰ ਉਪਰ ਭ੍ਰਿਸ਼ਟਾਚਾਰ ਤੇ ਮਹਿੰਗਾਈ ਵਿਰੁ¤ਧ ਕੋਈ ਕਦਮ ਚੁ¤ਕਣ ‘ਚ ਨਾਕਾਮ ਰਹਿਣ ਦੇ ਦੋਸ਼ ਲਾਉਂਦਿਆਂ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਰਾਜਨਾਥ ਸਿੰਘ ਨੇ ਅ¤ਜ ਦਾਅਵਾ ਕੀਤਾ ਹੈ ਕਿ ਦੇਸ਼ ਦੇ ਲੋਕ ਨਰਿੰਦਰ ਮੋਦੀ ਨੂੰ ਅਗਲਾ ਪ੍ਰਧਾਨ ਮੰਤਰੀ ਬਣਿਆ ਵੇਖਣਾ ਚਾਹੁੰਦੇ ਹਨ। ਭਾਜਪਾ ਦੀ ਦੋ ਦਿਨਾ ਰਾਸ਼ਟਰੀ ਕੌਂਸਲ ਦੀ ਮੀਟਿੰਗ ਜੋ ਰਾਮ ਲੀਲਾ ਮੈਦਾਨ ਵਿਚ ਸ਼ੁਰੂ ਹੋਈ, ਨੂੰ ਸੰਬੋਧਨ ਕਰਦਿਆਂ ਉਨ੍ਹਾਂ ਨੇ ਦੋਸ਼ ਲਾਇਆ ਕਿ ਕਾਂਗਰਸ ਦੀ ਅਗਵਾਈ ਵਾਲੀ ਸਰਕਾਰ ਨੇ ਭ੍ਰਿਸ਼ਟਾਚਾਰ ਵਿਚ ਰਿਕਾਰਡ ਬਣਾਇਆ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੇ ਰਵਈਏ ਵਿਚ ਤਬਦੀਲੀ ਆਈ ਹੈ ਤੇ ਲੋਕ ਤਬਦੀਲੀ ਚਾਹੁੰਦੇ ਹਨ।

Send this to a friend