ਨਵੀਂ ਦਿੱਲੀ, 18 ਜਨਵਰੀ (ਵਿਸ਼ਵ ਵਾਰਤਾ)-ਕੇਂਦਰੀ ਮੰਤਰੀ ਸ਼ਸ਼ੀ ਥਰੂਰ ਦੀ ਪਤਨੀ ਸੁਨੰਦਾ ਪੁਸ਼ਕਰ, ਜਿਨ੍ਹਾਂ ਦੀ ਕੱਲ੍ਹ ਮੌਤ ਹੋ ਗਈ ਸੀ, ਦਾ ਅੱਜ ਅੰਤਿਮ ਸਸਕਾਰ ਕਰ ਦਿੱਤਾ ਗਿਆ। ਇਸ ਤੋਂ ਪਹਿਲਾਂ ਸੁਨੰਦਾ ਪੁਸ਼ਕਰ ਦਾ ਦਿੱਲੀ ਦੇ ਏਮਜ਼ ਹਸਪਤਾਲ ਵਿੱਚ ਪੋਸਟ ਮਾਰਟਮ ਹੋਇਆ, ਜਿਸ ਤੋਂ ਬਾਅਦ ਅੱਜ ਸ਼ਾਮ ਦਿੱਲੀ ਵਿਚ ਉਨ੍ਹਾਂ ਦਾ ਅੰਤਿਮ ਸਸਕਾਰ ਕਰ ਦਿੱਤਾ ਗਿਆ। ਹਾਲਾਂਕਿ ਸੁਨੰਦਾ ਦੀ ਮੌਤ ਦੇ ਸਪਸ਼ਟ ਕਾਰਨ ਫਿਲਹਾਲ ਪਤਾ ਨਹੀਂ ਚੱਲ ਸਕੇ, ਪਰ ਸੂਤਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਮੌਤ ਸੁਭਾਵਿਕ ਨਹੀਂ, ਅਚਾਨਕ ਹੋਈ ਸੀ। ਉਥੇ ਪੁਲਿਸ ਸੂਤਰਾਂ ਦਾ ਕਹਿਣਾ ਹੈ ਕਿ ਸੁਨੰਦਾ ਦੀ ਮੌਤ ਡਿਪ੍ਰੈਸ਼ਨ ਦੀ ਦਵਾਈ ਦੇ ਓਵਰਡੋਜ਼ ਕਾਰਨ ਹੋਈ ਹੈ। ਸੁਨੰਦਾ ਦੇ ਸਰੀਰ ਤੋਂ ਜ਼ਹਿਰ ਦੇ ਨਿਸ਼ਾਨ ਨਹੀਂ ਮਿਲੇ। ਉਨ੍ਹਾਂ ਦੇ ਪੋਸਟ ਮਾਰਟਮ ਦੀ ਰਿਪੋਰਟ ਅਗਲੇ ਦੋ-ਤਿੰਨ ਦਿਨ ਵਿਚ ਆਵੇਗੀ।